ਆਪਣੇ ਵਾਅਦੇ ਤੋਂ ਮੁੱਕਰੇ ਮੁੱਖ ਮੰਤਰੀ! 26 ਜਨਵਰੀ ‘ਤੇ ਵੀ ਨਹੀਂ ਦਿੱਤੇ ਨੌਜਵਾਨਾਂ ਨੂੰ ਫੋਨ

TeamGlobalPunjab
1 Min Read

ਚੰਡੀਗੜ੍ਹ : ਜਿਸ ਦਿਨ ਤੋਂ ਕਾਂਗਰਸ ਸਰਕਾਰ ਸੱਤਾ ਵਿੱਚ ਆਈ ਹੈ ਉਸ ਦਿਨ ਤੋਂ ਹੀ ਲਗਾਤਾਰ ਵਿਰੋਧੀਆਂ ਵੱਲੋਂ ਵਾਅਦੇ ਪੂਰੇ ਨਾ ਕਰਨ ਦਾ ਦੋਸ਼ ਉਨ੍ਹਾਂ ‘ਤੇ ਲਗਾਇਆ ਜਾ ਰਿਹਾ ਹੈ। ਇੱਥੇ ਹੀ ਬੱਸ ਨਹੀਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਤਾਂ ਉਨ੍ਹਾਂ ਵਿਰੁੱਧ ਛੁਣਛੁਣੇ ਵਜਾ ਕੇ ਵੀ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਸਭ ਦਰਮਿਆਨ ਅੱਜ ਦੇ ਦਿਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣਾ ਇੱਕ ਵਾਅਦਾ ਪੂਰਾ ਕਰਨ ਦੀ ਗੱਲ ਕਹੀ ਗਈ ਸੀ ਪਰ ਹੁਣ ਉਹ ਆਪਣੇ ਵਾਅਦੇ ਤੋਂ ਮੁੱਕਰਦੇ ਦਿਖਾਈ ਦੇ ਰਹੇ ਹਨ।

- Advertisement -

ਅਜਿਹਾ ਇਸ ਲਈ ਕਿਹਾ ਜਾ ਰਿਹਾ ਹੈ ਕਿਉਂਕਿ ਬੀਤੇ ਦਿਨੀਂ ਇੱਕ ਟਵੀਟ ਕਰਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਗਣਤੰਤਰ ਦਿਵਸ ਯਾਨੀ 26 ਜਨਵਰੀ ਮੌਕੇ ਕੁੜੀਆਂ ਨੂੰ 1 ਲੱਖ ਤੋਂ ਜਿਆਦਾ ਸਮਾਰਟਫੋਨ ਵੰਡਣ ਦੀ ਗੱਲ ਕਹੀ ਗਈ ਸੀ ਪਰ ਅੱਜ ਸ਼ਾਇਦ ਉਹ ਆਪਣਾ ਇਹ ਵਾਅਦਾ ਭੁੱਲ ਹੀ ਗਏ ਹਨ। ਅੱਜ ਕੈਪਟਨ ਅਮਰਿੰਦਰ ਸਿੰਘ ਵੱਲੋਂ ਝੰਡਾ ਲਹਿਰਾਉਣ ਦੀ ਰਸਮ ਤਾਂ ਅਦਾ ਕੀਤੀ ਗਈ ਪਰ ਆਪਣਾ ਕੀਤਾ ਹੋਇਆ ਵਾਅਦਾ ਪੂਰਾ ਕਰਨ ਦਾ ਕੋਈ ਯਤਨ ਨਹੀਂ ਕੀਤਾ ਗਿਆ।

Share this Article
Leave a comment