ਚੰਡੀਗੜ੍ਹ : ਖੇਤੀ ਕਾਨੂੰਨ ਮੁੱਦੇ ‘ਤੇ ਪੰਜਾਬ ਸਰਕਾਰ ਵੱਲੋਂ 19 ਅਕਤੂਬਰ ਨੂੰ ਵਿਧਾਨ ਸਭਾ ਦਾ ਸੈਸ਼ਨ ਬੁਲਾਇਆ ਗਿਆ ਹੈ। ਸੈਸ਼ਨ ਵਿੱਚ ਰਣਨੀਤੀ ਘੜਨ ਦੇ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਕੈਬਨਿਟ ਦੀ ਮੀਟਿੰਗ ਚੰਡੀਗੜ੍ਹ ਵਿਖੇ ਬੁਲਾਈ ਗਈ ਹੈ। ਕੈਬਨਿਟ ਦੀ ਮੀਟਿੰਗ ਵਿੱਚ ਖੇਤੀ ਸੁਧਾਰ ਕਾਨੂੰਨ ਖ਼ਿਲਾਫ਼ ਮਤਾ ਪੇਸ਼ ਕਰਨ ਸਬੰਧੀ ਏਜੰਡਾ ਤਿਆਰ ਕੀਤਾ ਜਾਵੇਗਾ। ਉਸ ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਡੇਢ ਵਜੇ ਪੰਜਾਬ ਭਵਨ ਵਿਖੇ ਕਾਂਗਰਸੀ ਵਿਧਾਇਕਾਂ ਨਾਲ ਲੰਚ ਕਰਨਗੇ।
ਕਾਂਗਰਸੀ ਵਿਧਾਇਕਾਂ ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਲੰਚ ਮੀਟਿੰਗ ਤਕਰੀਬਨ ਡੇਢ ਤੋਂ ਤਿੰਨ ਵਜੇ ਤੱਕ ਚੱਲੇਗੀ। ਉਸ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੈਬਨਿਟ ਦੀ ਮੀਟਿੰਗ ਬੁਲਾਉਣਗੇ। ਦੁਪਹਿਰ ਦੇ ਭੋਜਨ ਦੌਰਾਨ ਕੈਪਟਨ ਅਮਰਿੰਦਰ ਸਿੰਘ ਆਪਣੇ ਵਿਧਾਇਕਾਂ ਨੂੰ ਪਾਰਟੀ ਦੇ ਏਜੰਡੇ ਤਹਿਤ ਵਿਧਾਨ ਸਭਾ ਵਿੱਚ ਇੱਕ ਹੋਣ ਲਈ ਗੱਲਬਾਤ ਕਰਨਗੇ।