ਨਿਊਜ਼ ਡੈਸਕ: ਚੀਨ ਦੇ ਪੂਰਬੀ ਸੂਬੇ ਤੋਂ ਇੱਕ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਕ ਇੱਥੇ ਇੱਕ ਸਕੂਲ ਬੱਸ ਨੇ ਵਿਦਿਆਰਥੀਆਂ ਤੇ ਮਾਪਿਆਂ ਦੇ ਇੱਕ ਗਰੁੱਪ ਨੂੰ ਦਰੜ ਦਿੱਤਾ। ਇਸ ਹਾਦਸੇ ਵਿਚ 11 ਤੋਂ ਵੱਧ ਮੌਤਾਂ ਹੋਣ ਦੀ ਖਬਰ ਹੈ। ਦੱਸਿਆ ਜਾ ਰਿਹਾ ਹੈ ਕਿ ਬੱਚੇ ਤੇ ਮਾਪੇ ਸਕੂਲ ਦੇ ਗੇਟ ਅੱਗੇ ਖੜ੍ਹੇ ਸਨ।
ਇਸ ਦੌਰਾਨ ਸਕੂਲ ਦੀ ਹੀ ਬੇਕਾਬੂ ਬੱਸ ਨੇ ਉਨ੍ਹਾਂ ਨੂੰ ਦਰੜ ਦਿੱਤਾ। ਜਾਣਕਾਰੀ ਮੁਤਾਬਕ ਮੰਗਲਵਾਰ ਨੂੰ ਸ਼ਾਂਦੋਂਗ ਸੂਬੇ ‘ਚ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਦੇ ਇਕ ਸਮੂਹ ਨੂੰ ਬੱਸ ਨੇ ਕੁਚਲ ਦਿੱਤਾ।
ਰਿਪੋਰਟਾਂ ਮੁਤਾਬਕ ਇਸ ਹਾਦਸੇ ‘ਚ 11 ਲੋਕਾਂ ਦੀ ਮੌਤ ਹੋ ਗਈ ਅਤੇ 13 ਜ਼ਖਮੀ ਹੋ ਗਏ। ਖਬਰਾਂ ਮੁਤਾਬਕ ਸਵੇਰੇ 7 ਵਜੇ ਤਾਈਆਨ ਸ਼ਹਿਰ ਦੇ ਇਕ ਸਕੂਲ ਦੇ ਗੇਟ ‘ਤੇ ਵਿਦਿਆਰਥੀ ਅਤੇ ਮਾਪੇ ਇੰਤਜ਼ਾਰ ਕਰ ਰਹੇ ਸਨ, ਇਸੇ ਦੌਰਾਨ ਹੀ ਹਾਦਸਾ ਵਾਪਰ ਗਿਆ। ਡੋਂਗਪਿੰਗ ਕਾਉਂਟੀ ਪੁਲਿਸ ਵਿਭਾਗ ਨੇ ਕਿਹਾ ਕਿ ਜਾਨਾਂ ਗੁਆਉਣ ਵਾਲਿਆਂ ਵਿੱਚ ਛੇ ਮਾਪੇ ਅਤੇ ਪੰਜ ਵਿਦਿਆਰਥੀ ਸ਼ਾਮਲ ਹਨ।
ਜ਼ਖਮੀਆਂ ‘ਚੋਂ ਇਕ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ, ਜਦਕਿ ਬਾਕੀਆਂ ਦੀ ਹਾਲਤ ਸਥਿਰ ਹੈ। ਹਾਲਾਂਕਿ ਹਾਦਸੇ ਦਾ ਕਾਰਨ ਸਪੱਸ਼ਟ ਨਹੀਂ ਹੋ ਸਕਿਆ ਹੈ। ਬੱਸ ਡਰਾਈਵਰ ਨੂੰ ਹਿਰਾਸਤ ‘ਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਹਾਦਸੇ ਦਾ ਕਾਰਨ ਸਪੱਸ਼ਟ ਨਹੀਂ ਹੋ ਸਕਿਆ ਹੈ, ਪਰ ਬੱਸ ਡਰਾਈਵਰ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ ਅਤੇ ਪੁਲਿਸ ਨੇ ਦੱਸਿਆ ਕਿ ਜਾਂਚ ਕੀਤੀ ਜਾ ਰਹੀ ਹੈ।
- Advertisement -
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।