CJP ਸੰਸਥਾਪਕ ਅਭਿਜੀਤ ਦੀਪਕੇ ਦੀ ਵਿਗੜੀ ਸਿਹਤ! ਹੋਇਆ ਟਾਈਫਾਈਡ, ਜਾਰੀ ਕੀਤਾ ਵੀਡੀਓ ਮੈਸੇਜ

Global Team
2 Min Read

ਨਵੀ ਦਿੱਲੀ : ਸੀ.ਜੇ.ਪੀ. ਦੀ ਅਗਵਾਈ ਹੇਠ ਪਿਛਲੇ ਮਹੀਨੇ ਤੋਂ ਜੰਤਰ-ਮੰਤਰ ‘ਤੇ ਪ੍ਰਦਰਸ਼ਨ ਚੱਲ ਰਿਹਾ ਹੈ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ NEET ਸਮੇਤ ਕਈ ਹੋਰ ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਵੱਡੇ ਪੱਧਰ ‘ਤੇ ਧਾਂਦਲੀ ਹੋਈ ਹੈ ਅਤੇ ਇਸ ਮਾਮਲੇ ਵਿੱਚ ਜਵਾਬਦੇਹੀ ਤੈਅ ਕੀਤੀ ਜਾਣੀ ਚਾਹੀਦੀ ਹੈ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਪੇਪਰ ਲੀਕ ਹੋਣ ਲਈ ਧਰਮੇਂਦਰ ਪ੍ਰਧਾਨ ਜ਼ਿੰਮੇਵਾਰ ਹਨ ਅਤੇ ਉਨ੍ਹਾਂ ਨੂੰ ਹਟਾਇਆ ਜਾਣਾ ਚਾਹੀਦਾ ਹੈ।

ਪਿਛਲੇ 5 ਦਿਨਾਂ ਤੋਂ ਜਾਰੀ ਇਸ ਵਿਰੋਧ ਵਿੱਚ ਨੌਜਵਾਨਾਂ ਦਾ ਸਰਕਾਰ ਖ਼ਿਲਾਫ਼ ਜ਼ਬਰਦਸਤ ਗੁੱਸਾ ਦੇਖਣ ਨੂੰ ਮਿਲ ਰਿਹਾ ਹੈ। ਸੀ.ਜੇ.ਪੀ. (CJP) ਪ੍ਰਧਾਨ ਅਭਿਜੀਤ ਦੀਪਕੇ ਇਸ ਵਿਰੋਧ ਪ੍ਰਦਰਸ਼ਨ ਦੀ ਅਗਵਾਈ ਕਰ ਰਹੇ ਹਨ। ਇਸੇ ਦੌਰਾਨ ਇਕ ਅਹਿਮ ਜਾਣਕਾਰੀ ਸਾਹਮਣੇ ਆਈ ਹੈ। ਅਭਿਜੀਤ ਦੀਪਕੇ ਨੂੰ ਟਾਈਫਾਈਡ ਹੋ ਗਿਆ ਹੈ।

ਕਾਕਰੋਚ ਜਨਤਾ ਪਾਰਟੀ (CJP) ਦੇ ਸੰਸਥਾਪਕ ਅਭਿਜੀਤ ਦੀਪਕੇ ਨੇ ਵੀਡੀਓ ਜਾਰੀ ਕਰਕੇ ਦੱਸਿਆ ਕਿ ਉਨ੍ਹਾਂ ਨੂੰ ਟਾਈਫਾਈਡ ਹੋ ਗਿਆ ਹੈ। ਦੀਪਕੇ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਉਨ੍ਹਾਂ ਦੀ ਤਬੀਅਤ ਖ਼ਰਾਬ ਸੀ, ਜਿਸ ਤੋਂ ਬਾਅਦ ਕਰਵਾਈ ਗਈ ਖ਼ੂਨ ਦੀ ਜਾਂਚ ਵਿੱਚ ਟਾਈਫਾਈਡ ਦੀ ਪੁਸ਼ਟੀ ਹੋਈ ਹੈ। ਫਿਲਹਾਲ ਡਾਕਟਰਾਂ ਦੀ ਨਿਗਰਾਨੀ ਹੇਠ ਉਨ੍ਹਾਂ ਦਾ ਇਲਾਜ ਜਾਰੀ ਹੈ। ਦੀਪਕੇ ਨੇ ਆਪਣੇ ਪ੍ਰਸ਼ੰਸਕਾਂ ਨੂੰ ਚਿੰਤਾ ਨਾ ਕਰਨ ਦੀ ਅਪੀਲ ਕੀਤੀ ਹੈ।ਦੀਪਕੇ ਨੇ ਦੱਸਿਆ ਕਿ ਉਨ੍ਹਾਂ ਨੂੰ ਲਗਾਤਾਰ ਆਈ.ਵੀ. ਡ੍ਰਿਪ (IV Drop) ਲੱਗ ਰਹੀ ਹੈ।

ਉਨ੍ਹਾਂ ਉਮੀਦ ਪ੍ਰਗਟਾਈ ਹੈ ਕਿ ਜੇਕਰ ਸਾਰੇ ਲੋਕ ਪ੍ਰਦਰਸ਼ਨ ਵਿੱਚ ਇਸੇ ਤਰ੍ਹਾਂ ਡਟੇ ਰਹਿਣਗੇ ਤਾਂ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਨੂੰ ਅਸਤੀਫ਼ਾ ਜ਼ਰੂਰ ਦੇਣਾ ਪਵੇਗਾ। ਆਪਣੇ ਅਧਿਕਾਰਤ X ਹੈਂਡਲ ‘ਤੇ ਜਾਰੀ ਵੀਡੀਓ ਵਿੱਚ ਅਭਿਜੀਤ ਦੀਪਕੇ ਨੇ ਅੰਦੋਲਨ ਨੂੰ ਜਾਰੀ ਰੱਖਣ ਦਾ ਸੰਕਲਪ ਜਤਾਇਆ ਹੈ। ਦੀਪਕੇ ਨੇ ਇਸ ਅੰਦੋਲਨ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਲੋਕਾਂ ਦਾ ਧੰਨਵਾਦ ਵੀ ਕੀਤਾ ਹੈ।

 

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment