ਮੁੱਖ ਮੰਤਰੀ PAU ਵਿਖੇ ਕਿਸਾਨ ਮੇਲੇ ਅਤੇ ਪਸ਼ੂ ਪਾਲਣ ਮੇਲੇ ਦਾ ਕਰਨਗੇ ਉਦਘਾਟਨ

Rajneet Kaur
1 Min Read

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਲੁਧਿਆਣਾ ਪਹੁੰਚ ਰਹੇ ਹਨ। ਮੁੱਖ ਮੰਤਰੀ ਇੱਥੇ ਫਿਰੋਜ਼ਪੁਰ ਰੋਡ ‘ਤੇ ਸਥਿਤ ਪੀਏਯੂ (ਪੰਜਾਬ ਐਗਰੀਕਲਚਰਲ ਯੂਨੀਵਰਸਿਟੀ) ਵਿਖੇ ਕਿਸਾਨ ਮੇਲੇ ਅਤੇ ਪਸ਼ੂ ਪਾਲਣ ਮੇਲੇ ਦਾ ਉਦਘਾਟਨ ਕਰਨਗੇ।

ਮੁੱਖ ਮੰਤਰੀ ਦੇ ਸ਼ਹਿਰ ਵਿੱਚ ਆਉਣ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ। ਦੱਸਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਕਰੀਬ 11 ਵਜੇ ਕਿਸਾਨ ਮੇਲੇ ਦਾ ਉਦਘਾਟਨ ਕਰਨਗੇ   ਅਤੇ ਫਿਰ ਉਹ ਕਿਸਾਨਾਂ ਨੂੰ ਸੰਬੋਧਿਤ ਕਰਨਗੇ। ਦੱਸ ਦੇਈਏ ਕਿ ਕਿਸਾਨ ਮੇਲੇ ਦਾ ਆਯੋਜਨ 3 ਸਾਲ ਬਾਅਦ PAU ਵਿੱਚ ਕੀਤਾ ਜਾ ਰਿਹਾ ਹੈ।

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿੱਚ ਸਤੰਬਰ 2019 ਤੋਂ ਬਾਅਦ ਹੁਣ 23-24 ਨੂੰ ਭੌਤਿਕ ਤੌਰ ‘ਤੇ ਦੋ ਰੋਜ਼ਾ ਕਿਸਾਨ ਮੇਲਾ ਲਗਾਇਆ ਜਾ ਰਿਹਾ ਹੈ। ਕੋਵਿਡ ਕਾਰਨ 2020 ਵਿੱਚ ਮੇਲਾ ਨਹੀਂ ਲਗਾਇਆ ਗਿਆ ਸੀ। ਇਸ ਵਾਰ ਮੇਲੇ ਵਿੱਚ ਪੰਜਾਬ ਦੀ ਜਵਾਨੀ, ਖੇਤੀ ਅਤੇ ਕੁਦਰਤੀ ਸੋਮਿਆਂ ਨੂੰ ਬਚਾਉਣ ’ਤੇ ਵੀ ਜ਼ੋਰ ਦਿੱਤਾ ਜਾਵੇਗਾ। ਮੇਲੇ ਵਿੱਚ ਵੱਡੀ ਗਿਣਤੀ ਵਿੱਚ ਕਿਸਾਨਾਂ ਦੇ ਪਹੁੰਚਣ ਦੀ ਉਮੀਦ ਹੈ। ਇਸ ਕਾਰਨ ਵੱਖ-ਵੱਖ ਥਾਵਾਂ ‘ਤੇ ਵੱਡੀਆਂ LED ਸਕਰੀਨਾਂ ਵੀ ਲਗਾਈਆਂ ਜਾ ਰਹੀਆਂ ਹਨ।

Disclaimer: This article is provided for informational purposes only.  The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment