ਚੰਡੀਗੜ੍ਹ : ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਮੁਖ ਮੰਤਰੀ ਚੇਹਰੇ ਭਗਵੰਤ ਮਾਨ ਵਿਵਾਦਾਂ ਵਿੱਚ ਫਸ ਗਏ ਹਨ । ਉਨ੍ਹਾਂ ਜਲੰਧਰ ਦੇ ਨਕੋਦਰ ਵਿੱਚ ਡੋਰ ਟੂ ਡੋਰ ਸਰਵੇ ਦੇ ਦੌਰਾਨ ਆਪਣੇ ਗਲੇ ਵਿੱਚ ਪਹਿਨੇ ਹਾਰ ਕੱਢਕੇ ਡਾ. ਅੰਬੇਡਕਰ ਦੀ ਪ੍ਰਤੀਮਾ ਨੂੰ ਪਹਿਨਾ ਦਿੱਤਾ। ਜਿਸ ਤੋਂ ਬਾਅਦ ਸਬੰਧਤ ਭਾਈਚਾਰੇ ਵਿਚ ਰੋਸ ਫੈਲ ਗਿਆ ਹੈ ।
ਬਸਪਾ ਪ੍ਰਧਾਨ ਸ. ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਇਹ ਸੰਵਿਧਾਨ ਨਿਰਮਾਤਾ ਡਾ . ਬੀ ਆਰ ਅੰਬੇਡਕਰ ਦਾ ਘੋਰ ਅਪਮਾਨ ਹੈ। ਡਾ. ਅੰਬੇਡਕਰ ਦੀ ਬੇਅਦਬੀ ਦੇ ਮਾਮਲੇ ‘ਚ ਬਸਪਾ ਪ੍ਰਧਾਨ ਗੜੀ ਨੇ ਦਲਿਤ ਮੁਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਨੈਤਿਕਤਾ ਦੇ ਅਧਾਰ ਉੱਤੇ ਅਸਤੀਫੇ ਦੀ ਮੰਗ ਕੀਤੀ ਹੈ।ਉਨ੍ਹਾਂ ਦਾ ਕਹਿਣਾ ਹੈ ਕਿ ਕੁੱਝ ਦਿਨ ਪਹਿਲਾਂ ਆਮ ਆਦਮੀ ਦੀ ਉਮੀਦਵਾਰ ਅਨਮੋਲ ਗਗਨ ਮਾਨ ਨੇ ਵੀ ਭਾਰਤੀ ਸੰਵਿਧਾਨ ਦੀ ਬੇਇੱਜ਼ਤੀ ਕੀਤੀ ਸੀ ਅਤੇ ਹੁਣ ਭਗਵੰਤ ਮਾਨ ਦਾ ਦਲਿਤ ਵਿਰੋਧੀ ਚੇਹਰਾ ਸਾਹਮਣੇ ਆਇਆ ਹੈ ।