ਮੂਸੇਵਾਲਾ ਕਤਲ ਮਾਮਲੇ ‘ਚ ਮੁੱਖ ਮੰਤਰੀ ਮਾਨ ਨੇ ਦਿੱਤਾ ਸਪਸ਼ਟੀਕਰਨ

Rajneet Kaur
2 Min Read

ਨਿਊਜ਼ ਡੈਸਕ: ਬੀਤੇ ਦਿਨ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਪੰਜ ਮਹੀਨੇ ਬਾਅਦ ਉਨ੍ਹਾਂ ਦੇ ਪਿਤਾ ਬਲਕੌਰ ਸਿੰਘ ਨੇ ਪੰਜਾਬ ਪੁਲਿਸ ਨੂੰ ਇਨਸਾਫ਼ ਲਈ 25 ਨਵੰਬਰ ਤੱਕ ਦਾ ਸਮਾਂ ਦਿੱਤਾ ਸੀ। ਉਨ੍ਹਾਂ ਕਿਹਾ ਸੀ ਕਿ ਜੇਕਰ ਉਨ੍ਹਾਂ ਨੂੰ ਇਨਸਾਫ਼ ਨਾ ਮਿਲਿਆ ਤਾਂ ਉਹ ਆਪਣੀ ਐਫਆਈਆਰ  ਵਾਪਿਸ ਲੈ ਲੈਣਗੇ ਅਤੇ ਉਸ ਤੋਂ ਬਾਅਦ ਹੀ ਦੇਸ਼ ਛੱਡ ਦੇਣਗੇ।

ਜਿਸ ਤੋਂ ਬਾਅਦ ਹੁਣ ਮੁੱਖ ਮੰਤਰੀ ਭਗਵੰਤ ਮਾਨ ਨੇ ਸਪਸ਼ਟੀਕਰਨ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਸਾਡੇ ਵੱਲੋਂ ਕਿਸੇ ਵੀ ਪੱਧਰ ‘ਤੇ ਕੋਈ ਕਮੀ ਨਹੀਂ ਹੈ।  ਉਨ੍ਹਾਂ ਕਿਹਾ ਕਿ ਜਿੰਨੇ ਵੀ ਮੁਲਜ਼ਮ ਸਿੱਧੂ ਮੂਸੇਵਾਲਾ ‘ਤੇ ਹਮਲਾ ਕਰਨ ਗਏ ਸਨ ਜਾਂ ਉਨ੍ਹਾਂ ਨਾਲ ਸਬੰਧਿਤ ਜਾਂ ਜੋ ਵੀ ਪਲੈਨਿੰਗ ਬਣਾਉਣ ਵਾਲੇ ਸਨ, ਉਹ ਸਾਰੇ ਫੜ ਲਏ ਹਨ। ਇਸ ਕੇਸ ਵਿੱਚ ਚਾਲਾਨ ਵੀ ਪੇਸ਼ ਕਰ ਦਿੱਤਾ ਗਿਆ ਹੈ।

ਇਸ ਤੋਂ ਅੱਗੇ ਉਨ੍ਹਾਂ ਕਿਹਾ ਕਿ ਸਰਕਾਰ ਵਿਦੇਸ਼ ਬੈਠੇ ਗੈਂਗਸਟਰ ਤੇ ਮੁਲਜ਼ਮਾਂ ਨੂੰ ਇੱਥੇ ਲਿਆਉਣ ਦੀ ਵੀ ਪੂਰੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਨੂੰ ਭਾਰਤ ਲਿਆਉਣ ਲਈ ਕੇਂਦਰ ਸਰਕਾਰ ਨੂੰ ਬੇਨਤੀ ਕੀਤੀ ਹੈ ਕਿ ਉਨ੍ਹਾਂ ਖਿਲਾਫ਼ ਰੈੱਡ ਕਾਰਨਰ ਨੋਟਿਸ ਜਾਰੀ ਕਰਕੇ ਉਨ੍ਹਾਂ ਨੂੰ ਭਾਰਤ ਬੁਲਾਇਆ ਜਾਏ ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment