ਮੁੱਖ ਮੰਤਰੀ ਦੇ ਓਐਸਡੀ ਸੁਖਵੀਰ ਸਿੰਘ ਵੱਲੋਂ ਸਵਾ ਚਾਰ ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ

Global Team
3 Min Read

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓਐਸਡੀ ਸੁਖਵੀਰ ਸਿੰਘ ਵੱਲੋਂ ਧੂਰੀ ਸ਼ਹਿਰ ਨੂੰ ਮਾਡਲ ਸ਼ਹਿਰ ਵਜੋਂ ਵਿਕਸਤ ਕਰਨ ਦੇ ਮਕਸਦ ਨਾਲ ਅੱਜ ਧੂਰੀ ਸ਼ਹਿਰ ਵਿੱਚ ਕਰੀਬ ਸਵਾ ਚਾਰ ਕਰੋੜ ਰੁਪਏ ਦੇ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ ਗਈ। ਇਹ ਵਿਕਾਸ ਕਾਰਜ ਪੰਜਾਬ ਸਰਕਾਰ ਵੱਲੋਂ ਸ਼ਹਿਰੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਸ਼ਹਿਰ ਵਾਸੀਆਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਦੀ ਲੜੀ ਦਾ ਅਹਿਮ ਹਿੱਸਾ ਹਨ।

ਇਸ ਮੌਕੇ ਓਐਸਡੀ ਸੁਖਵੀਰ ਸਿੰਘ ਨੇ ਵਾਰਡ ਨੰਬਰ 9 ਵਿਖੇ ਸੰਗਰੂਰ ਵਾਲੇ ਪਾਸੇ ਤੋਂ ਧੂਰੀ ਸ਼ਹਿਰ ਦੇ ਮੁੱਖ ਐਂਟਰੀ ਪੁਆਇੰਟ ਦੇ ਸੁੰਦਰੀਕਰਨ ਅਤੇ ਨਵੀਨੀਕਰਨ ਲਈ 2 ਕਰੋੜ 15 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਕੰਮਾਂ ਦੀ ਸ਼ੁਰੂਆਤ ਕਰਵਾਉਂਦਿਆਂ ਕਿਹਾ ਕਿ ਇਸ ਪ੍ਰਾਜੈਕਟ ਤਹਿਤ ਲਗਭਗ 80 ਹਜ਼ਾਰ ਵਰਗ ਫੁੱਟ ਖੇਤਰ ਵਿੱਚ ਉੱਚ-ਗੁਣਵੱਤਾ ਵਾਲੀਆਂ ਟਾਈਲਾਂ ਲਗਾਈਆਂ ਜਾਣਗੀਆਂ। ਇਸ ਦੇ ਨਾਲ ਹੀ ਸ਼ਹਿਰ ਦੀ ਦਿੱਖ ਨੂੰ ਹੋਰ ਆਕਰਸ਼ਕ ਬਣਾਉਣ ਲਈ 19 ਸਿੰਗਲ ਬ੍ਰੈਕਟ ਪੋਲ ਅਤੇ 12 ਡਬਲ ਬ੍ਰੈਕਟ ਪੋਲ ਸਥਾਪਿਤ ਕੀਤੇ ਜਾਣਗੇ।

Share This Article
Leave a Comment