ਨਾਗਾਲੈਂਡ ‘ਚ ਸੁਰੱਖਿਆ ਬਲਾਂ ਨੇ ਅੱਤਵਾਦੀਆਂ ਭੁਲੇਖੇ ਕੀਤੀ ਗੋਲੀਬਾਰੀ, 10 ਦੀ ਮੌਤ, ਭੜਕੀ ਹਿੰਸਾ, ਮੁੱਖ ਮੰਤਰ ਨੇ SIT ਜਾਂਚ ਦੇ ਦਿੱਤੇ ਹੁਕਮ

TeamGlobalPunjab
1 Min Read

ਕੋਹਿਮਾ :  ਨਾਗਾਲੈਂਡ ਦੇ ਮੋਨ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਦੀ ਗੋਲੀਬਾਰੀ ਵਿੱਚ ਘੱਟੋ-ਘੱਟ 10 ਸਥਾਨਕ ਲੋਕ ਮਾਰੇ ਗਏ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਲੋਕਾਂ ਦੇ ਅੱਤਵਾਦੀ ਸੰਗਠਨ NSCN ਨਾਲ ਜੁੜੇ ਹੋਣ ਦੇ ਡਰ ਕਾਰਨ ਸੁਰੱਖਿਆ ਬਲਾਂ ਨੇ ਗੋਲੀਬਾਰੀ ਕੀਤੀ ਸੀ, ਜਿਸ ‘ਚ ਇਨ੍ਹਾਂ ਲੋਕਾਂ ਦੀ ਮੌਤ ਹੋ ਗਈ ਸੀ।

ਇਸ ਘਟਨਾ ਤੋਂ ਬਾਅਦ ਇਲਾਕੇ ‘ਚ ਹਿੰਸਾ ਫੈਲ ਗਈ। ਸੁਰੱਖਿਆ ਬਲਾਂ ਅਤੇ ਸਥਾਨਕ ਲੋਕਾਂ ਵਿਚਾਲੇ ਹਿੰਸਕ ਝੜਪਾਂ ਹੋਣ ਦੀਆਂ ਖਬਰਾਂ ਹਨ। ਦੱਸਿਆ ਜਾ ਰਿਹਾ ਹੈ ਕਿ ਹਿੰਸਾ ਵਿੱਚ ਸੁਰੱਖਿਆ ਬਲਾਂ ਦਾ ਇੱਕ ਜਵਾਨ ਵੀ ਮਾਰਿਆ ਗਿਆ ਹੈ।

ਨਾਗਾਲੈਂਡ ਦੇ ਮੁੱਖ ਮੰਤਰੀ ਨੇਫਿਊ ਰੀਓ ਨੇ ਕਿਹਾ ਕਿ ਮੋਨ ਕੇ ਓਟਿੰਗ ‘ਚ ਨਾਗਰਿਕਾਂ ਦੀ ਹੱਤਿਆ ਦੀ ਘਟਨਾ ਬੇਹੱਦ ਨਿੰਦਣਯੋਗ ਹੈ। ਇਸ ਦੀ ਉੱਚ ਪੱਧਰੀ SIT ਜਾਂਚ ਕਰੇਗੀ। ਉਨ੍ਹਾਂ ਸਮੂਹ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ।

 

 

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਟਵੀਟ ਕੀਤਾ, ”ਨਾਗਾਲੈਂਡ ਦੇ ਓਟਿੰਗ ‘ਚ ਹੋਈ ਮੰਦਭਾਗੀ ਘਟਨਾ ਤੋਂ ਦੁਖੀ ਹਾਂ। ਮੈਂ ਉਨ੍ਹਾਂ ਲੋਕਾਂ ਦੇ ਪਰਿਵਾਰਾਂ ਪ੍ਰਤੀ ਡੂੰਘੀ ਸੰਵੇਦਨਾ ਪ੍ਰਗਟ ਕਰਦਾ ਹਾਂ ਜਿਨ੍ਹਾਂ ਨੇ ਆਪਣੀਆਂ ਜਾਨਾਂ ਗੁਆ ਦਿੱਤੀਆਂ ਹਨ। ਸੂਬਾ ਸਰਕਾਰ ਉੱਚ ਪੱਧਰੀ ਐਸਆਈਟੀ ਜਾਂਚ ਕਰਵਾਏਗੀ ਤਾਂ ਜੋ ਪੀੜਤ ਪਰਿਵਾਰਾਂ ਨੂੰ ਇਨਸਾਫ਼ ਮਿਲ ਸਕੇ।

 

Share This Article
Leave a Comment