ਚੀਨ ਦੇ ਸਭ ਤੋਂ ਵੱਡੇ ਸ਼ਹਿਰ ‘ਚ ਮੁੜ ਲੱਗਿਆ ਲਾਕਡਾਊਨ

TeamGlobalPunjab
2 Min Read

ਬੀਜਿੰਗ: ਚੀਨ ਵਿੱਚ ਕੋਰੋਨਾ ਵਾਇਰਸ ਇੱਕ ਵਾਰ ਫਿਰ ਬੇਕਾਬੂ ਹੁੰਦਾ ਨਜ਼ਰ ਆ ਰਿਹਾ ਹੈ। ਐਤਵਾਰ ਨੂੰ ਸ਼ੰਘਾਈ ‘ਚ 3500 ਤੋਂ ਜ਼ਿਆਦਾ ਨਵੇਂ ਮਾਮਲੇ ਸਾਹਮਣੇ ਆਏ ਹਨ, ਪਰ ਮਰੀਜ਼ਾਂ ਵਿੱਚ ਕੋਵਿਡ-19 ਦੇ ਲੱਛਣ ਨਜ਼ਰ ਨਹੀਂ ਆ ਰਹੇ। ਜਿਸ ਤੋਂ ਬਾਅਦ ਹੁਣ ਸਰਕਾਰ ਨੇ ਸ਼ਹਿਰ ਵਿੱਚ ਟੈਸਟਿੰਗ ਲਈ ਲਾਕਡਾਊਨ ਲਗਾਉਣ ਦਾ ਫੈਸਲਾ ਲਿਆ ਹੈ। ਅੰਕੜਿਆਂ ਮੁਤਾਬਕ ਚੀਨ ਵਿੱਚ ਇਸ ਮਹੀਨੇ ਕੋਵਿਡ ਦੇ 56 ਹਜ਼ਾਰ ਤੋਂ ਜ਼ਿਆਦਾ ਨਵੇਂ ਮਾਮਲੇ ਸਾਹਮਣੇ ਆਏ ਹਨ।

ਰਿਪੋਰਟਾਂ ਮੁਤਾਬਕ ਇਸ ਲਾਕਡਾਊਨ ਤਹਿਤ ਅਗਲੇ 9 ਦਿਨਾਂ ਤੱਕ ਸ਼ੰਘਾਈ ਸ਼ਹਿਰ ਨੂੰ ਦੋ ਹਿੱਸਿਆਂ ਵਿੱਚ ਵੰਡਿਆ ਜਾਵੇਗਾ ਅਤੇ ਉਸ ਤੋਂ ਬਾਅਦ ਵੱਡੇ ਪੱਧਰ ‘ਤੇ ਲੋਕਾਂ ਦੀ ਜਾਂਚ ਕੀਤੀ ਜਾਵੇਗੀ। ਵਿੱਤੀ ਜ਼ਿਲ੍ਹੇ ਪੁਡੋਂਗ ਅਤੇ ਇਸ ਦੇ ਆਸਪਾਸ ਦੇ ਖੇਤਰ ਵਿੱਚ ਅੱਜ ਤੋਂ ਸ਼ੁੱਕਰਵਾਰ ਤੱਕ ਤਾਲਾਬੰਦੀ ਕਰ ਦਿੱਤੀ ਗਈ ਹੈ। ਇਸ ਤੋਂ ਬਾਅਦ ਤਾਲਾਬੰਦੀ ਦਾ ਦੂਜਾ ਪੜਾਅ ਸ਼ੁਰੂ ਹੋਵੇਗਾ, ਜਿਸ ਦੇ ਤਹਿਤ ਸ਼ੁੱਕਰਵਾਰ ਤੋਂ ਹੁਆਂਗਪੂ ਨਦੀ ਦੇ ਹੇਠਲੇ ਖੇਤਰ ‘ਚ ਤਾਲਾਬੰਦੀ ਸ਼ੁਰੂ ਹੋਵੇਗੀ। ਇਸ ਤਾਲਾਬੰਦੀ ਦੌਰਾਨ ਲੋਕਾਂ ਨੂੰ ਘਰਾਂ ਵਿੱਚ ਰਹਿਣ ਦੀ ਹਦਾਇਤ ਦਿੱਤੀ ਗਈ ਹੈ।

ਸਰਕਾਰ ਨੇ ਇਹ ਵੀ ਕਿਹਾ ਹੈ ਕਿ ਲਾਕਡਾਊਨ ਵਾਲੇ ਇਲਾਕਿਆਂ ਵਿੱਚ ਜਨਤਕ ਟਰਾਂਸਪੋਰਟ ਵੀ ਬੰਦ ਰਹੇਗੀ। ਇਸ ਤੋਂ ਇਲਾਵਾ ਕੰਪਨੀ ਅਤੇ ਫੈਕਟਰੀਆਂ ਵੀ ਬੰਦ ਰਹਿਣਗੀਆਂ, ਹਾਲਾਂਕਿ ਜਰੂਰੀ ਸੇਵਾਵਾਂ ਜਾਰੀ ਰਹਿਣਗੀਆਂ।

ਕੋਰੋਨਾ ਦੇ ਲਗਾਤਾਰ ਵਿਗੜ ਰਹੇ ਹਾਲਾਤਾਂ ਨੂੰ ਦੇਖਦਿਆਂ ਖਬਰਾਂ ਆਈਆਂ ਸਨ ਕਿ ਲੋਕ ਘਬਰਾ ਕੇ ਖਰੀਦਾਰੀ ਕਰ ਰਹੇ ਹਨ। ਜਿਸ ਕਾਰਨ ਸੁਪਰਮਾਰਕਿਟਾਂ ਵਿੱਚ ਮੌਜੂਦ ਜ਼ਰੂਰੀ ਸਮਾਨ ਖਤਮ ਹੋ ਰਿਹਾ ਹੈ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment