ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਚਚੇਰੇ ਭਰਾ ਗਿਆਨ ਸਿੰਘ ਮਾਨ ਸੋਮਵਾਰ ਨੂੰ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਮੌਜੂਦਗੀ ਵਿੱਚ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਿਲ ਹੋਏ ਹਨ। ਭਾਜਪਾ ਪੰਜਾਬ ਦੇ ਪ੍ਰਧਾਨ ਸੁਨੀਲ ਜਾਖੜ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਿਲ ਕੀਤਾ ਹੈ। ਉਨ੍ਹਾਂ ਦੇ ਨਾਲ ਬਰਨਾਲਾ ਦੇ ਵਪਾਰੀ ਤੇ ਐਨਆਰਆਈ ਬਲਜਿੰਦਰ ਸਿੰਘ ਬਰਨਾਲਾ ਅਤੇ ‘ਆਪ’ ਦੇ ਅਰਨੀਵਾਲਾ ਜੌਹਲ ਦੇ ਇੰਚਾਰਜ ਮਨਜਿੰਦਰ ਸਿੰਘ ਸਾਜਨ ਖੇੜਾ ਵੀ ਭਾਜਪਾ ਵਿੱਚ ਸ਼ਾਮਿਲ ਹੋਏ ਹਨ।
ਇਸ ਦੌਰਾਨ ਨਾਇਬ ਸੈਣੀ ਨੇ ਕਿਹਾ ਕਿ ਇਹ ਲੋਕ ਬਦਲਾਅ ਦੀ ਉਮੀਦ ਨਾਲ ਆਮ ਆਦਮੀ ਪਾਰਟੀ ‘ਚ ਸ਼ਾਮਿਲ ਹੋਏ ਸਨ ਪਰ ਉਨ੍ਹਾਂ ਦੀਆਂ ਉਮੀਦਾਂ ਟੁੱਟਣ ਤੋਂ ਬਾਅਦ ਇਹ ਭਾਜਪਾ ਪਰਿਵਾਰ ‘ਚ ਸ਼ਾਮਿਲ ਹੋ ਗਏ ਹਨ। ਉਥੇ ਹੀ ਸੁਨੀਲ ਜਾਖੜ ਨੇ ਅੰਮ੍ਰਿਤਸਰ, ਬਟਾਲਾ, ਤਰਨਤਾਰਨ ਅਤੇ ਲੁਧਿਆਣਾ ‘ਚ ਭਾਜਪਾ ਦਫਤਰਾਂ ‘ਤੇ ਹੋਏ ਹਮਲਿਆਂ ਦੀ ਨਿੰਦਾ ਕਰਦਿਆਂ ਕਿਹਾ ਕਿ ਇਸ ਦਾ ਹਿਸਾਬ ਲਿਆ ਜਾਵੇਗਾ।
ਗਿਆਨ ਸਿੰਘ ਮਾਨ ਨੇ ਭਾਜਪਾ ‘ਚ ਸ਼ਾਮਿਲ ਹੋਣ ਤੋਂ ਬਾਅਦ ਪੰਜਾਬ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਭ੍ਰਿਸ਼ਟਾਚਾਰ ਵਧ ਰਿਹਾ ਹੈ ਅਤੇ ਵਰਕਰਾਂ ਦੀ ਅਣਦੇਖੀ ਕੀਤੀ ਜਾ ਰਹੀ ਹੈ। ਉਨ੍ਹਾਂ ਦਾ ਦੋਸ਼ ਸੀ ਕਿ ਦਿੱਲੀ ਦੀ ਟੀਮ ਪੰਜਾਬ ਸਰਕਾਰ ‘ਤੇ ਹਾਵੀ ਹੈ। ਉਨ੍ਹਾਂ ਚੁਟਕੀ ਲੈਂਦਿਆਂ ਕਿਹਾ ਕਿ ਹੁਣ ਜਦੋਂ ਉਹ ਭਾਜਪਾ ਵਿੱਚ ਸ਼ਾਮਿਲ ਹੋ ਗਏ ਹਨ ਤਾਂ ਉਨ੍ਹਾਂ ਦੇ ਘਰ ਵਿਜੀਲੈਂਸ ਦੀ ਛਾਪੇਮਾਰੀ ਹੋਣੀ ਤੈਅ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

