ਚੀਨ ‘ਚ ਪਟਾਕਿਆਂ ਦੀ ਦੁਕਾਨ ਵਿੱਚ ਵੱਡਾ ਧਮਾਕਾ! 8 ਲੋਕਾਂ ਦੀ ਮੌਤ

Global Team
2 Min Read

ਝਾਂਗਸੂ: ਚੀਨ ਵਿੱਚ ਲੂਨਰ ਨਿਊ ਈਅਰ (Lunar New Year) ਤੋਂ ਪਹਿਲਾਂ ਪਟਾਕਿਆਂ ਦੀ ਇੱਕ ਦੁਕਾਨ ਵਿੱਚ ਧਮਾਕਾ ਹੋਣ ਅਤੇ ਅੱਗ ਲੱਗਣ ਕਾਰਨ 8 ਲੋਕਾਂ ਦੀ ਮੌਤ ਹੋ ਗਈ ਹੈ। ਇਸ ਦਰਦਨਾਕ ਹਾਦਸੇ ਵਿੱਚ 2 ਹੋਰ ਲੋਕ ਜ਼ਖਮੀ ਹੋ ਗਏ ਹਨ। ਡੋਂਗਹਾਈ ਕਾਉਂਟੀ ਸਰਕਾਰ ਨੇ ਇੱਕ ਬਿਆਨ ਵਿੱਚ ਕਿਹਾ ਕਿ ਇਹ ਧਮਾਕਾ ਪੂਰਬੀ ਚੀਨ ਦੇ ਝਾਂਗਸੂ ਸੂਬੇ ਦੇ ਇੱਕ ਪਿੰਡ ਵਿੱਚ ਹੋਇਆ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਇੱਕ ਵਿਅਕਤੀ ਦੁਕਾਨ ਦੇ ਨੇੜੇ ਗਲਤ ਤਰੀਕੇ ਨਾਲ ਪਟਾਕੇ ਚਲਾ ਰਿਹਾ ਸੀ, ਜਿਸ ਕਾਰਨ ਇਹ ਹਾਦਸਾ ਵਾਪਰਿਆ।

ਦੱਸ ਦਈਏ ਕਿ ਚੀਨ ਵਿੱਚ ਲੂਨਰ ਨਿਊ ਈਅਰ ਬੜੀ ਧੂਮ-ਧਾਮ ਅਤੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਚੀਨ ਵਿੱਚ ਇਸ ਨੂੰ ‘ਸਪਰਿੰਗ ਫੈਸਟੀਵਲ’ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ। ਇਸ ਮੌਕੇ ਪਟਾਕੇ ਚਲਾਉਣ ਦੀ ਵੀ ਪਰੰਪਰਾ ਹੈ। ਹਾਲਾਂਕਿ, ਹਾਲ ਹੀ ਦੇ ਸਾਲਾਂ ਵਿੱਚ ਕਈ ਥਾਵਾਂ ‘ਤੇ ਪਟਾਕਿਆਂ ‘ਤੇ ਪਾਬੰਦੀ ਵੀ ਲਗਾਈ ਗਈ ਹੈ। ਪਟਾਕਿਆਂ ‘ਤੇ ਪਾਬੰਦੀ ਦਾ ਸਭ ਤੋਂ ਵੱਡਾ ਕਾਰਨ ਹਵਾ ਪ੍ਰਦੂਸ਼ਣ ਹੈ। ਪਰ, ਸਰਕਾਰ ਨੇ ਇਸ ਵਿੱਚ ਕੁਝ ਢਿੱਲ ਵੀ ਦਿੱਤੀ ਹੈ, ਜਿਸ ਕਾਰਨ ਲੂਨਰ ਨਿਊ ਈਅਰ ਦੇ ਮੌਕੇ ‘ਤੇ ਪਟਾਕਿਆਂ ਦੀ ਭਾਰੀ ਵਿਕਰੀ ਦੇਖਣ ਨੂੰ ਮਿਲਦੀ ਹੈ।

ਚੀਨ ਵਿੱਚ ਹੋਏ ਇਸ ਹਾਦਸੇ ਤੋਂ ਬਾਅਦ, ਐਮਰਜੈਂਸੀ ਮੈਨੇਜਮੈਂਟ ਮਿਨਿਸਟਰੀ ਨੇ ਸਾਰੇ ਇਲਾਕਿਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਭਵਿੱਖ ਵਿੱਚ ਹੋਣ ਵਾਲੇ ਹਾਦਸਿਆਂ ਨੂੰ ਰੋਕਣ ਲਈ ਪਟਾਕਿਆਂ ਦੇ ਉਤਪਾਦਨ, ਢੋਆ-ਢੁਆਈ, ਵਿਕਰੀ ਅਤੇ ਵਰਤੋਂ ‘ਤੇ ਸਖ਼ਤ ਨਿਗਰਾਨੀ ਰੱਖਣ।

ਮੰਤਰਾਲੇ ਨੇ ਇੱਕ ਬਿਆਨ ਵਿੱਚ ਕਿਹਾ ਹੈ ਕਿ ਦੁਕਾਨਾਂ ਦੇ ਆਲੇ-ਦੁਆਲੇ ਪਟਾਕੇ ਚਲਾਉਣ ‘ਤੇ ਪੂਰੀ ਤਰ੍ਹਾਂ ਪਾਬੰਦੀ ਹੋਣੀ ਚਾਹੀਦੀ ਹੈ ਅਤੇ ਸਥਾਨਕ ਪ੍ਰਸ਼ਾਸਨ ‘ਬਲਾਈਂਡ ਸਪਾਟਸ’ ਦੀ ਪਛਾਣ ਕਰਕੇ ਉਨ੍ਹਾਂ ਨੂੰ ਖ਼ਤਮ ਕਰੇ। ਐਮਰਜੈਂਸੀ ਮੈਨੇਜਮੈਂਟ ਮਿਨਿਸਟਰੀ ਨੇ ਇਹ ਵੀ ਕਿਹਾ ਹੈ ਕਿ ਲੋਕਾਂ ਲਈ ‘ਸਪਰਿੰਗ ਫੈਸਟੀਵਲ’ ਸੁਰੱਖਿਅਤ, ਸ਼ੁਭ ਅਤੇ ਖ਼ੁਸ਼ਹਾਲ ਹੋਣਾ ਚਾਹੀਦਾ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

Share This Article
Leave a Comment