ਪੰਜਾਬ ਪੁਲਿਸ ਦੀ ਮਾੜੇ ਅਨਸਰਾਂ ਖਿਲਾਫ਼ ਸਖਤ ਕਾਰਵਾਈ; 4 ਦੇਸੀ ਪਿਸਟਲ ਤੇ ਜਿੰਦਾ ਰੌਂਦ ਸਣੇ ਇਕ ਵਿਅਕਤੀ ਕਾਬੂ

Global Team
3 Min Read

ਜਲੰਧਰ : ਦਿੱਲੀ ਵਿਚ ਧਮਾਕੇ ਦੀ ਘਟਨਾ ਪਿੱਛੋਂ ਪੰਜਾਬ ‘ਚ ਵੀ ਚੌਕਸੀ ਵਧਾ ਦਿੱਤੀ ਗਈ ਹੈ। ਸ਼ਹਿਰਾਂ ਦੇ ਸਾਰੇ ਮੁੱਖ ਪ੍ਰਵੇਸ਼ ਤੇ ਨਿਕਾਸ ਮਾਰਗਾਂ ਤੇ ਚੌਕ ਚੁਰਾਹਿਆਂ ’ਤੇ ਵਾਹਨਾਂ ਤੇ ਯਾਤਰੀਆਂ ਦੀ ਜਾਂਚ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਕਪੂਰਥਲਾ ਪੁਲਿਸ ਨੇ ਮਾੜੇ ਅਨਸਰਾਂ ਖਿਲਾਫ਼ ਵੱਡੀ ਕਾਰਵਾਈ ਕੀਤੀ ਹੈ। ਸੀ.ਆਈ. ਏ ਸਟਾਫ ਕਪੂਰਥਲਾ ਦੀ ਇੱਕ ਟੀਮ ਨੇ ਗਸ਼ਤ ਦੌਰਾਨ ਇੱਕ ਅਪਰਾਧੀ ਨੂੰ ਗ੍ਰਿਫ਼ਤਾਰ ਕੀਤਾ। ਮੁਲਜ਼ਮ ਤੋਂ ਚਾਰ ਦੇਸੀ ਪਿਸਤੌਲ ਅਤੇ ਦੋ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਪੁਲਿਸ ਅਨੁਸਾਰ ਮੁਲਜ਼ਮ ਮੱਧ ਪ੍ਰਦੇਸ਼ ਤੋਂ ਗੈਰ-ਕਾਨੂੰਨੀ ਹਥਿਆਰ ਲਿਆ ਕੇ ਉਨ੍ਹਾਂ ਨੂੰ ਪੰਜਾਬ ਵਿੱਚ ਵੇਚਦਾ ਸੀ। ਜਿਸ ਕਾਰਨ ਉਸ ‘ਤੇ ਅਸਲਾ ਐਕਟ ਅਧੀਨ ਕਾਰਵਾਈ ਕਰ ਕੇ ਗ੍ਰਿਫਤਾਰ ਕੀਤਾ ਗਿਆ।

ਇਸ ਮਾਮਲੇ ਸੰਬੰਧੀ ਹੋਰ ਜਾਣਕਾਰੀਆਂ ਦਿੰਦਿਆਂ ਐਸਪੀ (ਡੀ) ਪ੍ਰਭਜੋਤ ਸਿੰਘ ਨੇ ਦੱਸਿਆ ਕਿ ਸੀਆਈਏ ਸਟਾਫ ਇੰਚਾਰਜ ਰਮਨ ਕੁਮਾਰ ਦੀ ਟੀਮ ਅਪਰਾਧਿਕ ਤੱਤਾਂ ਵਿਰੁੱਧ ਮੁਹਿੰਮ ਚਲਾ ਰਹੀ ਸੀ। ਕਾਰਵਾਈ ਦੌਰਾਨ ਤਲਵੰਡੀ ਮਹਿਮਾ ਪਿੰਡ ਤੋਂ ਸ਼ੇਖੂਪੁਰ ਵੱਲ ਗਸ਼ਤ ਕਰਦੇ ਸਮੇਂ ਇੱਕ ਨੌਜਵਾਨ ਨੂੰ ਸ਼ੱਕ ਦੇ ਆਧਾਰ ‘ਤੇ ਰੋਕਿਆ ਗਿਆ। ਤਲਾਸ਼ੀ ਲੈਣ ‘ਤੇ ਉਸ ਕੋਲੋਂ ਦੇਸੀ ਪਿਸਤੌਲ ਅਤੇ ਦੋ ਜ਼ਿੰਦਾ ਕਾਰਤੂਸ ਮਿਲੇ ਹਨ।

ਜਿਸ ਤੋਂ ਬਾਅਦ ਮੁਲਜ਼ਮ ਖ਼ਿਲਾਫ਼ ਸਦਰ ਪੁਲਿਸ ਸਟੇਸ਼ਨ ਵਿਖੇ ਅਸਲਾ ਐਕਟ ਤਹਿਤ ਐਫਆਈਆਰ ਦਰਜ ਕਰ ਲਈ ਗਈ ਹੈ। ਮੁੱਢਲੀ ਜਾਂਚ ਦੌਰਾਨ ਮੁਲਜ਼ਮ ਦੀ ਨਿਸ਼ਾਨਦੇਹੀ ‘ਤੇ ਦੋ ਹੋਰ ਦੇਸੀ ਪਿਸਤੌਲ ਬਰਾਮਦ ਕੀਤੇ ਗਏ। ਗ੍ਰਿਫ਼ਤਾਰ ਮੁਲਜ਼ਮ ਦੀ ਪਛਾਣ ਅਮਨਦੀਪ ਉਰਫ਼ ਅਮਨ ਪੁੱਤਰ ਯਸ਼ਪਾਲ ਸਿੰਘ ਵਾਸੀ ਤਾਸ਼ਪੁਰ ਵਜੋਂ ਹੋਈ ਹੈ। ਓਨਾ ਕਿਹਾ ਕਿ ਅਮਨਦੀਪ ਮੱਧ ਪ੍ਰਦੇਸ਼ ਤੋਂ ਸਸਤੇ ਭਾਅ ‘ਤੇ ਗੈਰ-ਕਾਨੂੰਨੀ ਹਥਿਆਰ ਖਰੀਦ ਕੇ ਪੰਜਾਬ ਚ ਵੇਚਦਾ ਸੀ।

ਉਸਨੂੰ ਅਦਾਲਤ ਵਿੱਚ ਪੇਸ਼ ਕਰ ਕੇ ਚਾਰ ਦਿਨਾਂ ਦਾ ਪੁਲਿਸ ਰਿਮਾਂਡ ਪ੍ਰਾਪਤ ਕੀਤਾ ਗਿਆ ਹੈ। ਪੁਲਿਸ ਰਿਮਾਂਡ ਦੌਰਾਨ ਉਸ ਤੋਂ ਪੁੱਛਗਿੱਛ ਕੀਤੀ ਜਾਵੇਗੀ, ਜਿਸ ਤੋਂ ਮਹੱਤਵਪੂਰਨ ਖੁਲਾਸੇ ਹੋਣ ਦੀ ਉਮੀਦ ਹੈ। ਪੁਲਿਸ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦੀ ਜਾਂਚ ਕਰ ਰਹੀ ਹੈ।

 

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ। 

Share This Article
Leave a Comment