ਵਾਸ਼ਿੰਗਟਨ: ਅਮਰੀਕਾ ‘ਚ ਚੋਣ ਪ੍ਰਚਾਰ ਜ਼ੋਰਾਂ ‘ਤੇ ਹੈ, ਨਵੰਬਰ ਮਹੀਨੇ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਨੂੰ ਲੈ ਕੇ ਸਾਰੀਆਂ ਪਾਰਟੀਆਂ ਮੈਦਾਨ ‘ਤੇ ਨਿੱਤਰੀਆਂ ਹੋਈਆਂ ਹਨ। ਇਸ ਦੌਰਾਨ ਚੋਣ ਪ੍ਰਚਾਰ ‘ਚ ਭਾਰਤੀਆਂ ਦੇ ਹੱਕ ਦੀ ਗੱਲ ਕਰਨ ਵਾਲੇ ਰਾਸ਼ਟਰਪੀ ਡੋਨਲਡ ਟਰੰਪ ਨੇ ਭਾਰਤ ‘ਤੇ ਵੱਡੇ ਸਵਾਲ ਚੁੱਕੇ ਹਨ। ਟਰੰਪ ਨੇ ਚੀਨ, ਰੂਸ ਅਤੇ ਭਾਰਤ ਸਣੇ ਕਈ ਦੇਸ਼ਾਂ ‘ਤੇ ਵਿਸ਼ਵਵਿਆਪੀ ਪ੍ਰਦੂਸ਼ਣ ਫੈਲਾਉਣ ਦਾ ਦੋਸ਼ ਲਾਇਆ ਹੈ।
ਇਸ ਦੇ ਨਾਲ ਹੀ ਟਰੰਪ ਨੇ ਕਿਹਾ ਕਿ ਅਮਰੀਕਾ ਵਿੱਚ ਵਾਤਵਾਰਨ ਪ੍ਰਦੂਸ਼ਿਤ ਨਹੀਂ ਹੈ, ਅਮਰੀਕਾ ਦਾ ਵਾਤਾਵਰਣ ਵਿੱਚ ਚੰਗਾ ਰਿਕਾਰਡ ਹੈ। ਇਹ ਸ਼ਬਦ ਰਾਸ਼ਟਰਪਤੀ ਟਰੰਪ ਨੇ ਚੋਣ ਪ੍ਰਚਾਰ ਦੌਰਾਨ ਕਹੇ ਹਨ।
ਇਸ ਤੋਂ ਇਲਾਵਾ ਟਰੰਪ ਨੇ ਆਪਣੇ ਕਾਰਜਕਾਲ ਦੌਰਾਨ ਹਾਸਲ ਕੀਤੀਆਂ ਉਪਲਬੰਧੀਆਂ ਵੀ ਗਿਣਵਾਈਆਂ ਟਰੰਪ ਨੇ ਕਿਹਾ ਕਿ ਆਪਣੇ ਕਾਰਜਕਾਲ ਦੌਰਾਨ ਅਮਰੀਕਾ ਨੇ ਵਾਤਾਵਰਣ ਦੀ ਰੱਖਿਆ ਕਰਕੇ ਊਰਜਾ ਦੀ ਆਜ਼ਾਦੀ ਹਾਸਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸਾਡਾ ਵਾਤਾਵਰਣ ਰਿਕਾਰਡ, ਓਜ਼ੋਨ ਰਿਕਾਰਡ ਅਤੇ ਹੋਰ ਕਈ ਰਿਕਾਰਡ ਸਭ ਤੋਂ ਵਧੀਆ ਹਨ।