ਡੇਰਾ ਬਿਆਸ ਪ੍ਰੇਮੀਆਂ ਅਤੇ ਨਿਹੰਗਾਂ ਵਿਚਾਲੇ ਝੜਪ, ਇੱਟਾਂ ਰੋੜੇ ਅਤੇ ਚੱਲੀਆਂ ਗੋਲੀਆਂ

Rajneet Kaur
3 Min Read

ਅੰਮ੍ਰਿਤਸਰ : ਡੇਰਾ ਬਿਆਸ ਨੇੜੇ ਗਾਵਾਂ ਨੂੰ ਲੈ ਕੇ ਹੋਏ ਵਿਵਾਦ ‘ਚ ਐਤਵਾਰ ਸ਼ਾਮ ਨੂੰ ਡੇਰਾ ਪ੍ਰੇਮੀ ਅਤੇ ਨਿਹੰਗ (ਤਰਨਾ ਦਲ) ਬੁਰੀ ਤਰ੍ਹਾਂ ਨਾਲ ਭਿੜ ਗਏ। ਦੋਸ਼ ਹੈ ਕਿ ਨਿਹੰਗ ਵੱਡੀ ਗਿਣਤੀ ‘ਚ ਗਾਵਾਂ ਲੈ ਕੇ ਡੇਰਾ ਪ੍ਰੇਮੀ ਦੇ ਖਾਲੀ ਮੈਦਾਨ ‘ਚ ਪਹੁੰਚੇ ਸਨ। ਦੋਵਾਂ ਧਿਰਾਂ ਨੇ ਇਕ ਦੂਜੇ ‘ਤੇ ਗੋਲੀਆਂ ਚਲਾਉਣ ਦੇ ਦੋਸ਼ ਲਾਏ ਹਨ। ਦੂਜੇ ਪਾਸੇ ਘਟਨਾ ਦਾ ਪਤਾ ਲੱਗਦਿਆਂ ਹੀ ਬਿਆਸ, ਜੰਡਿਆਲਾ, ਖਲਚੀਆਂ ਥਾਣਿਆਂ ਦੀ ਪੁਲਿਸ ਮੌਕੇ ‘ਤੇ ਪਹੁੰਚ ਗਈ।

ਪਰ ਪੁਲਿਸ ਅਧਿਕਾਰੀਆਂ ਦੇ ਪਹੁੰਚਣ ਤੋਂ ਪਹਿਲਾਂ ਹੀ ਦੋਵੇਂ ਧਿਰਾਂ ਨੇ ਇੱਕ ਦੂਜੇ ‘ਤੇ ਇੱਟਾਂ-ਪੱਥਰਾਂ, ਤਲਵਾਰਾਂ ਅਤੇ ਡੰਡਿਆਂ ਨਾਲ ਜ਼ੋਰਦਾਰ ਹਮਲਾ ਕਰ ਦਿੱਤਾ | ਪੁਲਿਸ ਅਧਿਕਾਰੀਆਂ ਨੇ ਮੌਕੇ ’ਤੇ ਪਹੁੰਚ ਕੇ ਦੋਵਾਂ ਧਿਰਾਂ ਨੂੰ ਮਨਾਉਣ ਦੀ ਕੋਸ਼ਿਸ਼ ਕੀਤੀ। ਇਸ ਦੇ ਬਾਵਜੂਦ ਕੁਝ ਸ਼ਰਾਰਤੀ ਅਨਸਰਾਂ ਨੇ ਪਥਰਾਅ ਸ਼ੁਰੂ ਕਰ ਦਿੱਤਾ। ਇਸ ਵਿੱਚ ਇੱਕ ਪੁਲਿਸ ਮੁਲਾਜ਼ਮ ਸਮੇਤ ਅੱਠ ਲੋਕਾਂ ਦੇ ਜ਼ਖਮੀ ਹੋਣ ਦੀ ਸੂਚਨਾ ਹੈ। ਪੁਲਿਸ ਨੇ ਦੋਵਾਂ ਧਿਰਾਂ ‘ਤੇ ਲਾਠੀਚਾਰਜ ਵੀ ਕੀਤਾ ਤੇ ਜਗਾ ਖਾਲੀ ਕਰਵਾਈ। ਦਰਅਸਲ ਨਿਹੰਗ  ਗਾਵਾਂ ਲੈ ਕੇ ਧਾਰਮਿਕ ਡੇਰੇ ਦੀ ਕਥਿਤ ਜਮੀਨ ‘ਤੇ ਚਲੇ ਗਏ, ਜਿਸ ਤੋਂ ਬਾਅਦ ਡੇਰੇ ਦੇ ਸੇਵਾਦਾਰਾਂ ਨੇ ਉਨਾਂ ਨੂੰ ਹਟਣ ਲਈ ਕਿਹਾ ਤਾਂ ਦੋਵੇ ਧਿਰਾਂ ‘ਚ ਟਕਰਾ ਹੋ ਗਿਆ। ਇਸ ਦੌਰਾਨ ਕੁਝ ਨਿਹੰਗਾਂ ਤੇ ਵਿਅਕਤੀਆਂ ਦੇ ਜਖਮੀ ਹੋਣ ਦੀ ਖਬਰ ਹੈ।

ਅੇੈਸਅੇੈਸਪੀ ਸਵਪਨ ਸ਼ਰਮਾ ਮੁਤਾਬਕ ਟਕਰਾ ਦੀ ਸੂਚਨਾ ਮਿਲਣ ‘ਤੇ ਭਾਰੀ ਫੋਰਸ ਤੈਨਾਤ ਕਰ ਦਿੱਤੀ ਗਈ ਸੀ ਤੇ ਦੋਵਾਂ ਧਿਰਾਂ ਨੂੰ ਹਟਾ ਦਿੱਤਾ ਗਿਆ। ਹੁਣ ਸਥਿਤੀ ਕਾਬੂ ਹੇਠ ਹੈ। ਕੁਝ ਜਖਮੀ ਵੀ ਹਨ ਤੇ ਪੁਲਿਸ ਨੇ ਹੁਣ ਬਿਆਨ ਦਰਜ ਕਰਨੇ ਸ਼ੁਰੂ ਕਰ ਦਿੱਤੇ ਹਨ ਤੇ ਬਿਆਨਾਂ ਮੁਤਾਬਕ ਕਾਰਵਾਈ ਹੋਵੇਗੀ।

ਪ੍ਰਸ਼ਾਸਨ ਵੱਲੋਂ ਕਿਹਾ ਜਾ ਰਿਹਾ ਹੈ ਕਿ ਝੜਪ ਦੌਰਾਨ ਕਿਸੇ ਦੀ ਮੌਤ ਨਹੀਂ ਹੋਈ ਹੈ ਅਤੇ ਸਥਿਤੀ ਕੰਟਰੋਲ ਹੇਠ ਹੈ। ਪ੍ਰਸ਼ਾਸਨ ਮੁਤਾਬਕ ਡੇਰੇ ਦੇ ਪੈਰੋਕਾਰਾਂ ਨੂੰ ਡੇਰੇ ਵਿੱਚ ਭੇਜ ਦਿੱਤਾ ਹੈ ਅਤੇ ਨਿਹੰਗ ਸਿੰਘਾਂ ਨੂੰ ਵੀ ਵਾਪਸ ਭੇਜ ਦਿੱਤਾ ਗਿਆ ਹੈ। ਫਿਲਹਾਲ ਮਾਹੌਲ ਸ਼ਾਂਤਮਈ ਬਣਿਆ ਹੋਇਆ ਹੈ।

- Advertisement -

ਸਿਵਲ ਸਰਜਨ ਡਾ: ਚਰਨਜੀਤ ਸਿੰਘ ਦਾ ਕਹਿਣਾ ਹੈ ਕਿ ਉਕਤ ਘਟਨਾ ‘ਚ ਕੁਝ ਲੋਕ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਬਾਬਾ ਬਕਾਲਾ ਅਤੇ ਅੰਮ੍ਰਿਤਸਰ ਦੇ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਘਟਨਾ ਤੋਂ ਬਾਅਦ ਸਥਿਤੀ ਤਣਾਅਪੂਰਨ ਬਣੀ ਹੋਈ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਦੋਵਾਂ ਧਿਰਾਂ ਵਿਚਾਲੇ ਕਈ ਵਾਰ ਟਕਰਾਅ ਹੋ ਚੁੱਕਾ ਹੈ।

Disclaimer: This article is provided for informational purposes only.  The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment