ਹੜ੍ਹ ਪੀੜਤਾਂ ਲਈ IPS ਹਰਿੰਦਰ ਸਿੰਘ ਚਾਹਲ ਨੇ ਮੁੱਖ ਮੰਤਰੀ ਰਾਹਤ ਫੰਡ ਲਈ ਆਪਣੀ ਤਿੰਨ ਮਹੀਨਿਆਂ ਦੀ ਪੈਨਸ਼ਨ ਦੇਣ ਦਾ ਕੀਤਾ ਫ਼ੈਸਲਾ

Rajneet Kaur
2 Min Read

ਚੰਡੀਗੜ੍ਹ : ਪੰਜਾਬ ‘ਚ ਹੜ੍ਹ ਕਾਰਨ ਰੋੋਜ਼ਮਰਾ ਦਾ ਕੰਮ ਠਪ ਹੋ ਗਿਆ ਹੈ।ਹੜ੍ਹ ਕਾਰਨ ਚਾਰੇ ਪਾਸੇ ਤਬਾਹੀ ਦਾ ਮੰਜ਼ਰ ਦੇਖਣ ਨੂੰ ਮਿਲ ਰਿਹਾ ਹੈ। ਕੁਦਰਤੀ ਆਫ਼ਤ ਦੀ ਮਾਰ ਹੇਠ ਆਏ ਪੰਜਾਬ ਦੇ ਪਿੰਡਾਂ ਲਈ ਜਿੱਥੇ ਕਈ ਸਮਾਜਸੇਵੀ ਸੰਸਥਾਵਾਂ ਅੱਗੇ ਆਈਆਂ ਹਨ, ਉੱਥੇ ਹੀ ਪੰਜਾਬ ਪੁਲਿਸ ਦੇ ਅਧਿਕਾਰੀ ਅਤੇ ਸਾਬਕਾ ਕਰਮਚਾਰੀ ਵੀ ਆਪਣਾ ਫ਼ਰਜ਼ ਨਿਭਾਉਂਦੇ ਨਜ਼ਰ ਆ ਰਹੇ ਹਨ। ਪੰਜਾਬ ਦੇ ਸਾਬਕਾ ਡੀ.ਆਈ.ਜੀ ਅਤੇ ਪੁਲਿਸ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਆਈ.ਪੀ.ਐਸ. ਹਰਿੰਦਰ ਸਿੰਘ ਚਾਹਲ ਵੀ ਹੜ੍ਹ ਪੀੜਤਾਂ ਲਈ ਮਸੀਹਾ ਬਣ ਕੇ ਅੱਗੇ ਆਏ ਹਨ। ਉਨ੍ਹਾਂ ਨੇ ਮੁੱਖ ਮੰਤਰੀ ਰਾਹਤ ਫੰਡ ਲਈ ਆਪਣੀ ਤਿੰਨ ਮਹੀਨਿਆਂ ਦੀ ਪੈਨਸ਼ਨ ਦੇਣ ਦਾ ਫ਼ੈਸਲਾ ਕੀਤਾ ਹੈ।

ਹਰਿੰਦਰ ਸਿੰਘ ਚਾਹਲ ਨੇ ਹੜ੍ਹ ਵਾਲੀ ਜਗ੍ਹਾ ਜਾ ਕੇ ਜਾਇਜ਼ਾ ਲਿਆ ਹੈ। ਇਸ ਦੇ ਨਾਲ ਹੀ ਆਈ.ਪੀ.ਐਸ. ਚਾਹਲ ਨੇ ਪੰਜਾਬ ਸਰਕਾਰ ਦੇ ਮੌਜੂਦਾ ਅਤੇ ਸੇਵਾਮੁਕਤ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਔਖੀ ਘੜੀ ਵ’ਚ ਪੀੜਤ ਪਰਿਵਾਰਾਂ ਲਈ ਅੱਗੇ ਆਉਣ ਅਤੇ ਘੱਟੋ-ਘੱਟ ਇੱਕ ਮਹੀਨੇ ਦੀ ਤਨਖ਼ਾਹ ਮੁੱਖ ਮੰਤਰੀ ਰਾਹਤ ਫੰਡ ਵਿਚ ਦਾਨ ਕਰਨ।

ਦਸਣਯੋਗ ਹੈ ਕਿ ਆਈ.ਪੀ.ਐਸ. ਹਰਿੰਦਰ ਸਿੰਘ ਚਾਹਲ ਵਲੋਂ ਆਪਣੇ ‘ਕੋਸਿਸ਼ ਚਹਿਲ ਚੈਰੀਟੇਬਲ ਟਰੱਸਟ’ ਰਾਹੀਂ ਲੋੜਵੰਦ ਲੋਕਾਂ ਦੀ ਮਦਦ ਕੀਤੀ ਜਾਂਦੀ ਹੈ। ਇਸ ਤੋਂ ਪਹਿਲਾਂ ਵੀ ਉਹ ਪੰਜਾਬ, ਜੰਮੂ-ਕਸ਼ਮੀਰ ਜਾਂ ਭਾਰਤ ਦੇ ਹੋਰ ਹਿੱਸਿਆਂ ਵਿਚ ਕੁਦਰਤੀ ਆਫ਼ਤ ਦੀ ਲਪੇਟ ਵਿਚ ਆਏ ਲੋਕਾਂ ਦੀ ਮਦਦ ਕਰ ਚੁੱਕੇ ਹਨ।

Share this Article
Leave a comment