ਨਵੀਂ ਦਿੱਲੀ : ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਜੀ-20 ਦੇ ਇਸ ਸਾਲ ਦੇ ਸੰਮੇਲਨ ਵਿੱਚ ਸ਼ਾਮਲ ਨਹੀਂ ਹੋਣਗੇ। ਦੱਸ ਦਈਏ ਕਿ ਚੀਨ ਦੇ ਰਾਸ਼ਟਰਪਤੀ ਦੇ ਭਾਰਤ ਨਾ ਆਉਣ ਦੀਆਂ ਖ਼ਬਰਾਂ ਮਿਲ ਰਹੀਆਂ ਹਨ। ਦੇਸ਼ ਦੇ ਵਿਦੇਸ਼ ਮੰਤਰਾਲੇ ਨੇ ਇਸ ਗੱਲ ਦੀ ਪੁਸ਼ਟੀ ਕਰਦਿਆਂ ਦੱਸਿਆਂ ਹੈ ਕਿ ਚੀਨ ਦੇ ਰਾਸ਼ਟਰਪਤੀ ਜੀ-20 ਦੇ ਸੰਮੇਲਨ ਵਿੱਚ ਸ਼ਿਰਕਤ ਨਹੀਂ ਕਰਨਗੇ। ਪਹਿਲਾ ਪਹਿਲ ਇਹ ਗੱਲ ਕਾਫ਼ੀ ਚਰਚਾ ਵਿੱਚ ਸੀ। ਪਿਛਲੇ ਸਮੇਂ ਤੋਂ ਇਸ ਗੱਲ ਦਾ ਕਾਫ਼ੀ ਸਸਪੈਂਸ ਬਣਿਆ ਹੋਇਆ ਸੀ ਪਰ ਤਾਜ਼ਾ ਜਾਣਕਾਰੀ ਅਨੁਸਾਰ ਚੀਨ ਦੇ ਰਾਸ਼ਟਰਪਤੀ ਸੰਮੇਲਨ ਵਿੱਚ ਹਿੱਸਾ ਨਹੀਂ ਲੈਣਗੇ। ਦੱਸਿਆ ਜਾ ਰਿਹਾ ਹੈ ਕਿ ਕੋਰੋਨਾ-19 ਤੋਂ ਹੀ ਰਾਸ਼ਟਰਪਤੀ ਜਿਨਪਿੰਗ ਨੇ ਇਸ ਸੰਮੇਲਨ ਤੋਂ ਦੂਰੀ ਬਣਾ ਲਈ ਸੀ। ਇਸ ਦੌਰਾਨ ਰੂਸ ਦੇ ਰਾਸ਼ਟਰਪਤੀ ਵਲੋਦੀਮੀਰ ਪੁਤਿਨ ਵੀ ਇਸ ਸੰਮੇਲਨ ਵਿੱਚ ਹਿੱਸਾ ਨਾ ਲੈਣ ਦੀ ਇੱਛਾ ਜ਼ਾਹਿਰ ਕਰ ਰਹੇ ਹਨ।
ਚੀਨ ਦੇ ਮੌਜੂਦਾ ਰਾਸ਼ਟਰਪਤੀ ਇਸ ਹਫ਼ਤੇ ਭਾਰਤ ਦੀ ਰਾਜਧਾਨੀ ਦਿੱਲੀ ਵਿੱਚ ਹੋਣ ਵਾਲੇ ਜੀ-20 ਦੇ ਸਿਖਰ ਸੰਮੇਲਨ ਵਿੱਚ ਹਿੱਸਾ ਨਹੀਂ ਲੈ ਰਹੇ। ਪ੍ਰਾਪਤ ਜਾਣਕਾਰੀ ਅਨੁਸਾਰ ਉਨ੍ਹਾਂ ਦੇ ਦੇਸ਼ ਦੇ ਪ੍ਰਸਿੱਧ ਨੇਤਾ ਪ੍ਰਧਾਨ ਮੰਤਰੀ ਲੀ ਕਿੰਗ ਇਸ ਸੰਮੇਲਨ ਵਿੱਚ ਹਿੱਸਾ ਲੈਣਗੇ। ਸਾਡੇ ਦੇਸ਼ ਦੇ ਵਿਦੇਸ਼ ਮੰਤਰਾਲੇ ਨੇ ਇਹ ਘੋਸ਼ਣਾ ਕੀਤੀ ਕਿ ਚੀਨ ਦੇ ਵਿਦੇਸ਼ ਮੰਤਰਾਲੇ ਦੇ ਮਾਓ ਨਿੰਗ ਨੇ ਇਹ ਬਿਆਨ ਦਿੰਦਿਆਂ ਕਿਹਾ ਕਿ ਭਾਰਤ ਵਰਗੇ ਗਣਰਾਜ ਦੇਸ਼ ਦੀ ਸਰਕਾਰ ਦੇ ਬੁਲਾਵੇ ਉੱਤੇ ਦੇਸ਼ ਦੇ ਪ੍ਰਧਾਨ ਮੰਤਰੀ 10 ਸਤੰਬਰ ਨੂੰ ਭਾਰਤ ਵੱਲੋਂ ਆਯੋਜਿਤ ਕੀਤੇ ਗਏ ਜੀ-20 ਸੰਮੇਲਨ ਵਿੱਚ ਹਿੱਸਾ ਲੈਣਗੇ। ਅਸੀਂ ਇਹ ਦੱਸ ਦੇਣਾ ਚਾਹੁੰਦੇ ਹਾਂ ਕਿ ਉਹ ਜੀ-20 ਦਾ 18ਵਾਂ ਸਿਖਰ ਸੰਮੇਲਨ ਹੈ ਜਿਸ ਵਿੱਚ ਚੀਨ ਦੇ ਪ੍ਰਧਾਨ ਮੰਤਰੀ ਭਾਗ ਲੈ ਰਹੇ ਹਨ। ਪਰੰਤੂ ਚੀਨ ਦੇ ਰਾਸ਼ਟਰਪਤੀ ਦੇ ਨਾ ਆਉਣ ਦਾ ਕਾਰਨ ਅਜੇ ਤੱਕ ਪਤਾ ਨਹੀਂ ਲੱਗ ਸਕਿਆ। ਹੁਣ ਆਸ ਕੀਤੀ ਜਾ ਰਹੀ ਹੈ ਕਿ ਚੀਨ ਦੇ ਪ੍ਰਧਾਨ ਮੰਤਰੀ ਇਸ ਸਿਖਰ ਸੰਮੇਲਨ ਵਿੱਚ ਜ਼ਰੂਰ ਹਿੱਸਾ ਲੈਣਗੇ। 2021 ਵਿੱਚ ਵੀ ਚੀਨ ਦੇ ਰਾਸ਼ਟਰਪਤੀ ਨੇ ਕੋਵਿਡ-19 ਦੇ ਚੱਲਦਿਆਂ ਇਟਲੀ ਵਿੱਚ ਹੋਏ ਜੀ-20 ਸੰਮੇਲਨ ਵਿੱਚ ਭਾਗ ਨਹੀਂ ਸੀ ਲਿਆ। ਉਸ ਸਮੇਂ ਇਸ ਦਾ ਕਾਰਨ ਇਹ ਵੀ ਸੀ ਕਿ ਇਟਲੀ ਵਿੱਚ ਕੋਰੋਨਾ ਕਾਫ਼ੀ ਹੱਦ ਤੱਕ ਫੈਲਿਆ ਹੋਇਆ ਸੀ। ਰੂਸ ਦੇ ਰਾਸ਼ਟਰਪਤੀ ਪਹਿਲਾ ਹੀ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੰਮੇਲਨ ਵਿੱਚ ਭਾਗ ਨਾ ਲੈਣ ਬਾਰੇ ਸੂਚਿਤ ਕਰ ਚੁੱਕੇ ਹਨ।