ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪਟਿਆਲਾ ਵਿਖੇ ਸ੍ਰੀ ਕਾਲੀ ਮਾਤਾ ਮੰਦਿਰ ‘ਚ ਹੋਏ ਨਤਮਸਤਕ

TeamGlobalPunjab
1 Min Read

ਪਟਿਆਲਾ : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪਟਿਆਲਾ ਵਿਖੇ ਸ੍ਰੀ ਕਾਲੀ ਮਾਤਾ ਜੀ ਮੰਦਿਰ ‘ਚ ਨਤਮਸਤਕ ਹੋਏ। ਮੱਥਾ ਟੇਕਣ ਉਪਰੰਤ ਚੰਨੀ ਨੇ ਕਿਹਾ ਕਿ ਉਹ ਮਾਤਾ ਰਾਣੀ ਦਾ ਆਸ਼ੀਰਵਾਦ ਲੈਣ ਲਈ ਮੰਦਿਰ ਪੁੱਜੇ ਹਨ। ਉਨ੍ਹਾਂ ਕਿਹਾ ਮਾਤਾ ਜੀ ਦੇ ਆਸ਼ੀਰਵਾਦ ਨਾਲ ਪੰਜਾਬ ਵਿੱਚ ਸਰਕਾਰ ਬਣਾਵਾਂਗੇ।

ਦੱਸ ਦੇਈਏ ਕਿ ਪੰਜਾਬ ਵਿੱਚ ਵਿਧਾਨ ਸਭਾ ਲਈ 20 ਫਰਵਰੀ ਨੂੰ ਚੋਣਾਂ ਹੋਣ ਜਾ ਰਹੀਆਂ ਹਨ। ਜਿਸ ਨੂੰ ਲੈ ਸਾਰੀਆਂ ਪਾਰਟੀਆਂ ਤਿਆਰੀਆਂ ਵਿੱਚ ਲੱਗੀਆਂ ਹੋਈਆਂ ਹਨ । ਇਨ੍ਹਾਂ ਚੋਣਾਂ ਦੇ ਮੱਦੇਨਜ਼ਰ ਐਤਵਾਰ ਨੂੰ ਰਾਹੁਲ ਗਾਂਧੀ ਨੇ ਲੁਧਿਆਣਾ ਵਿਖੇ ਵਰਚੁਅਲ ਰੈਲੀ ਦੌਰਾਨ ਚਰਨਜੀਤ ਸਿੰਘ ਚੰਨੀ ਨੂੰ ਕਾਂਗਰਸ ਪਾਰਟੀ ਦਾ ਮੁੱਖ ਮੰਤਰੀ ਚਿਹਰਾ ਐਲਾਨਿਆ ਸੀ। ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਲਈ ਚਰਨਜੀਤ ਚੰਨੀ ਸ੍ਰੀ ਚਮਕੌਰ ਸਾਹਿਬ ਤੇ ਭਦੌੜ ਹਲਕੇ ਤੋਂ ਚੋਣ ਮੈਦਾਨ ਵਿੱਚ ਉਤਰੇ ਹਨ।

Share this Article
Leave a comment