ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ਼ੈਲਰ ਮਾਲਕਾਂ ਨਾਲ ਮੁਲਾਕਾਤ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸ਼ੈਲਰ ਮਾਲਕਾਂ ਦੀਆਂ ਲਗਭਗ ਸਾਰੀਆਂ ਮੰਗਾਂ ਮੰਨ ਲਈਆਂ ਹਨ। ਇਸ ਗੱਲ ਦੀ ਜਾਣਕਾਰੀ ਖੁਦ ਸੀਐਮ ਮਾਨ ਨੇ ਸੋਸ਼ਲ ਮੀਡੀਆ ‘ਤੇ ਪੋਸਟ ਕਰਕੇ ਦਿੱਤੀ ਹੈ। ਸੀਐਮ ਮਾਨ ਨੇ ਪੋਸਟ ਕਰਕੇ ਲਿਖਿਆ ਕਿ “ਅੱਜ ਸ਼ੈਲਰ ਮਾਲਕਾਂ ਨਾਲ ਇੱਕ ਅਹਿਮ ਮੀਟਿੰਗ ਹੋਈ। ਜਿਸ ਵਿੱਚ ਅਹਿਮ ਮੁੱਦਿਆਂ ‘ਤੇ ਚਰਚਾ ਕੀਤੀ ਗਈ।
ਸ਼ੈਲਰ ਮਾਲਕ ਪੰਜਾਬ ਦੀ ਸਨਅਤ ਦਾ ਬਹੁਤ ਅਹਿਮ ਹਿੱਸਾ ਹਨ। ਪੰਜਾਬ ਸਰਕਾਰ ਨੇ ਉਨ੍ਹਾਂ ਦੀਆਂ ਲਗਭਗ ਸਾਰੀਆਂ ਮੰਗਾਂ ਮੰਨ ਲਈਆਂ ਹਨ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਅਸੀਂ ਇਹ ਵੀ ਵਾਅਦਾ ਕੀਤਾ ਹੈ ਕਿ ਅਸੀਂ ਕੇਂਦਰ ਸਰਕਾਰ ਤੋਂ ਸ਼ੈਲਰ ਮਾਲਕਾਂ ਦੀਆਂ ਮੰਗਾਂ ਨੂੰ ਜ਼ੋਰਦਾਰ ਢੰਗ ਨਾਲ ਉਠਾਵਾਂਗੇ ਅਤੇ ਕੇਂਦਰ ਸਰਕਾਰ ਨਾਲ ਲਗਾਤਾਰ ਸੰਪਰਕ ਵਿੱਚ ਰਹਿ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦੀ ਪੂਰੀ ਕੋਸ਼ਿਸ਼ ਕਰਾਂਗੇ।
ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਚੀਫ਼ ਸੈਕਟਰੀ ਦੀ ਡਿਊਟੀ ਲਗਾਈ ਹੈ ਕਿ ਉਹ ਹਰ ਮਹੀਨੇ ਸ਼ੈਲਰ ਮਾਲਕਾਂ ਨਾਲ ਰੀਵਿਊ ਮੀਟਿੰਗ ਕਰਨਗੇ। ਜਿਸ ਤੋਂ ਬਾਅਦ ਉਹ ਕੇਂਦਰ ਨਾਲ ਸ਼ੈਲਰ ਮਾਲਕਾਂ ਦੇ ਮਸਲੇ ‘ਤੇ ਜਾਣਕਾਰੀ ਸਾਂਝੀ ਕਰਨਗੇ।”
ਅੱਜ ਸ਼ੈਲਰ ਮਾਲਕਾਂ ਨਾਲ ਅਹਿਮ ਮੀਟਿੰਗ ਹੋਈ…ਜਿਸ ਵਿੱਚ ਅਹਿਮ ਮੁੱਦਿਆਂ ‘ਤੇ ਚਰਚਾ ਹੋਈ… ਸ਼ੈਲਰ ਮਾਲਕ ਪੰਜਾਬ ਦੀ ਇੰਡਸਟਰੀ ਦਾ ਬਹੁਤ ਅਹਿਮ ਹਿੱਸਾ ਹਨ..ਉਹਨਾਂ ਦੀਆਂ ਪੰਜਾਬ ਸਰਕਾਰ ਤੋਂ ਜੋ ਮੰਗਾਂ ਨੇ ਅਸੀਂ ਤਕਰੀਬਨ ਸਭ ਮੰਨ ਲਈਆਂ ਹਨ… ਨਾਲ ਹੀ ਵਾਅਦਾ ਕੀਤਾ ਕਿ ਜੋ ਸ਼ੈਲਰ ਮਾਲਕਾਂ ਦੀਆਂ ਕੇਂਦਰ ਸਰਕਾਰ ਤੋਂ ਮੰਗਾਂ ਨੇ, ਉਹਨਾਂ ਨੂੰ ਵੀ… pic.twitter.com/pbEYSKcUd9
— Bhagwant Mann (@BhagwantMann) October 5, 2024
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।