ਮੁੱਖ ਮੰਤਰੀ ਮਾਨ ਨੇ ਕੌਮਾਂਤਰੀ ਮਹਿਲਾ ਦਿਵਸ ਮੌਕੇ ਦਿੱਤੀ ਵਧਾਈ; ਦਿੱਤਾ ਇਹ ਖਾਸ ਸੁਨੇਹਾ

Global Team
3 Min Read

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੌਮਾਂਤਰੀ ਮਹਿਲਾ ਦਿਵਸ ਮੌਕੇ ਦੇਸ਼-ਵਿਦੇਸ਼ਾਂ ‘ਚ ਵਸਦੀਆਂ ਸਭਨਾ ਮਾਵਾਂ-ਭੈਣਾਂ ਤੇ ਧੀਆਂ ਨੂੰ ‘ਕੌਮਾਂਤਰੀ ਮਹਿਲਾ ਦਿਵਸ’ ਮੌਕੇ ਵਧਾਈ ਦਿੱਤੀ ਹੈ ਅਤੇ ਇਕ ਖਾਸ ਸੁਨੇਹਾ ਵੀ ਸਾਂਝਾ ਕੀਤਾ ਹੈ।

ਸੀ ਐਮ ਮਾਨ ਨੇ ਟਵੀਟ ਕੀਤਾ ਕਿ “ਪੰਜਾਬ ਅਤੇ ਦੇਸ਼-ਵਿਦੇਸ਼ਾਂ ‘ਚ ਵਸਦੀਆਂ ਸਭਨਾ ਮਾਵਾਂ-ਭੈਣਾਂ ਤੇ ਧੀਆਂ ਨੂੰ ‘ਕੌਮਾਂਤਰੀ ਮਹਿਲਾ ਦਿਵਸ’ ਦੀਆਂ ਬਹੁਤ-ਬਹੁਤ ਮੁਬਾਰਕਾਂ। ਮੈਂ ਹਰ ਉਸ ਧੀ ਅਤੇ ਭੈਣ ਨੂੰ ਸਲਾਮ ਕਰਦਾ ਹਾਂ, ਜੋ ਆਪਣੀ ਮਿਹਨਤ ਤੇ ਹਿੰਮਤ ਸਦਕਾ ਪੰਜਾਬ ਦਾ ਨਾਮ ਦੁਨੀਆ ਭਰ ਵਿੱਚ ਰੌਸ਼ਨ ਕਰ ਰਹੀਆਂ ਹਨ। ਮੇਰਾ ਸਿਜਦਾ ਉਨ੍ਹਾਂ ਮਾਵਾਂ ਨੂੰ ਵੀ ਜੋ ਸਾਨੂੰ ਕਦੇ ਭੁੱਖੇ ਢਿੱਡ ਸੌਣ ਨਹੀਂ ਦਿੰਦੀਆਂ। ਪੀਰਾਂ-ਪੈਗੰਬਰਾਂ ਤੇ ਸੂਰਬੀਰ ਯੋਧਿਆਂ ਨੂੰ ਜਨਮ ਦੇਣ ਵਾਲੀਆਂ ਮਾਵਾਂ ਦੀ ਸੇਵਾ ਲਈ ਮੈਂ ਹਰ ਪਲ ਹਾਜ਼ਰ ਹਾਂ।”

ਉਨ੍ਹਾਂ ਅੱਗੇ ਕਿਹਾ ਕਿ “ਪੰਜਾਬ ਦੀ ਤਰੱਕੀ ਔਰਤਾਂ ਦੇ ਮੋਢੇ ਨਾਲ ਮੋਢਾ ਲਾ ਕੇ ਤੁਰਨ ਨਾਲ ਹੀ ਸੰਭਵ ਹੈ। ਤੁਹਾਨੂੰ ਹਰ ਪੱਖੋਂ ਆਤਮ-ਨਿਰਭਰ ਬਣਾਉਣ ਦੀ ਸਾਡੀ ਵਚਨਬੱਧਤਾ ਹੈ, ਅੱਜ ਬਜਟ ਸੈਸ਼ਨ ਦੌਰਾਨ ਮਾਵਾਂ-ਭੈਣਾਂ ਅਤੇ ਧੀਆਂ ਲਈ ਇੱਕ ਵੱਡੀ ਖੁਸ਼ਖਬਰੀ ਵੀ ਲੈ ਕੇ ਆ ਰਹੇ ਹਾਂ।”

ਦੱਸ ਦਈਏ ਕਿ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪਾਵਨ ਗੁਰਬਾਣੀ ਵਿੱਚ ਗੁਰੂ ਸਾਹਿਬ ਜੀ ਵੱਲੋਂ ਔਰਤਾਂ ਦੇ ਸਨਮਾਨ ਵਿੱਚ ਲਿਖੇ ਸ਼ਬਦ ਨੂੰ ਪੜ੍ਹ ਕੇ ਸਮੁੱਚੇ ਵਿਸ਼ਵ ਦੀਆਂ ਔਰਤਾਂ ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ ਦੀਆਂ ਵਧਾਈਆਂ ਦਿੱਤੀਆਂ !ਉਹਨਾਂ ਕਿਹਾ ਕਿ ਗੁਰੂ ਸਾਹਿਬਾਨ ਜੀ ਦੇ ਉਪਦੇਸ਼ਾਂ ‘ਤੇ ਪਹਿਰਾ ਦਿੰਦਿਆਂ ਪੰਜਾਬ ਸਰਕਾਰ ਔਰਤਾਂ ਦੇ ਸਨਮਾਨ ਅਤੇ ਸਮਾਜ ਵਿੱਚ ਉਹਨਾਂ ਦੀ ਬਰਾਬਰਤਾ ਨੂੰ ਯਕੀਨੀ ਬਣਾਉਣ ਲਈ ਫੈਸਲੇ ਲੈ ਰਹੀ ਹੈ ।

ਇਸ ਤੋਂ ਇਲਾਵਾ ਆਪ ਵਿਧਾਇਕਾ ਅਨਮੋਲ ਗਗਨ ਮਾਨ ਨੇ ਵੀ ਮਹਿਲਾ ਦਿਵਸ ‘ਤੇ ਮਹਿਲਾਵਾਂ ਨੂੰ ਦਿੱਤੀ ਵਧਾਈ ਹੈ ਉਨ੍ਹਾਂ ਕਿਹਾ ਕਿ ਅੰਤਰ ਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਮੈਂ ਹਰ ਔਰਤ ਨੂੰ ਇਹ ਕਹਿਣਾ ਚਾਹੁੰਦੀ ਹਾਂ ਕਿ ਤੁਸੀਂ ਕਮਜ਼ੋਰ ਨਹੀਂ, ਤੁਸੀਂ ਆਪਣੇ ਆਪ ਵਿੱਚ ਇੱਕ ਪੂਰੀ ਤਾਕਤ ਹੋ। ਆਓ ਇਕ ਦੂਜੇ ਨੂੰ ਪ੍ਰੇਰਿਤ ਕਰੀਏ, ਸਹਾਰਾ ਦੇਈਏ ਅਤੇ ਇਕੱਠੇ ਤਰੱਕੀ ਵੱਲ ਵਧੀਏ। ਉਨ੍ਹਾਂ ਇਹ ਵੀ ਕਿਹਾ ਕਿ ”ਅੱਜ ਵਿਸ਼ਵ ਮਹਿਲਾ ਦਿਵਸ ਮੌਕੇ CM ਮਾਨ ਪੰਜਾਬ ਦੀਆਂ ਮਹਿਲਾਵਾਂ ਨੂੰ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਹਰ ਮਹੀਨੇ ₹1000 ਦੇਣ ਦੀ ਗਰੰਟੀ ਪੂਰੀ ਕਰਕੇ ਵੱਡਾ ਤੋਹਫ਼ਾ ਦੇਣ ਜਾ ਰਹੇ ਹਨ। ਇਹ ਗਰੰਟੀ ਦੇ ਕੇ ਮਾਨ ਸਰਕਾਰ ਨੇ ਮਹਿਲਾਵਾਂ ਦਾ ਦਿਲ ਜਿੱਤ ਲਿਆ ਹੈ”

 

Share This Article
Leave a Comment