ਚੀਨ ‘ਚ ਫੈਲਿਆ ਕੋਰੋਨਾ, ਪਿਛਲੇ 24 ਘੰਟਿਆਂ ‘ਚ 5,280 ਨਵੇਂ ਮਾਮਲੇ ਆਏ ਸਾਹਮਣੇ, ਕਈ ਸ਼ਹਿਰਾਂ ‘ਚ ਲੌਕਡਾਊਨ

TeamGlobalPunjab
2 Min Read

ਬੀਜਿੰਗ- ਚੀਨ ‘ਚ ਇੱਕ ਵਾਰ ਫਿਰ ਤੋਂ ਕੋਰੋਨਾ ਦੇ ਮਾਮਲਿਆਂ ‘ਚ ਤੇਜ਼ੀ ਦੇਖਣ ਨੂੰ ਮਿਲੀ ਹੈ। ਇੱਕ ਨਿਊਜ਼ ਏਜੰਸੀ ਦੇ ਅਨੁਸਾਰ, ਚੀਨ ਵਿੱਚ ਇੱਕ ਦਿਨ ਵਿੱਚ 5,280 ਨਵੇਂ ਕੋਵਿਡ ਮਾਮਲੇ ਦਰਜ ਕੀਤੇ ਗਏ ਹਨ। ਜੋ ਕਿ ਮਹਾਂਮਾਰੀ ਦੀ ਸ਼ੁਰੂਆਤ ਤੋਂ ਬਾਅਦ ਸਭ ਤੋਂ ਵੱਧ ਕੇਸ ਹਨ। ਜਾਣਕਾਰੀ ਮੁਤਾਬਕ ਕੋਰੋਨਾ ਤੋਂ ਸਭ ਤੋਂ ਵੱਧ ਪ੍ਰਭਾਵਿਤ ਇਲਾਕਾ ਜਿਲਿਨ ਪ੍ਰਾਂਤ ਹੈ। ਕੋਰੋਨਾ ਦੇ ਵਧਦੇ ਮਾਮਲਿਆਂ ਦੇ ਕਾਰਨ ਲਗਭਗ 10 ਸ਼ਹਿਰਾਂ ਅਤੇ ਕਾਉਂਟੀਆਂ ਵਿੱਚ ਲਾਕਡਾਊਨ ਲਗਾਇਆ ਗਿਆ ਹੈ। ਜਿਸ ਵਿੱਚ ਚੀਨ ਦਾ ਤਕਨੀਕੀ ਹੱਬ ਕਹੇ ਜਾਣ ਵਾਲੇ ਸ਼ੇਨਜ਼ੇਨ ਵਿੱਚ ਵੀ ਪਾਬੰਦੀਆਂ ਲਗਾਈਆਂ ਗਈਆਂ ਹਨ।

ਦਰਅਸਲ, ਕੋਰੋਨਾ ਕਾਰਨ ਲਗਾਏ ਗਏ ਲਾਕਡਾਊਨ ਕਾਰਨ ਲਗਭਗ 3 ਕਰੋੜ ਲੋਕ ਆਪਣੇ ਘਰਾਂ ਵਿੱਚ ਕੈਦ ਹੋ ਗਏ ਹਨ। ਮੰਗਲਵਾਰ ਤੱਕ ਦੇਸ਼ ਭਰ ਦੇ ਲਗਭਗ 13 ਸ਼ਹਿਰਾਂ ਨੂੰ ਪੂਰੀ ਤਰ੍ਹਾਂ ਲਾਕਡਾਊਨ ਕਰ ਦਿੱਤਾ ਗਿਆ ਹੈ ਅਤੇ ਕਈ ਹੋਰ ਸ਼ਹਿਰਾਂ ਨੂੰ ਅੰਸ਼ਕ ਤੌਰ ‘ਤੇ ਤਾਲਾਬੰਦੀ ਕਰ ਦਿੱਤੀ ਗਈ ਹੈ।

ਚੀਨ ਦੇ ਰਾਸ਼ਟਰੀ ਸਿਹਤ ਕਮਿਸ਼ਨ ਦੇ ਅਨੁਸਾਰ, ਇੱਕ ਦਿਨ ਪਹਿਲਾਂ, ਨਵੇਂ ਕੋਰੋਨਾ ਸੰਕਰਮਣ ਓਮਾਈਕਰੋਨ ਦੇ 1,337 ਮਾਮਲੇ ਦਰਜ ਕੀਤੇ ਗਏ ਸਨ। ਇਨ੍ਹਾਂ ਵਿਚੋਂ 895 ਮਾਮਲੇ ਇਕੱਲੇ ਜਿਲਿਨ ਦੇ ਉਦਯੋਗਿਕ ਸੂਬੇ ਵਿੱਚ ਸਾਹਮਣੇ ਆਏ ਹਨ। ਸਰਕਾਰ ਨੇ ਨੋਟਿਸ ਜਾਰੀ ਕਰਕੇ ਇਸ ਸੂਬੇ ਤੋਂ ਬਾਹਰ ਜਾਣ ‘ਤੇ ਪਾਬੰਦੀ ਲਗਾ ਦਿੱਤੀ ਹੈ। ਉਥੋਂ ਬਾਹਰ ਜਾਣ ਲਈ ਪੁਲਿਸ ਦੀ ਇਜਾਜ਼ਤ ਲੈਣੀ ਪਵੇਗੀ। ਜਾਂਚ ਕੇਂਦਰ ‘ਤੇ ਨਿਗਰਾਨੀ ਰੱਖਣ ਅਤੇ ਦਵਾਈ ਦਾ ਛਿੜਕਾਅ ਕਰਨ ਲਈ ਡਰੋਨ ਦੀ ਮਦਦ ਲਈ ਜਾ ਰਹੀ ਹੈ।

ਤੁਹਾਨੂੰ ਦੱਸ ਦੇਈਏ ਕਿ ਪਿਛਲੇ ਕੁਝ ਦਿਨਾਂ ਤੋਂ ਚੀਨ ਦੇ ਵੱਖ-ਵੱਖ ਸ਼ਹਿਰਾਂ ਵਿੱਚ ਕੋਰੋਨਾ ਵਾਇਰਸ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਦੇਸ਼ ਭਰ ‘ਚ ਕੋਰੋਨਾ ਵਾਇਰਸ ਤੇਜ਼ੀ ਨਾਲ ਫੈਲ ਰਿਹਾ ਹੈ, ਜਿਸ ‘ਚ ਸਭ ਤੋਂ ਜ਼ਿਆਦਾ ਮਾਮਲੇ ਜਿਲਿਨ ਸ਼ਹਿਰ ਤੋਂ ਸਾਹਮਣੇ ਆਏ ਹਨ, ਜਦੋਂ ਕਿ ਦੂਜੇ ਸ਼ਹਿਰਾਂ ਦੀ ਹਾਲਤ ਕੋਰੋਨਾ ਵਾਇਰਸ ਨਾਲ ਬੇਹਾਲ ਹੈ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment