ਇਸ ਸੂਬੇ ਦਾ ਮੁੱਖ ਮੰਤਰੀ ਵੀ ਆਇਆ ਕੋਰੋਨਾ ਦੀ ਲਪੇਟ ‘ਚ, ਟਵੀਟ ਕਰ ਦਿੱਤੀ ਜਾਣਕਾਰੀ

TeamGlobalPunjab
1 Min Read

ਨਵੀ ਦਿੱਲੀ : ਪੂਰੀ ਦੁਨੀਆ ਸਮੇਤ ਭਾਰਤ ‘ਚ ਵੀ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਦੇਸ਼ ਦੀਆਂ ਕਈ ਮਸ਼ਹੂਰ ਹਸਤੀਆਂ ਅਤੇ ਰਾਜਨੀਤਿਕ ਨੇਤਾ ਵੀ ਇਸ ਦੀ ਪਕੜ ਵਿੱਚ ਆ ਰਹੇ ਹਨ। ਇਸ  ‘ਚ ਹੀ ਹੁਣ ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਵੀ ਕੋਰੋਨਾ ਦੀ ਲਪੇਟ ‘ਚ ਆ ਗਏ ਹਨ। ਉਨ੍ਹਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ। ਹਾਲਾਂਕਿ ਉਨ੍ਹਾਂ ‘ਚ ਕੋਈ ਲੱਛਣ ਦਿਖਾਈ ਨਹੀਂ ਦਿੱਤੇ ਹਨ ਪਰ ਇਸ ਸਭ ਦੇ ਦੌਰਾਨ ਉਨ੍ਹਾਂ ਨੇ ਆਪਣੇ-ਆਪ ਨੂੰ ਘਰ ‘ਚ ਹੀ ਆਈਸੋਲੇਟ ਕਰ ਲਿਆ ਹੈ। ਇਸ ਦੀ ਜਾਣਕਾਰੀ ਉਨ੍ਹਾਂ ਨੇ ਖੁਦ ਟਵੀਟ ਕਰਕੇ ਦਿੱਤੀ ਹੈ।

ਸੀਐਮ ਪ੍ਰਮੋਦ ਸਾਵੰਤ ਨੇ ਟਵੀਟ ਕਰਕੇ ਕਿਹਾ, “ਮੈਂ ਸਾਰਿਆਂ ਨੂੰ ਇਹ ਦੱਸਣਾ ਚਾਹੁੰਦਾ ਹਾਂ ਕਿ ਮੇਰਾ ਕੋਰੋਨਾ ਟੈਸਟ ਪਾਜ਼ੀਟਿਵ ਪਾਇਆ ਗਿਆ ਹੈ। ਮੈਂ ਅਸਿਮਟੋਂਮੈਟਿਕ ਹਾਂ ਅਤੇ ਇਸ ਲਈ ਘਰ ਵਿੱਚ ਏਕਾਂਤਵਾਸ ਹਾਂ। ਮੈਂ ਘਰ ਤੋਂ ਆਪਣੀ ਡਿਊਟੀ ਨਿਭਾਉਣਾ ਜਾਰੀ ਰੱਖਾਂਗਾ। ਜੋ ਲੋਕ ਮੇਰੇ ਸੰਪਰਕ ਵਿੱਚ ਆਏ ਹਨ ਉਹਨਾਂ ਨੂੰ ਜ਼ਰੂਰੀ ਸਾਵਧਾਨੀਆਂ ਵਰਤਣ ਦੀ ਸਲਾਹ ਦਿੱਤੀ ਜਾਂਦੀ ਹੈ।”

ਦੱਸ ਦਈਏ ਕਿ ਇਸ ਤੋਂ ਪਹਿਲਾਂ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ, ਕੇਂਦਰੀ ਮੰਤਰੀ ਜਲ ਸ਼ਕਤੀ ਗਜੇਂਦਰ ਸਿੰਘ ਸ਼ੇਖਾਵਤ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਕੇਂਦਰੀ ਪੈਟਰੋਲੀਅਮ ਮੰਤਰੀ ਧਰਮਿੰਦਰ ਪ੍ਰਧਾਨ, ਕੇਂਦਰੀ ਮੰਤਰੀ ਅਰਜੁਨ ਰਾਮ ਮੇਘਵਾਲ ਅਤੇ ਕੈਲਾਸ਼ ਚੌਧਰੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਸੀ।

Share this Article
Leave a comment