ਮੁੱਖ ਮੰਤਰੀ ਕੇਜਰੀਵਾਲ ਨੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨਾਲ ਕੀਤੀ ਮੁਲਾਕਾਤ

Rajneet Kaur
2 Min Read

ਨਵੀਂ ਦਿੱਲੀ : ਜਲੰਧਰ ਲੋਕ ਸਭਾ ਜ਼ਿਮਨੀ ਚੋਣ ‘ਚ ਸੁਸ਼ੀਲ ਕੁਮਾਰ ਰਿੰਕੂ ਨੇ ਵੱਡੀ ਜਿੱਤ ਹਾਸਲ ਕਰਕੇ ਇਤਿਹਾਸ ਰਚਿਆ ਹੈ। ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੁਸ਼ੀਲ ਕੁਮਾਰ ਰਿੰਕੂ ਦੀ ਜਿੱਤ ਤੋਂ ਬਾਅਦ ਖੁਸ਼ੀ ਪ੍ਰਗਟਾਈ ਹੈ। ਖਬਰ ਸਾਹਮਣੇ ਆਈ ਹੈ ਕਿ ਉਪ ਚੋਣ ਜਿੱਤਣ ਤੋਂ ਬਾਅਦ ਸੁਸ਼ੀਲ ਕੁਮਾਰ ਰਿੰਕੂ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਉਨ੍ਹਾਂ ਦੇ ਘਰ ਮੁਲਾਕਾਤ ਕੀਤੀ ਹੈ।ਇਸ ਦੌਰਾਨ ਉਨ੍ਹਾਂ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਮੌਜੂਦ ਸਨ।

ਦਸ ਦਈਏ ਕਿ ਜਲੰਧਰ ਲੋਕ ਸਭਾ ਉਪ ਚੋਣ ‘ਚ ‘ਆਪ’ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੀ ਜਿੱਤ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰੈੱਸ ਕਾਨਫਰੰਸ ਕੀਤੀ ਸੀ। ਪਾਰਟੀ ਦਫਤਰ ‘ਚ ਮਾਨ ਨਾਲ ਪ੍ਰੈੱਸ ਕਾਨਫਰੰਸ ‘ਚ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੇ ਕਿਹਾ ਸੀ ਕਿ ਅਸੀਂ ਧਰਮ ਅਤੇ ਜਾਤ ਦੀ ਰਾਜਨੀਤੀ ਨਹੀਂ ਕਰਦੇ। ਅਸੀਂ ਵਿਕਾਸ ਦੀ ਰਾਜਨੀਤੀ ਕਰਦੇ ਹਾਂ।ਇਸ ਜਿੱਤ ਲਈ ਜਲੰਧਰ ਵਾਸੀਆਂ ਨੂੰ ਬਹੁਤ ਬਹੁਤ ਵਧਾਈਆਂ। ਜਨਤਾ ਨੇ ਸਾਡੇ ਕੰਮ ਦੀ ਰਾਜਨੀਤੀ ‘ਤੇ ਮੋਹਰ ਲਗਾ ਦਿੱਤੀ ਹੈ।

ਜਲੰਧਰ ਲੋਕ ਸਭਾ ਜ਼ਿਮਨੀ ਚੋਣ ‘ਚ ਆਮ ਆਦਮੀ ਪਾਰਟੀ ਦੀ ਜਿੱਤ ਨਾਲ ਮੁੱਖ ਮੰਤਰੀ ਭਗਵੰਤ ਮਾਨ ਦਾ ਸਿਆਸੀ ਕੱਦ ਹੋਰ ਵਧ ਗਿਆ ਹੈ। ਇਸ ਜਿੱਤ ਨੂੰ ਪੰਜਾਬ ਵਿੱਚ ‘ਆਪ’ ਸਰਕਾਰ ਵੱਲੋਂ ਇੱਕ ਸਾਲ ਦੇ ਚੰਗੇ ਕੰਮਾਂ ਦੀ ਮੋਹਰ ਮੰਨਿਆ ਜਾ ਰਿਹਾ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment