ਰੋਪੜ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਪੰਜਾਬ ਭਰ ਦੇ ਵਿੱਚ ਦੋ ਕਿਲੋ ਵਾਟ ਤੱਕ ਦੇ ਖਪਤਕਾਰਾਂ ਦੇ ਬਕਾਇਆ ਬਿੱਲ ਮੁਆਫ਼ ਕਰ ਦਿੱਤੇ ਗਏ ਹਨ ਜਿਸ ਦੀ ਸ਼ੁਰੂਆਤ ਮੁੱਖ ਮੰਤਰੀ ਪੰਜਾਬ ਦੇ ਵੱਲੋਂ ਜ਼ਿਲ੍ਹਾ ਰੋਪੜ ਦੇ ਪਿੰਡ ਗੱਗੋਂ ਦੇ ਵਿਚ ਬਿਜਲੀ ਦੇ ਬਿੱਲਾਂ ਨੂੰ ਸਾੜ ਕੇ ਕੀਤੀ ਗਈ।
ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਿਰਫ਼ ਗੱਲਾਂ ਕਰਦੀ ਸੀ ਜਦੋਂ ਕਿ ਕਾਂਗਰਸ ਪਾਰਟੀ ਨੇ ਇਹ ਕਰਕੇ ਦਿਖਾ ਦਿੱਤਾ ਹੈ ਕਿ ਪੰਜਾਬ ਦੇ 52 ਲੱਖ ਖਪਤਕਾਰਾਂ ਦਾ 1200 ਕਰੋੜ ਰੁਪਏ ਦਾ ਬਿਜਲੀ ਦਾ ਬਕਾਇਆ ਮੁਆਫ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਦੋ ਕਿਲੋਵਾਟ ਦੀ ਜੋ ਮੁਆਫ਼ੀ ਦਿੱਤੀ ਗਈ ਹੈ ਉਹ ਭਾਵੇਂ ਕੋਈ ਵੀ ਵਰਗ ਹੋਵੇ ਗ਼ਰੀਬ ਮਿਡਲ ਕਲਾਸ ਹਰ ਇੱਕ ਦਾ ਬਕਾਇਆ ਮੁਆਫ ਕਰ ਦਿੱਤਾ ਗਿਆ ਹੈ।
We Promised and We Delivered
The waiver of unpaid electricity payments has commenced, as promised to the people of Punjab. The resolution to waive the arrears of all Punjab users with a 2 KW load has been put into effect today by burning copies of these bills. pic.twitter.com/TDLKZyMZLD
— Charanjit S Channi (@CHARANJITCHANNI) October 18, 2021
ਦੱਸ ਦਈਏ ਕਿ ਮੁੱਖ ਮੰਤਰੀ ਵਲੋਂ ਦੋ ਕਿਲੋਵਾਟ ਦੇ ਬਿਜਲੀ ਦੇ ਬਕਾਏ ਦੀ ਕੀਤੀ ਮੁਆਫ਼ੀ ਨੂੰ ਲੈ ਕੇ ਵਿਰੋਧੀਆਂ ਵਲੋਂ ਕਾਂਗਰਸ ਪਾਰਟੀ ਤੇ ਸ਼ਬਦੀ ਹਮਲੇ ਕਰਦਿਆਂ ਕਿਹਾ ਜਾ ਰਿਹਾ ਹੈ ਕਿ ਕਾਂਗਰਸ ਪਾਰਟੀ ਦਾ ਇਹ ਸਿਰਫ ਚੋਣ ਸਟੰਟ ਹੈ।