ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੀ ਯਾਦ ‘ਚ ਸਿਨਸਿਨਾਟੀ ਦੇ ਗੁਰੂਘਰ ਵਿਖੇ ਪਾਏ ਗਏ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ

TeamGlobalPunjab
1 Min Read

ਨਿਊਯਾਰਕ: ਅਮਰੀਕਾ ਦੇ ਸ਼ਹਿਰ ਸਿਨਸਿਨਾਟੀ ਦੇ ਗੁਰੂਘਰ ‘ਚ ‘ਗੁਰੂ ਨਾਨਕ ਸੋਸਾਇਟੀ ਆਫ ਗ੍ਰੇਟਰ ਸਿਨਸਿਨਾਟੀ’ ਵਿਖੇ ਕਿਸਾਨ ਅੰਦੋਲਨ ‘ਚ ਸ਼ਹੀਦ ਹੋਏ ਕਿਸਾਨਾਂ ਦੀ ਯਾਦ ‘ਚ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।

ਇਨ੍ਹਾਂ ਸਮਾਗਮਾਂ ‘ਚ ਕੈਨਟੱਕੀ ਤੇ ਇੰਡੀਆਨਾ ਸਣੇਕਈ ਸੂਬਿਆਂ ਤੋਂ ਵੱਡੀ ਗਿਣਤੀ ਵਿੱਚ ਸੰਗਤਾਂ ਸ਼ਾਮਲ ਹੋਈਆਂ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਕੀਰਤਨੀ ਜਥੇ ਭਾਈ ਅਮਰੀਕ ਸਿੰਘ, ਭਾਈ ਨਿਰਮਲ ਸਿੰਘ ਦੇ ਜਥੇ ਨੇ ਸ਼ਬਦ ਕੀਰਤਨ ਕੀਤਾ ਤੇ ਸ਼ਹੀਦ ਹੋਏ ਕਿਸਾਨਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ।

ਦੱਸਣਯੋਗ ਹੈ ਕਿ ਕਿਸਾਨ ਅੰਦੋਲਨ ਦੌਰਾਨ ਗੁਰੂ ਨਾਨਕ ਸੋਸਾਇਟੀ ਆਫ ਗ੍ਰੇਟਰ ਸਿਨਸਿਨਾਟੀ ਦੇ ਗੁਰੂ ਘਰ ਵਿਖੇ ਕਿਸਾਨ ਅੰਦੋਲਨ ਦੀ ਜਿੱਤ ਲਈ ਅਰਦਾਸ ਹੁੰਦੀ ਰਹੀ। ਹੁਣ ਕਿਸਾਨ ਮੋਰਚੇ ਦੀ ਸਫਲਤਾ ਲਈ ਅਰਦਾਸ ਪੂਰੀ ਹੋਣ ’ਤੇ ਸ਼ੁਕਰਾਨੇ ਵਜੋਂ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।

- Advertisement -

ਇਸ ਤੋਂ ਇਲਾਵਾ ਪੰਜਾਬੀ ਅਦਾਕਾਰ ਦੀਪ ਸਿੱਧੂ ਦੀ ਅਚਨਚੇਤ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਸਿਨਸਿਨਾਟੀ ਦੀ ਸਮੂਹ ਸੰਗਤ ਵੱਲੋਂ ਦੀਪ ਸਿੱਧੂ ਦੀ ਯਾਦ ਵਿੱਚ ਇਕ ਕੈਂਡਲ ਲਾਈਟ ਵੀਜੀਲ ਕਰਕੇ ਸ਼ਰਧਾਂਜਲੀ ਵੀ ਭੇਟ ਕੀਤੀ ਗਈ। ਇਹ ਵੀ ਦੱਸਣਯੋਗ ਹੈ ਕਿ ਦੀਪ ਸਿੱਧੂ ਦੀ ਆਤਮਿਕ ਸ਼ਾਂਤੀ ਲਈ ਗੁਰਦੁਆਰਾ ਸਾਹਿਬ ਵਿਖੇ ਸਹਿਜ ਪਾਠ ਵੀ ਅਰੰਭ ਕੀਤੇ ਗਏ ਹਨ, ਜਿਸ ਦਾ ਭੋਗ 26 ਫ਼ਰਵਰੀ ਨੂੰ ਪਵੇਗਾ।

Share this Article
Leave a comment