ਚੀਨ ਦੇ ਵਿਦੇਸ਼ ਮੰਤਰੀ ਵਾਂਗ ਯੀ ਭਾਰਤ ਪਹੁੰਚੇ, ਕੱਲ੍ਹ ਕਰਨਗੇ NSA ਅਜੀਤ ਡੋਭਾਲ ਅਤੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨਾਲ ਮੁਲਾਕਾਤ

TeamGlobalPunjab
1 Min Read

ਨਵੀਂ ਦਿੱਲੀ- ਸਾਰੀਆਂ ਅਟਕਲਾਂ ਅਤੇ ਖਦਸ਼ਿਆਂ ਵਿਚਕਾਰ ਚੀਨ ਦੇ ਵਿਦੇਸ਼ ਮੰਤਰੀ ਵਾਂਗ ਯੀ ਵੀਰਵਾਰ ਨੂੰ ਭਾਰਤ ਪਹੁੰਚ ਗਏ। ਇੱਕ ਨਿਊਜ਼ ਏਜੰਸੀ ਦੀ ਰਿਪੋਰਟ ਮੁਤਾਬਕ ਉਹ ਸ਼ੁੱਕਰਵਾਰ ਨੂੰ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਅਤੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨਾਲ ਮੁਲਾਕਾਤ ਕਰ ਸਕਦੇ ਹਨ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਇਸਲਾਮਿਕ ਦੇਸ਼ਾਂ ਦੀ ਸੰਸਥਾ ਆਰਗੇਨਾਈਜ਼ੇਸ਼ਨ ਆਫ ਇਸਲਾਮਿਕ ਕੋਆਪਰੇਸ਼ਨ (ਓ.ਆਈ.ਸੀ.) ‘ਚ ਚੀਨ ਵੱਲੋਂ ਕਸ਼ਮੀਰ ਦਾ ਜ਼ਿਕਰ ਕੀਤੇ ਜਾਣ ‘ਤੇ ਭਾਰਤ ਨੇ ਇਤਰਾਜ਼ ਜਤਾਇਆ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ ਕਿਹਾ ਕਿ ਚੀਨ ਦੇ ਵਿਦੇਸ਼ ਮੰਤਰੀ ਵਾਂਗ ਯੀ ਨੇ ਇਸਲਾਮਾਬਾਦ ‘ਚ ਓਆਈਸੀ ਦੀ ਬੈਠਕ ਦੌਰਾਨ ਜਿਸ ਤਰ੍ਹਾਂ ਨਾਲ ਕਸ਼ਮੀਰ ਦਾ ਜ਼ਿਕਰ ਕੀਤਾ, ਉਹ ਬਿਲਕੁਲ ਬੇਲੋੜਾ ਸੀ। ਅਸੀਂ ਇਸ ਨੂੰ ਰੱਦ ਕਰਦੇ ਹਾਂ। ਭਾਰਤ ਨੇ ਕਿਹਾ ਕਿ ਕਸ਼ਮੀਰ ਸਾਡਾ ਅੰਦਰੂਨੀ ਮਾਮਲਾ ਹੈ ਅਤੇ ਚੀਨ ਸਮੇਤ ਕਿਸੇ ਤੀਜੇ ਦੇਸ਼ ਲਈ ਇਸ ‘ਤੇ ਟਿੱਪਣੀ ਕਰਨ ਦਾ ਕੋਈ ਮਤਲਬ ਨਹੀਂ ਬਣਦਾ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment