ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਆਪ ਨੂੰ 7 ਦਿਨਾਂ ਲਈ ਕੀਤਾ ਕੁਆਰੰਟੀਨ

TeamGlobalPunjab
1 Min Read

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡਾਕਟਰਾਂ ਦੇ ਕਹਿਣ ‘ਤੇ ਅਤੇ ਸਰਕਾਰ ਦੀਆਂ ਗਾਈਡ ਲਾਈਨ ਦੇ ਮੱਦੇਨਜ਼ਰ ਆਪਣੇ ਆਪ ਨੂੰ 7 ਦਿਨਾਂ ਲਈ ਕੁਆਰੰਟੀਨ ਕਰ ਲਿਆ ਹੈ। ਦੱਸ ਦਈਏ ਕਿ ਬੀਤੇ ਦਿਨ ਵਿਧਾਨ ਸਭਾ ਸੈਸ਼ਨ ਦੌਰਾਨ ਉਹ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੇ ਸੰਪਰਕ ‘ਚ ਆਏ ਸਨ ਜਿਨ੍ਹਾਂ ਦੀ ਕੁਝ ਦਿਨ ਪਹਿਲਾਂ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਸੀ। ਜਿਸ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਆਪ ਨੂੰ 7 ਦਿਨਾਂ ਲਈ ਕੁਆਰੰਟੀਨ ਕਰ ਲਿਆ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਦਾ ਇੱਕ ਦਿਨੀਂ ਸੈਸ਼ਨ ਅਟੈਂਡ ਕਰਨ ਵਾਲੇ  ਵਿਧਾਇਕ ਕੁਲਬੀਰ ਜ਼ੀਰਾ ਅਤੇ ਹਲਕਾ ਸੁਤਰਾਣਾ ਦੇ ਵਿਧਾਇਕ ਨਿਰਮਲ ਸਿੰਘ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਸੀ ਅਤੇ ਵਿਧਾਨ ਸਭਾ ਸੈਸ਼ਨ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਦੋਵਾਂ ਨਾਲ ਮੁਲਾਕਾਤ ਵੀ ਕੀਤੀ ਗਈ ਸੀ। ਉਨ੍ਹਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਦਾ ਪਤਾ ਲੱਗਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਸਰਕਾਰੀ ਪ੍ਰੋਟੋਕਾਲ ਅਤੇ ਆਪਣੇ ਡਾਕਟਰਾਂ ਦੀ ਸਲਾਹ ਅਨੁਸਾਰ 7 ਦਿਨਾਂ ਲਈ ਕੁਆਰੰਟੀਨ ਹੋ ਗਏ ਹਨ।

 

Share this Article
Leave a comment