ਕੋਵਿਡ-19 ਮਹਾਂਮਾਰੀ ਕਾਰਨ ਇਸ ਦੇਸ਼ ‘ਚ ਇੱਕ ਹਫ਼ਤੇ ਦੌਰਾਨ 100 ਤੋਂ ਵੱਧ ਮਾਸੂਮਾਂ ਦੀ ਮੌਤ

TeamGlobalPunjab
2 Min Read

ਨਿਊਜ਼ ਡੈਸਕ : ਭਾਰਤ ‘ਚ ਜਿੱਥੇ ਇੱਕ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਕਮਜ਼ੋਰ ਹੁੰਦੀ ਨਜ਼ਰ ਆ ਰਹੀ ਹੈ, ਪਰ ਉੱਥੇ ਹੀ ਹਾਲੇ ਵੀ ਤੀਸਰੀ ਲਹਿਰ ਦਾ ਖ਼ਤਰਾ ਬਣਿਆ ਹੋਇਆ ਹੈ। ਕਈ ਮਾਹਰਾਂ ਦਾ ਕਹਿਣਾ ਹੈ ਕਿ ਤੀਸਰੀ ਲਹਿਰ ਦਾ ਸਭ ਤੋਂ ਵੱਧ ਅਸਰ ਬੱਚਿਆਂ ‘ਤੇ ਦੇਖਣ ਨੂੰ ਮਿਲੇਗਾ। ਇੰਡੋਨੇਸ਼ੀਆ ਵਿੱਚ ਮਾਹਰਾਂ ਦੀ ਗੱਲ ਸੱਚ ਸਾਬਤ ਹੁੰਦੀ ਨਜ਼ਰ ਆ ਰਹੀ ਹੈ, ਕਿਉਂਕਿ ਇੰਡੋਨੇਸ਼ੀਆ ਵਿੱਚ ਸੈਂਕੜੇ ਬੱਚਿਆਂ ਦੀ ਕੋਰੋਨਾ ਕਾਰਨ ਮੌਤਾਂ ਹੋ ਰਹੀਆਂ ਹਨ।

ਰਿਪੋਰਟਾਂ ਮੁਤਾਬਕ ਮਰਨ ਵਾਲਿਆਂ ‘ਚੋਂ ਕਈ ਬੱਚਿਆਂ ਦੀ ਉਮਰ 5 ਸਾਲ ਤੋਂ ਵੀ ਘੱਟ ਸੀ। ਇੱਥੇ ਸਿਰਫ ਇੱਕ ਹਫ਼ਤੇ ਵਿੱਚ 100 ਤੋਂ ਵੱਧ ਮਾਸੂਮਾਂ ਦੀ ਮੌਤ ਹੋ ਗਈ ਹੈ। ਦਰਅਸਲ, ਇੰਡੋਨੇਸ਼ੀਆ ‘ਚ ਇਸ ਮਹੀਨੇ ਦੇ ਇੱਕ ਹਫ਼ਤੇ ਵਿੱਚ 100 ਤੋਂ ਵੱਧ ਮੌਤਾਂ ਹੋਈਆਂ।

ਜ਼ਿਕਰਯੋਗ ਹੈ ਕਿ ਇੱਥੇ ਸ਼ੁੱਕਰਵਾਰ ਨੂੰ ਲਗਭਗ 50 ਹਜ਼ਾਰ ਨਵੇਂ ਕੇਸ ਸਾਹਮਣੇ ਆਏ ਅਤੇ 1,566 ਲੋਕਾਂ ਦੀ ਮੌਤ ਹੋ ਗਈ। ਇੰਡੋਨੇਸ਼ੀਆ ਵਿੱਚ ਬਾਲ ਰੋਗ ਮਾਹਿਰਾਂ ਦੀ ਰਿਪੋਰਟ ਦੇ ਆਧਾਰ ‘ਤੇ ਦੇਸ਼ ਦੇ ਕੁੱਲ ਮਾਮਲਿਆਂ ਵਿੱਚ 12.5 ਫੀਸਦੀ ਮਾਮਲੇ ਬੱਚਿਆਂ ਦੇ ਹਨ। ਇਹ ਪਿਛਲੇ ਮਹੀਨੇ ਦੇ ਮੁਕਾਬਲੇ ਜ਼ਿਆਦਾ ਹਨ। ਇਕੱਲੇ 12 ਜੁਲਾਈ ਦੇ ਹਫ਼ਤੇ ਦੌਰਾਨ ਕੋਰੋਨਾ ਨਾਲ 150 ਤੋਂ ਵੱਧ ਬੱਚਿਆਂ ਦੀ ਮੌਤ ਹੋ ਗਈ, ਇਨ੍ਹਾਂ ‘ਚੋਂ ਲਗਭਗ ਅੱਧੇ ਬੱਚੇ 5 ਸਾਲ ਤੋਂ ਘੱਟ ਉਮਰ ਦੇ ਸਨ। ਕੁੱਲ ਮਿਲਾ ਕੇ ਇੰਡੋਨੇਸ਼ੀਆ ਵਿਚ 3 ਲੱਖ ਤੋਂ ਵੱਧ ਮਾਮਲੇ ਅਤੇ 83,000 ਮੌਤਾਂ ਹੋਈਆਂ ਹਨ ।

Share this Article
Leave a comment