ਅੰਮ੍ਰਿਤਸਰ: ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਨੂੰ ਸਰੀਰਕ ਤੌਰ ‘ਤੇ ਪੇਸ਼ ਕਰਨ ਦੇ ਮਾਮਲੇ ‘ਤੇ ਸ਼੍ਰੋਮਣੀ ਕਮੇਟੀ ਨੇ ਸਖ਼ਤ ਇਤਰਾਜ਼ ਪ੍ਰਗਟਾਇਆ ਹੈ। ਇਸ ਦਾ ਵੀਡੀਓ ਸਕੂਲ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਉਤੇ ਅਪਲੋਡ ਕੀਤਾ ਸੀ, ਜੋ ਕਿ ਵਾਇਰਲ ਹੋ ਗਿਆ ਹੈ। ਐਸਜੀਪੀਸੀ ਨੇ ਕੇਵੀ ਪਯਾਨੂਰ (ਕੇਰਲਾ) ਦੀ ਸੋਸ਼ਲ ਮੀਡੀਆ ਪੋਸਟ ‘ਤੇ ਇਤਰਾਜ਼ ਜਤਾਉਂਦਿਆਂ ਲਿਖਿਆ ਕਿ ਅਜਿਹਾ ਕਰਨਾ ਸਿੱਖ ਸਿਧਾਂਤਾਂ ਵਿੱਚ ਵਰਜਿਤ ਹੈ। SGPC ਨੇ ਇਹ ਵੀ ਲਿਖਿਆ ਕਿ ਇਸ ਵਿਵਾਦਿਤ ਪੋਸਟ ਨੂੰ ਤੁਰੰਤ ਜਨਤਕ ਖੇਤਰ (Public Domain) ਤੋਂ ਹਟਾ ਦਿੱਤਾ ਜਾਣਾ ਚਾਹੀਦਾ ਹੈ ਅਤੇ ਇਹ ਯਕੀਨੀ ਬਣਾਉਣ ਦਾ ਵੀ ਧਿਆਨ ਰੱਖਿਆ ਜਾਣਾ ਚਾਹੀਦਾ ਹੈ ਕਿ ਭਵਿੱਖ ਵਿੱਚ ਅਜਿਹਾ ਨਾ ਹੋਵੇ। ਸ਼੍ਰੋਮਣੀ ਕਮੇਟੀ ਨੇ ਭਾਰਤ ਸਰਕਾਰ ਅਤੇ ਸਿੱਖਿਆ ਮੰਤਰਾਲੇ ਨੂੰ ਵੀ ਅਪੀਲ ਕੀਤੀ ਹੈ ਕਿ ਸਾਹਿਬਜ਼ਾਦਿਆਂ ਨਾਲ ਸਬੰਧਿਤ ਸਕੂਲਾਂ ਵਿੱਚ ਅਜਿਹੀ ਕੋਈ ਵੀ ਗਤੀਵਿਧੀ ਕਰਨ ਤੋਂ ਪਹਿਲਾਂ ਇਸ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ ਜਾਂ ਸ਼੍ਰੋਮਣੀ ਕਮੇਟੀ ਦੀ ਮਦਦ ਲਈ ਜਾਵੇ।
ਦੱਸ ਦਈਏ ਕਿ ਕੇਰਲ ਦੇ ਇਕ ਸਕੂਲ ਵਿਚ ਵੀਰ ਬਾਲ ਦਿਵਸ ਮੌਕੇ ਇਕ ਪ੍ਰੋਗਰਾਮ ਕਰਵਾਇਆ ਗਿਆ ਸੀ ਜਿਸ ਵਿਚ ਬੱਚਿਆਂ ਨੇ ਛੋਟੇ ਸਾਹਿਬਜ਼ਾਦਿਆਂ ਦਾ ਸਵਾਂਗ ਰਚਿਆ, ਜਿਸ ਦਾ ਵੀਡੀਓ ਸਕੂਲ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਉਤੇ ਅਪਲੋਡ ਕੀਤਾ ਸੀ ਜੋ ਓਥੋਂ ਸਹੀਦੀ ਦਿਹਾੜਿਆਂ ਵਿਚਕਾਰ ਵਾਇਰਲ ਹੋ ਗਿਆ।
ਸ਼੍ਰੋਮਣੀ ਕਮੇਟੀ ਨੇ ਇਹ ਵੀ ਕਿਹਾ ਕਿ ਸਰਕਾਰ ਵੱਲੋਂ ਵੀਰ ਬਾਲ ਦਿਵਸ ਵਜੋਂ ਰੱਖੇ ਗਏ ਨਾਂ ਨੂੰ ਵੀ ਸਿੱਖ ਸੰਸਥਾਵਾਂ ਸ਼੍ਰੋਮਣੀ ਕਮੇਟੀ ਅਤੇ ਅਕਾਲ ਤਖ਼ਤ ਸਾਹਿਬ ਨੇ ਪ੍ਰਵਾਨ ਨਹੀਂ ਕੀਤਾ ਅਤੇ ਉਨ੍ਹਾਂ ਵੱਲੋਂ ਸਾਹਿਬਜ਼ਾਦਾ ਸ਼ਹੀਦੀ ਦਿਵਸ ਦੇ ਨਾਂ ਦੀ ਸਿਫ਼ਾਰਸ਼ ਕੀਤੀ ਗਈ ਹੈ। ਸਿੱਖਾਂ ਵਿੱਚ ਸਾਹਿਬਜ਼ਾਦਿਆਂ ਵੱਲੋਂ ਦਿੱਤੀ ਗਈ ਸ਼ਹਾਦਤ ਲਈ ਬਾਬਾ ਸ਼ਬਦ ਵਰਤਿਆ ਜਾਂਦਾ ਹੈ ਜਦਕਿ ਬਾਲ ਸ਼ਬਦ ਦੀ ਵਰਤੋਂ ਨਹੀਂ ਕੀਤੀ ਜਾਂਦੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।