ਚੀਨ : ਕੋਰੋਨਾ ਨੇ ਫਿਰ ਉਡਾਈ ਚੀਨੀ ਸਰਕਾਰ ਦੀ ਨੀਂਦ, 66 ਹੋਰ ਨਵੇਂ ਮਾਮਲਿਆਂ ਦੀ ਪੁਸ਼ਟੀ

TeamGlobalPunjab
2 Min Read

ਬੀਜਿੰਗ : ਚੀਨ ਦੇ ਵੁਹਾਨ ਸ਼ਹਿਰ ਵਿਚ ਫੈਲੀ ਕੋਰੋਨਾ ਮਹਾਮਾਰੀ ਨੂੰ ਕਾਬੂ ਕਰਨ ਤੋਂ ਬਾਅਦ ਪਹਿਲੀ ਵਾਰ ਇੱਥੇ ਇੱਕ ਦਿਨ ‘ਚ ਸਭ ਤੋਂ ਜ਼ਿਆਦਾ 66 ਮਾਮਲੇ ਸਾਹਮਣੇ ਆਏ ਹਨ। ਜਿਸ ਨਾਲ ਸਰਕਾਰ ਦੀ ਨੀਂਦ ਉਡ ਗਈ ਹੈ। ਸਰਕਾਰ ਨੇ ਇਸ ਨਾਲ ਨਜਿੱਠਣ ਲਈ ਆਪਣੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਇਨ੍ਹਾਂ ਮਾਮਲਿਆਂ ‘ਚੋਂ ਸਭ ਤੋਂ ਜ਼ਿਆਦਾ 36 ਕੇਸ ਰਾਜਧਾਨੀ ਬੀਜਿੰਗ ‘ਚ ਪਾਏ ਗਏ ਹਨ। ਸਥਾਨਕ ਸੰਕਰਮਣ ਦੇ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਸ਼ਹਿਰ ਦੇ ਪ੍ਰਮੁੱਖ ਬਾਜ਼ਾਰਾਂ ਨੂੰ ਬੰਦ ਕਰ ਦਿੱਤਾ ਗਿਆ ਹੈ।

ਚੀਨ ਦੇ ਰਾਸ਼ਟਰੀ ਸਿਹਤ ਕਮਿਸ਼ਨ (ਐਨਐਚਸੀ) ਨੇ ਦੱਸਿਆ ਕਿ ਸ਼ਨੀਵਾਰ ਨੂੰ ਕੋਰੋਨਾ ਸੰਕਰਮਣ ਦੇ 66 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਵਿੱਚੋਂ 57 ਮਰੀਜ਼ਾਂ ਵਿੱਚ ਬਿਮਾਰੀ ਦੇ ਲੱਛਣ ਪਾਏ ਗਏ, ਜਦੋਂ ਕਿ 9 ਵਿੱਚ ਲੱਛਣ ਨਹੀਂ ਮਿਲੇ ਹਨ। ਸਥਾਨਕ ਸੰਕਰਮਣ ਦੇ ਮਾਮਲਿਆਂ ‘ਚ 36 ਬੀਜ਼ਿੰਗ ਅਤੇ ਦੋ ਲਿਓਨਿੰਗ ਸੂਬੇ ਵਿਚ ਪਾਏ ਗਏ ਹਨ। ਰਾਜਧਾਨੀ ਬੀਜ਼ਿੰਗ ‘ਚ ਕੁਲ ਮਿਲਾ ਕੇ 46 ਕੋਰੋਨਾ ਸੰਕਰਮਿਤ ਮਾਮਲੇ ਮਿਲੇ ਹਨ। ਜਿਸ ਨੇ ਸਿਹਤ ਅਧਿਕਾਰੀਆਂ ਦੀ ਚਿੰਤਾ ਨੂੰ ਹੋਰ ਵਧਾ ਦਿੱਤਾ ਹੈ।

ਸਿਹਤ ਕਮਿਸ਼ਨ ਦੇ ਅਨੁਸਾਰ ਸ਼ਨੀਵਾਰ ਨੂੰ ਚੀਨ ਵਿੱਚ ਸੰਕਰਮਿਤ ਮਰੀਜ਼ਾਂ ਦੀ ਗਿਣਤੀ ਵੱਧ ਕੇ 83,132 ਹੋ ਗਈ ਹੈ ਜਿਨ੍ਹਾਂ ਵਿੱਚੋਂ 129 ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ ਅਤੇ ਇੱਕ ਦੀ ਹਾਲਤ ਗੰਭੀਰ ਬਣੀ ਹੋਈ ਹੈ। 78,369 ਲੋਕਾਂ ਨੂੰ ਠੀਕ ਹੋਣ ਤੋਂ ਬਾਅਦ ਹਸਪਤਾਲ ਤੋਂ ਛੁੱਟੀ ਦਿੱਤੀ ਦੇ ਦਿੱਤੀ ਗਈ ਹੈ। ਜਦੋਂ ਕਿ 4,634 ਲੋਕਾਂ ਦੀ ਕੋਰੋਨਾ ਨਾਲ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ 17 ਯਾਤਰੀਆਂ ‘ਚ ਕੋਰੋਨਾ ਦੇ ਲੱਛਣ ਮਿਲਣ ਤੋਂ ਬਾਅਦ ਚੀਨ ਨੇ ਢਾਕਾ ਤੋਂ ਗਵਾਂਗਜ਼ੂ ਲਈ ਉਡਾਣਾਂ ਨੂੰ ਚਾਰ ਹਫ਼ਤਿਆਂ ਲਈ ਮੁਅੱਤਲ ਕਰ ਦਿੱਤਾ ਹੈ।

Share this Article
Leave a comment