ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਖ-ਵੱਖ ਵਿਭਾਗਾਂ ਵਿੱਚ ਭਰਤੀ ਹੋਏ 457 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣਗੇ। ਇਸ ਸਬੰਧਤ ਪ੍ਰੋਗਰਾਮ ਨਿਕਯਾ ਭਵਨ, ਸੈਕਟਰ-35, ਚੰਡੀਗੜ੍ਹ ਵਿਖੇ ਹੋਵੇਗਾ। ਸਰਕਾਰ ਵੱਲੋਂ ਪ੍ਰੋਗਰਾਮ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।
ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਕੁਝ ਸਮੇਂ ਬਾਅਦ ਨਿਯੁਕਤੀ ਪੱਤਰ ਦਿੱਤੇ ਜਾਂਦੇ ਹਨ। ਇਨ੍ਹਾਂ ਪ੍ਰੋਗਰਾਮਾਂ ਵਿੱਚ ਸੂਬੇ ਦੇ ਮੁੱਖ ਮੰਤਰੀ ਖੁਦ ਹਿੱਸਾ ਲੈਂਦੇ ਹਨ। ਸਰਕਾਰ ਦਾ ਦਾਅਵਾ ਹੈ ਕਿ ਹੁਣ ਤੱਕ 40 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਜਾ ਚੁੱਕਾ ਹੈ। ਇਹ ਸਿਲਸਿਲਾ ਅੱਗੇ ਵੀ ਜਾਰੀ ਰਹੇਗਾ। ਇਸ ਤੋਂ ਇਲਾਵਾ 8 UPSC ਕੇਂਦਰ ਵੀ ਜਲਦੀ ਹੀ ਖੋਲ੍ਹੇ ਜਾ ਰਹੇ ਹਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।