ਸ਼ੇਖਰ ਸ਼ੁਕਲਾ ਨੇ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਦੇ ਚੇਅਰਮੈਨ ਵਜੋਂ ਚੁੱਕੀ ਸਹੁੰ

TeamGlobalPunjab
1 Min Read

ਚੰਡੀਗੜ੍ਹ : ਐਡਵੋਕੇਟ ਸ਼ੇਖਰ ਸ਼ੁਕਲਾ ਨੇ ਵੀਰਵਾਰ ਨੂੰ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਦੇ ਚੇਅਰਮੈਨ ਵਜੋਂ ਸਹੁੰ ਚੁੱਕੀ। ਪੰਜਾਬ ਦੇ ਮੁੱਖ ਸਕੱਤਰ ਅਨਿਰੁੱਧ ਤਿਵਾੜੀ ਨੇ ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣੇ ਦਫਤਰ ਵਿੱਚ ਐਡਵੋਕੇਟ ਸ਼ੇਖਰ ਸ਼ੁਕਲਾ ਨੂੰ PSSSB ਦੇ ਚੇਅਰਮੈਨ ਵਜੋਂ ਸਹੁੰ ਚੁਕਾਈ।

 

 

 

ਜ਼ਿਕਰਯੋਗ ਹੈ ਕਿ ਸ਼ੇਖਰ ਸ਼ੁਕਲਾ ਪੰਜਾਬ ਬ੍ਰਾਹਮਣ ਸਭਾ ਦੇ ਪ੍ਰਧਾਨ ਤੋਂ ਇਲਾਵਾ ਰੋਪੜ ਕ੍ਰਿਕੇਟ ਐਸੋਸੀਏਸ਼ਨ ਦੇ ਜ਼ਿਲਾ ਪ੍ਰਧਾਨ ਵੀ ਹਨ।

ਇਸ ਮੌਕੇ ਨਵ-ਨਿਯੁਕਤ ਚੇਅਰਮੈਨ ਨਾਲ ਉਨਾਂ ਦੇ ਪਰਿਵਾਰਕ ਮੈਂਬਰ ਵੀ ਹਾਜ਼ਰ ਸਨ।

Share This Article
Leave a Comment