ਅਸਾਮ ‘ਚ CJP ਨੇਤਾ ਆਸ਼ੂਤੋਸ਼ ਰੰਕਾ ਹਿਰਾਸਤ ‘ਚ

Global Team
2 Min Read

ਨਿਊਜ਼ ਡੈਸਕ: ‘ਕਾਕਰੋਚ ਜਨਤਾ ਪਾਰਟੀ’ (CJP) ਦੇ ਸਹਿ-ਸੰਸਥਾਪਕ ਆਸ਼ੂਤੋਸ਼ ਰੰਕਾ ਅਤੇ ਉਨ੍ਹਾਂ ਦੀ ਟੀਮ ਨੂੰ ਅਸਾਮ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਰੰਕਾ ਨੇ ਖੁਦ ਇਹ ਜਾਣਕਾਰੀ ਸਾਂਝੀ ਕੀਤੀ ਹੈ।

CJP ਨੇਤਾ ਅਭਿਜੀਤ ਦੀਪਕੇ ਨੇ ਸੋਸ਼ਲ ਮੀਡੀਆ ‘ਤੇ ਇਸ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਰੰਕਾ ਆਪਣੇ ਵਲੰਟੀਅਰਾਂ ਨਾਲ ਇੱਕ ਬੈਠਕ ਲਈ ਅਸਾਮ ਜਾ ਰਹੇ ਸਨ, ਜਿੱਥੇ ਪੁਲਿਸ ਨੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਕੇ ਕਿਸੇ ਅਣਜਾਣ ਥਾਂ ‘ਤੇ ਭੇਜ ਦਿੱਤਾ।

ਹਿਰਾਸਤ ਵਿੱਚ ਲਏ ਜਾਣ ਤੋਂ ਬਾਅਦ ਆਸ਼ੂਤੋਸ਼ ਰੰਕਾ ਨੇ ਅਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ‘ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਸਰਕਾਰ ਅਸਾਮ ਦੇ ਸਕੂਲਾਂ ਦੀ ਮਾੜੀ ਹਾਲਤ ਦਾ ਪਰਦਾਫਾਸ਼ ਹੋਣ ਤੋਂ ਡਰ ਰਹੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਕਾਜ਼ੀਰੰਗਾ ਵਿੱਚ ਸਥਾਨਕ ਲੋਕਾਂ ਦੇ ਅਧਿਕਾਰ, ਜ਼ਮੀਨ ਅਤੇ ਜੰਗਲ ਖੋਹ ਕੇ ਕਾਰਪੋਰੇਟਾਂ ਨੂੰ ਦਿੱਤੇ ਜਾ ਰਹੇ ਹਨ। ਇਸ ਤੋਂ ਇਲਾਵਾ ਉਨ੍ਹਾਂ ਚੋਣਾਂ ਵਿੱਚ ਧਾਂਦਲੀ ਅਤੇ ਵੋਟਰ ਸੂਚੀਆਂ ਵਿੱਚ ਗੜਬੜੀ ਦੇ ਵੀ ਦੋਸ਼ ਲਾਏ।


ਦੂਜੇ ਪਾਸੇ, ਪਾਰਟੀ ਦੇ ਰਾਸ਼ਟਰੀ ਕਨਵੀਨਰ ਅਭਿਜੀਤ ਦੀਪਕੇ ਨੇ ਐਲਾਨ ਕੀਤਾ ਹੈ ਕਿ ਵੋਟਰ ਸੂਚੀ ਵਿਵਾਦ ਨੂੰ ਲੈ ਕੇ ਜੇਕਰ ਮੁੱਖ ਚੋਣ ਕਮਿਸ਼ਨਰ ਅਸਤੀਫਾ ਨਹੀਂ ਦਿੰਦੇ, ਤਾਂ ਪਾਰਟੀ 2 ਅਕਤੂਬਰ (ਗਾਂਧੀ ਜਯੰਤੀ) ਤੋਂ ਮੁੰਬਈ ਤੋਂ ਦੇਸ਼ ਵਿਆਪੀ ਅੰਦੋਲਨ ਸ਼ੁਰੂ ਕਰੇਗੀ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment