ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੋਰੋਨਾ ਟੈਸਟ ਰਿਪੋਰਟ ਨੈਗੇਟਿਵ ਆਈ ਹੈ। ਸਿਹਤ ਮੰਤਰੀ ਬਲਵੀਰ ਸਿੰਘ ਸਿੱਧੂ ਕੋਰੋਨਾ ਪਾਜ਼ਿਟਿਵ ਆਉਣ ਮਗਰੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਆਪ ਨੂੰ ਇਕਾਂਤਵਾਸ ਕਰ ਲਿਆ ਸੀ। ਜਿਸ ਤੋਂ ਬਾਅਦ ਮੁੱਖ ਮੰਤਰੀ ਦੀ ਬੀਤੇ ਦਿਨੀਂ ਕੋਰੋਨਾ ਜਾਂਚ ਕੀਤੀ ਗਈ ਜਿਸ ਦੌਰਾਨ ਉਹ ਇੱਕ ਵਾਰ ਮੁੜ ਤੋਂ ਨੈਗੇਟਿਵ ਪਾਏ ਗਏ ਹਨ।
ਸੰਗਰੂਰ ਵਿੱਚ ਰਾਹੁਲ ਗਾਂਧੀ ਦੀ ਟਰੈਕਟਰ ਰੈਲੀ ਦੌਰਾਨ ਬਲਬੀਰ ਸਿੱਧੂ ਸਟੇਜ ਸਕੱਤਰ ਸਨ। ਬਲਵੀਰ ਸਿੱਧੂ ਸਟੇਜ ‘ਤੇ ਰਾਹੁਲ ਗਾਂਧੀ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਸੀਨੀਅਰ ਲੀਡਰਸ਼ਿਪ ਨੂੰ ਮਿਲੇ ਸਨ।
ਸੰਗਰੂਰ ਰੈਲੀ ਤੋਂ ਬਾਅਦ ਬਲਵੀਰ ਸਿੰਘ ਸਿੱਧੂ ਨੂੰ ਅਗਲੇ ਦਿਨ ਹਲਕਾ ਬੁਖਾਰ ਅਤੇ ਗਲਾ ਖਰਾਬ ਹੋਣ ਦੇ ਲੱਛਣ ਆਏ ਸਨ ਜਿਸ ਤੋਂ ਬਾਅਦ ਉਨ੍ਹਾਂ ਨੇ ਟੈਸਟ ਕਰਵਾਇਆ ਤਾਂ ਉਹ ਕੋਰੋਨਾ ਨਾਲ ਪੀੜਤ ਪਾਏ ਗਏ ਸਨ।