“ਮੇਰਾ ਮੁੱਖ ਫੋਕਸ ਅਦਾਲਤਾਂ ਵਿੱਚ ਲੰਬਿਤ ਮਾਮਲਿਆਂ ਦੀ ਗਿਣਤੀ ਘਟਾਉਣਾ” ਸਹੁੰ ਚੁੱਕ ਸਮਾਗਮ ਤੋਂ ਪਹਿਲਾ ਜਸਟਿਸ ਸੂਰਿਆ ਕਾਂਤ

Global Team
2 Min Read

ਨਵੀ ਦਿੱਲੀ : ਜਸਟਿਸ ਸੂਰਿਆ ਕਾਂਤ 24 ਨਵੰਬਰ ਨੂੰ ਸੁਪਰੀਮ ਕੋਰਟ ਦੇ 53ਵੇਂ ਸੀਜੇਆਈ ਵਜੋਂ ਸਹੁੰ ਚੁੱਕਣ ਵਾਲੇ ਹਨ। ਦੇਸ਼ ਦੇ ਸਭ ਤੋਂ ਉੱਚ ਨਿਆਂਇਕ ਅਹੁਦੇ ਦਾ ਕਾਰਜਭਾਰ ਸੰਭਾਲਣ ਤੋਂ ਪਹਿਲਾਂ, ਭਾਰਤ ਦੇ ਮੁੱਖ ਜੱਜ (CJI) ਵਜੋਂ ਨਾਮਜ਼ਦ ਜਸਟਿਸ ਸੂਰਿਆ ਕਾਂਤ ਨੇ ਕਿਹਾ ਕਿ ਉਨ੍ਹਾਂ ਦਾ ਮੁੱਖ ਧਿਆਨ ਦੇਸ਼ ਦੀਆਂ ਅਦਾਲਤਾਂ ਵਿੱਚ ਲੰਬਿਤ ਮਾਮਲਿਆਂ ਦੀ ਵੱਡੀ ਗਿਣਤੀ ਨੂੰ ਘਟਾਉਣਾ ਹੋਵੇਗਾ।

ਜ਼ਿਕਰਯੋਗ ਹੈ ਕਿ ਜਸਟਿਸ ਸੂਰਿਆ ਕਾਂਤ ਸੁਪਰੀਮ ਕੋਰਟ ਦੇ ਉਨ੍ਹਾਂ ਮਾਮਲਿਆਂ ਨੂੰ ਸੰਭਾਲਣਗੇ ਜੋ ਹਾਈ ਕੋਰਟ ਦੇ ਆਖਰੀ ਪੜਾਅ ਵਿੱਚ ਹਨ ਅਤੇ ਸੁਪਰੀਮ ਕੋਰਟ ਵਿੱਚ ਲੰਬਿਤ ਹਨ। ਜਸਟਿਸ ਸੂਰਿਆ ਕਾਂਤ ਨੇ ਵਿਚੋਲਗੀ ਨੂੰ ਇੱਕ ਗੇਮ ਚੇਂਜਰ ਵੀ ਦੱਸਿਆ। ਨਾਲ ਹੀ ਉਨ੍ਹਾਂ ਕਿਹਾ ਕਿ ਇਹ ਮੁਕੱਦਮੇਬਾਜ਼ਾਂ ਨੂੰ ਅਦਾਲਤ ਤੋਂ ਬਾਹਰ ਤੇਜ਼ੀ ਨਾਲ ਨਿਪਟਾਰੇ ਪ੍ਰਦਾਨ ਕਰ ਸਕਦਾ ਹੈ। ਜੇਕਰ ਲੰਬਿਤ ਅਤੇ ਮੁਕੱਦਮੇਬਾਜ਼ੀ ਤੋਂ ਪਹਿਲਾਂ ਦੇ ਮਾਮਲਿਆਂ ਦਾ ਹੱਲ ਵਿਚੋਲਗੀ ਰਾਹੀਂ ਕੀਤਾ ਜਾਂਦਾ ਹੈ, ਤਾਂ ਅਦਾਲਤਾਂ ‘ਤੇ ਬੋਝ ਕਾਫ਼ੀ ਘੱਟ ਜਾਵੇਗਾ।

ਦੱਸ ਦਈਏ ਬ੍ਰਾਜ਼ੀਲ ਸਮੇਤ ਸੱਤ ਦੇਸ਼ਾਂ ਦੇ ਕਿ ਮੁੱਖ ਜੱਜ ਅਤੇ ਸੁਪਰੀਮ ਕੋਰਟ ਦੇ ਜੱਜ ਰਾਸ਼ਟਰਪਤੀ ਭਵਨ ਵਿਖੇ ਹੋਣ ਵਾਲੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣਗੇ। ਰਿਪੋਰਟਾਂ ਅਨੁਸਾਰ, ਭਾਰਤੀ ਨਿਆਂਪਾਲਿਕਾ ਦੇ ਇਤਿਹਾਸ ਵਿੱਚ ਇਹ ਪਹਿਲਾ ਮੌਕਾ ਹੋਵੇਗਾ ਜਦੋਂ ਕਿਸੇ ਸੀਜੇਆਈ ਦੇ ਸਹੁੰ ਚੁੱਕ ਸਮਾਗਮ ਵਿੱਚ ਦੂਜੇ ਦੇਸ਼ਾਂ ਦੇ ਇੰਨੀ ਵੱਡੀ ਗਿਣਤੀ ਵਿੱਚ ਨਿਆਂਇਕ ਪ੍ਰਤੀਨਿਧੀ ਮੰਡਲ ਮੌਜੂਦ ਹੋਣਗੇ। ਇਸ ਸਮਾਰੋਹ ਵਿੱਚ ਭੂਟਾਨ, ਕੀਨੀਆ, ਮਲੇਸ਼ੀਆ, ਮਾਰੀਸ਼ਸ, ਨੇਪਾਲ ਅਤੇ ਸ਼੍ਰੀਲੰਕਾ ਦੇ ਮੁੱਖ ਜੱਜ ਆਪਣੇ ਪਰਿਵਾਰਕ ਮੈਂਬਰਾਂ ਸਮੇਤ ਸ਼ਾਮਲ ਹੋਣਗੇ। ਮੌਜੂਦਾ ਸੀਜੇਆਈ, ਜਸਟਿਸ ਗਵਈ ਦਾ ਕਾਰਜਕਾਲ ਅੱਜ 23 ਨਵੰਬਰ ਨੂੰ ਖਤਮ ਹੋ ਰਿਹਾ ਹੈ। ਸੀਜੇਆਈ ਜਸਟਿਸ ਸੂਰਿਆ ਕਾਂਤ, 9 ਫਰਵਰੀ, 2027 ਨੂੰ ਸੇਵਾਮੁਕਤ ਹੋਣਗੇ। ਉਨ੍ਹਾਂ ਦਾ ਕਾਰਜਕਾਲ ਲਗਭਗ 14 ਮਹੀਨੇ ਦਾ ਹੋਵੇਗਾ।  ਸੁਪਰੀਮ ਕੋਰਟ ਦੇ ਜਸਟਿਸ ਸੂਰਿਆ ਕਾਂਤ ਕਈ ਸੰਵਿਧਾਨਕ ਬੈਂਚਾਂ ਦਾ ਹਿੱਸਾ ਰਹੇ ਹਨ।

 

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment