ਫਰਿਜ਼ਨੋ (ਗੁਰਿੰਦਰਜੀਤ ਨੀਟਾ ਮਾਛੀਕੇ/ ਕੁਲਵੰਤ ਧਾਲੀਆਂ): ਡੇਨਵਰ ਵਿੱਚ ਇੱਕ ਸ਼ਾਪਿੰਗ ਮਾਲ ਦੀ ਦੂਜੀ ਮੰਜ਼ਿਲ ਤੋਂ ਡਿੱਗ ਕੇ ਇੱਕ 2 ਸਾਲਾਂ ਬੱਚੇ ਦੀ ਮੌਤ ਹੋ ਗਈ ਹੈ।
ਇਸ ਘਟਨਾ ਦੀ ਜਾਣਕਾਰੀ ਦਿੰਦਿਆਂ ਡੇਨਵਰ ਪੁਲਿਸ ਨੇ ਦੱਸਿਆ ਕਿ ਇਹ ਦੋ ਸਾਲਾਂ ਬੱਚਾ ਐਤਵਾਰ ਨੂੰ ਉਸਦੇ ਪਿਤਾ ਨਾਲ ਓਰੋਰਾ ਦੇ ਟਾਊਨ ਸੈਂਟਰ ਮਾਲ ਵਿੱਚ ਗਿਆ ਸੀ। ਇਸ ਦੌਰਾਨ ਇੱਕ ਐਸਕਲੇਟਰ ਦੇ ਸਿਖਰ ‘ਤੇ ਇਹ ਬੱਚਾ ਆਪਣੇ ਪਿਤਾ ਦੀ ਗੋਦ ਵਿੱਚੋਂ ਅਚਾਨਕ ਅੱਗੇ ਧੱਕਿਆ ਗਿਆ ਅਤੇ ਪਹਿਲੀ ਮੰਜ਼ਿਲ ਤੇ ਡਿੱਗ ਪਿਆ । ਜਿਸ ਕਰਕੇ ਬੱਚੇ ਦੀ ਸੋਮਵਾਰ ਸਵੇਰੇ ਮੌਤ ਹੋ ਗਈ।
ਪੁਲਿਸ ਦੁਆਰਾ ਬੱਚੇ ਦਾ ਨਾਮ ਅਜੇ ਜਾਰੀ ਨਹੀਂ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਪੁਲਿਸ ਦਾ ਕਹਿਣਾ ਹੈ ਕਿ ਬੱਚੇ ਦੀ ਮੌਤ ਇੱਕ ਦੁਰਘਟਨਾ ਜਾਪਦੀ ਹੈ ਪਰ ਫਿਰ ਵੀ ਇਸਦੀ ਜਾਂਚ ਕੀਤੀ ਜਾ ਰਹੀ ਹੈ। ਇਸਦੇ ਇਲਾਵਾ ਪੁਲਿਸ ਵੱਲੋਂ ਫਿਲਹਾਲ ਕੋਈ ਹੋਰ ਜਾਣਕਾਰੀ ਨਹੀਂ ਦਿੱਤੀ ਗਈ।