ਸ਼ੰਘਾਈ: ਬ੍ਰਿਟੇਨ ਤੋਂ ਸ਼ੁਰੂ ਹੋਇਆ ਕੋਰੋਨਾ ਵਾਇਰਸ ਦਾ ਨਵਾਂ ਸਟ੍ਰੇਨ ਤੇਜ਼ੀ ਨਾਲ ਫੈਲ ਰਿਹਾ ਹੈ ਅਤੇ ਹੁਣ ਚੀਨ ਵਿਚ ਵੀ ਇਸ ਦਾ ਪਹਿਲਾ ਮਾਮਲਾ ਸਾਹਮਣੇ ਆਇਆ ਹੈ।
ਚਾਈਨਾ ਸੈਂਟਰ ਫਾਰ ਡਿਸੀਜ਼ ਕੰਟਰੋਲ ਐਂਡ ਪ੍ਰੀਵੈਨਸ਼ਨ ਦੀ ਇੱਕ ਰਿਪੋਰਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਕੋਰੋਨਾ ਵਾਇਰਸ ਦੇ ਨਵੇਂ ਸਟ੍ਰੇਨ ਦਾ ਪਹਿਲਾ ਸੰਕਰਮਣ ਸ਼ੰਘਾਈ ਦੀ ਇਕ 23 ਸਾਲਾ ਲੜਕੀ ਵਿੱਚ ਪਾਇਆ ਗਿਆ ਹੈ, ਜੋ 14 ਦਸੰਬਰ ਨੂੰ ਬ੍ਰਿਟੇਨ ਤੋਂ ਪਰਤੀ ਸੀ।
ਹਲਕੇ ਲੱਛਣ ਨਜ਼ਰ ਆਉਣ ਤੋਂ ਬਾਅਦ ਉਸ ਨੂੰ ਹਸਪਤਾਲ ‘ਚ ਭਰਤੀ ਕਰਾਇਆ ਗਿਆ ਸੀ ਅਤੇ 24 ਦਸੰਬਰ ਨੂੰ ਉਸ ਦੇ ਨਮੂਨਿਆਂ ਦੀ ਜਾਂਚ ਕੀਤੀ ਗਈ ਸੀ ਹੁਣ ਉਸਦੇ ਸੰਪਰਕ ਵਿੱਚ ਆਏ ਲੋਕਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਦੱਸਣਯੋਗ ਹੈ ਕਿ ਰਿਪੋਰਟਾਂ ਵਿੱਚ ਦਾਅਵਾ ਕੀਤਾ ਜਾ ਚੁੱਕਿਆ ਹੈ ਕਿ ਕੋਰੋਨਾ ਸੰਕਰਮਣ ਦੀ ਸ਼ੁਰੂਆਤ ਇੱਕ ਸਾਲ ਪਹਿਲਾਂ ਚੀਨ ਤੋਂ ਹੋਈ ਸੀ ਅਤੇ ਇਸ ਤੋਂ ਬਾਅਦ ਇਹ ਵਾਇਰਸ ਪੂਰੀ ਦੁਨੀਆਂ ਵਿੱਚ ਫੈਲ ਗਿਆ।