CJI ਐਨਵੀ ਰਮਨਾ ਦੋ ਦਿਨਾ ਦੌਰੇ ‘ਤੇ ਅੰਮ੍ਰਿਤਸਰ ਪਹੁੰਚੇ ,CM ਮਾਨ ਨੇ ਕੀਤਾ ਸਵਾਗਤ

TeamGlobalPunjab
2 Min Read

ਅੰਮ੍ਰਿਤਸਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਭਾਰਤ ਦੇ ਚੀਫ਼ ਜਸਟਿਸ ਐਨ.ਵੀ. ਰਮਨਾ ਦਾ ਗੁਰੂ ਕੀ ਨਗਰੀ ਪਹੁੰਚਣ ‘ਤੇ ਸਵਾਗਤ ਕੀਤਾ। ਮੁੱਖ ਮੰਤਰੀ ਨੇ ਜਸਟਿਸ ਐਨ.ਵੀ ਰਮਨਾ ਦਾ ਗੁਲਦਸਤਾ ਭੇਂਟ ਕਰਕੇ ਸੁਆਗਤ ਕੀਤਾ ਅਤੇ ਉਨ੍ਹਾਂ ਦੀ ਪਹਿਲੀ ਫੇਰੀ ਦੌਰਾਨ ਸੂਬੇ ਵਿੱਚ ਸੁਆਗਤ ਕੀਤਾ।

ਦੱਸ ਦਈਏ ਅੱਜ ਚੀਫ ਜਸਟਿਸ ਵੱਲੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ ਜਾਵੇਗੀ ਅਤੇ ਇਸ ਤੋਂ ਬਾਅਦ ਉਹ ਅਟਾਰ ਬਾਰਡਰ ਤੇ ਰੀਟਰੀਟ ਸੈਰੇਮਨੀ ਪਰੇਡ ਦੇਖਣਗੇ। ਚੀਫ ਜਸਟਿਸ ਅੱਜ ਰਾਤ ਕਰੀਬ 8 ਵਜੇ ਦਰਬਾਰ ਸਾਹਿਬ ਵਿਖੇ ਵੀ ਨਤਮਸਤਕ ਹੋਣਗੇ।

ਭਗਵੰਤ ਮਾਨ ਨੇ ਕਿਹਾ ਕਿ ਭਾਰਤ ਦੇ ਚੀਫ਼ ਜਸਟਿਸ ਅਤੇ ਉਨ੍ਹਾਂ ਦੇ ਪਰਿਵਾਰ ਦੀ ਪੰਜਾਬ ਫੇਰੀ ਦੌਰਾਨ ਪੰਜਾਬ ਦੇ ਲੋਕ ਵਿਸ਼ੇਸ਼ ਤੌਰ ‘ਤੇ ਸਮੁੱਚੀ ਸੂਬਾ ਸਰਕਾਰ ਉਨ੍ਹਾਂ ਦੇ ਸਵਾਗਤ ਲਈ ਪੱਬਾਂ ਭਾਰ ਹੈ। ਉਨ੍ਹਾਂ ਨੇ ਭਾਰਤ ਦੇ ਚੀਫ਼ ਜਸਟਿਸ ਨੂੰ ਸੂਬੇ ਵੱਲੋਂ ਪਿਆਰ ਦੇ ਪ੍ਰਤੀਕ ਵਜੋਂ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਵੀ ਦਿੱਤਾ।

- Advertisement -

ਇਸ ਮੌਕੇ ਪੰਜਾਬ ਦੇ ਮੁੱਖ ਸਕੱਤਰ ਅਨਿਰੁਧ ਤਿਵਾੜੀ, ਡਾਇਰੈਕਟਰ ਜਨਰਲ ਆਫ਼ ਪੁਲਿਸ ਵੀ.ਕੇ.ਭਾਵਰਾ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਏ.ਵੇਣੂ ਪ੍ਰਸਾਦ, ਕਮਿਸ਼ਨਰ ਜਲੰਧਰ ਡਵੀਜ਼ਨ ਵੀ.ਕੇ.ਮੀਨਾ, ਡਿਪਟੀ ਕਮਿਸ਼ਨਰ ਹਰਪ੍ਰੀਤ ਸੂਦਨ, ਪੁਲਿਸ ਕਮਿਸ਼ਨਰ ਅਰੁਣਪਾਲ ਸਿੰਘ, ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀਮਤੀ ਹਰਪ੍ਰੀਤ ਕੌਰ ਰੰਧਾਵਾ ਅਤੇ ਹੋਰ ਵੀ ਹਾਜ਼ਰ ਸਨ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment