ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਐਲਾਨ ! ਨਹੀਂ ਲੱਗਣਗੇ ਕਿਸਾਨਾਂ ਨੂੰ ਬਿਜਲੀ ਦੇ ਬਿੱਲ

TeamGlobalPunjab
1 Min Read

ਚੰਡੀਗੜ੍ਹ : ਪੰਜਾਬ ਦੀ ਸਿਆਸਤ ਵਿਚ ਜੇਕਰ ਇਸ ਸਮੇ ਕੋਈ ਸਭ ਤੋਂ ਵਧੇਰੇ ਮੁਦਾ ਗਰਮਾਇਆ ਹੋਇਆ ਹੈ ਤਾ ਉਹ ਹੈ ਕਿਸਾਨਾਂ ਦੀਆ ਬੰਬੀਆਂ ਦੇ ਬਿਲਾਂ ਦਾ । ਇਹ ਮੁਦਾ ਸ਼ਾਇਦ ਹੁਣ ਸ਼ਾਂਤ ਹੋ ਜਾਵੇਗਾ । ਅਜਿਹਾ ਇਸ ਲਈ ਕਿਹਾ ਜਾ ਰਿਹਾ ਹੈ ਕਿਉਂਕਿ ਹੁਣ ਇਸ ਮੁਦੇ ਤੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਆਪਣੀ ਪ੍ਰਤੀਕਿਰਿਆ ਦਿਤੀ ਹੈ । ਉਨ੍ਹਾਂ ਨੇ ਬਿੱਲ ਲਗਾਉਣ ਦੇ ਦੋਸ਼ ਨੂੰ ਸਿਰੇ ਤੋਂ ਨਕਾਰ ਦਿਤਾ ਹੈ । ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿਕਿਸੇ ਵੀ ਕੀਮਤ ‘ਤੇ ਕਿਸਾਨਾਂ ਦੇ ਹਿੱਤਾਂ ਨਾਲ ਸਮਝੌਤਾ ਨਹੀਂ ਕਰੇਗੀ।

ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਵੱਲੋਂ ਮੁਫਤ ਬਿਜਲੀ ਦੀ ਵਜਾਏ ਕਿਸਾਨਾਂ ਨੂੰ ਡੀ.ਬੀ.ਟੀ. ਰਾਹੀਂ ਫਾਇਦਾ ਦੇਣ ਦੇ ਸੁਝਾਅ ਨੂੰ ਸੰਘੀ ਢਾਂਚੇ ਤੇ ਹਮਲਾ ਦਸਦਿਆਂ ਸਿਰੇ ਤੋਂ ਨਕਾਰ ਦਿਤਾ। ਕੈਪਟਨ ਨੇ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀ ਸਰਕਾਰ ਸੱਤਾ ਵਿੱਚ ਹੈ, ਕਿਸਾਨਾਂ ਨੂੰ ਮੁਫਤ ਬਿਜਲੀ ਦੀ ਸਹੂਲਤ ਮਿਲਦੀ ਰਹੇਗੀ। ਇਸ ਮੌਕੇ ਮੁਖ ਮੰਤਰੀ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਉਤੇ ਵਰ੍ਹਦਿਆਂ ਕਿਹਾ ਕਿ ਉਹ ਕੇਂਦਰ ਸਰਕਾਰ ਦੇ ਦੁਸ਼ਕਰਮਾਂ ਦਾ ਦੋਸ਼ ਸੂਬਾ ਸਰਕਾਰ ਉਤੇ ਨਾ ਮੜਨ।

Share this Article
Leave a comment