ਬੀਜਿੰਗ: ਚੀਨ ਪਾਕਿਸਤਾਨ ਦੇ ਦੋਸਤਾਨਾਂ ਸਬੰਧ ਅਕਸਰ ਚਰਚਾ *ਚ ਦੇਖੇ ਜਾ ਸਕਦੇ ਹਨ। ਇਨ੍ਹਾਂ ਸਬੰਧਾਂ ਦੀ ਚਰਚਾ ਅੱਜ ਫਿਰ ਤੇਜ਼ ਹੋ ਗਈ ਹੈ। ਦਰਅਸਲ ਪਾਕਿਸਤਾਨ ਦੇ ਨਵੇਂ ਪ੍ਰਧਾਨ ਮੰਤਰੀ ਸ਼ਹਿਬਾਜ ਸ਼ਰੀਫ ਅੱਜ ਕੱਲ੍ਹ ਚੀਨ ਦੌਰੇ *ਤੇ ਹਨ।ਇਸ ਦੌਰਾਨ ਉਨ੍ਹਾਂ ਤੀਜੀ ਵਾਰ ਰਾਸ਼ਟਰਪਤੀ ਬਣੇ ਸ਼ੀ ਜਿਨਪਿੰਗ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਤੋਂ ਬਾਅਦ ਪਾਕਿਸਤਾਨੀ ਮੀਡੀਆ ਦਾ ਕਹਿਣਾ ਹੈ ਕਿ ਚੀਨ ਵੱਲੋਂ ਵਿੱਤ ਪ੍ਰਣਾਲੀ ਨੂੰ ਸੁਧਾਰਨ ਲਈ ਪਾਕਿਸਤਾਨ ਦੀ ਮਦਦ ਕੀਤੀ ਜਾਵੇਗੀ। ਜਾਣਕਾਰੀ ਮੁਤਾਬਿਕ ਚੀਨ ਵੱਲੋਂ ਪਾਕਿਸਤਾਨ ਨੂੰ 60 ਅਰਬ ਅਮਰੀਕੀ ਡਾਲਰ ਦਿੱਤੇ ਜਾਣਗੇ।
ਦੱਸ ਦੇਈਏ ਕਿ ਗਰਮੀਆਂ ਦੌਰਾਨ ਪਾਕਿਸਤਾਨ *ਚ ਆਏ ਹੜ੍ਹਾਂ ਤੋਂ ਬਾਅਦ ਇੱਥੇ ਦੀ ਅਰਥ ਵਿਵਸਥਾ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਸੀ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਇਸ ਦੌਰਾਨ ਪਾਕਿ ਨੂੰ ਅੰਦਾਜ਼ਨ 30 ਬਿਲੀਅਨ ਡਾਲਰ ਜਾਂ ਇਸ ਤੋਂ ਵੱਧ ਦਾ ਨੁਕਸਾਨ ਹੋਇਆ ਸੀ।
ਜ਼ਿਕਰ ਏ ਖਾਸ ਹੈ ਕਿ ਸ਼ਾਹਬਾਜ਼ ਸ਼ਰੀਫ ਦੋ ਦਿਨਾਂ ਦੌਰੇ ਤੇ ਮੰਗਲਵਾਰ ਰਾਤ ਬੀਜਿੰਗ ਪਹੁੰਚੇ ਅਤੇ ਇਸ ਸਾਲ ਅਪ੍ਰੈਲ ਚ ਪ੍ਰਧਾਨ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਇਹ ਉਨ੍ਹਾਂ ਦੀ ਪਹਿਲੀ ਚੀਨ ਯਾਤਰਾ ਹੈ। ਹਾਲਾਂਕਿ ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਸ਼ੀ ਜਿਨਪਿੰਗ ਨਾਲ ਸ਼ਾਹਬਾਜ਼ ਸ਼ਰੀਫ ਦੀ ਇਹ ਦੂਜੀ ਮੁਲਾਕਾਤ ਹੈ। ਉਨ੍ਹਾਂ ਨੇ ਪਿਛਲੇ ਮਹੀਨੇ ਉਜ਼ਬੇਕਿਸਤਾਨ ਦੇ ਸਮਰਕੰਦ ਵਿੱਚ ਸ਼ੰਘਾਈ ਸਹਿਯੋਗ ਸੰਗਠਨ (ਐਸਸੀਓ) ਸੰਮੇਲਨ ਤੋਂ ਇਲਾਵਾ ਸ਼ੀ ਜਿਨਪਿੰਗ ਨਾਲ ਵੀ ਮੁਲਾਕਾਤ ਕੀਤੀ ਸੀ।
ਪਾਕਿਸਤਾਨ ਦੀ ਮਦਦ ਕਰੇਗਾ ਚੀਨ, ਸ਼ੀ ਜਿਨਪਿੰਗ ਨਾਲ ਪ੍ਰਧਾਨ ਮੰਤਰੀ (ਪਾਕਿ) ਨੇ ਕੀਤੀ ਮੁਲਾਕਾਤ

Leave a Comment
Leave a Comment