ਜਲੰਧਰ: ਜਲੰਧਰ ਵਿੱਚ ਅੱਜ ਸਵੇਰੇ ਸੀਆਈਏ ਸਟਾਫ਼ ਅਤੇ ਗੈਂਗਸਟਰਾਂ ਵਿਚਕਾਰ ਮੁਕਾਬਲਾ ਹੋਇਆ। ਫਿਲਹਾਲ ਸਿਟੀ ਪੁਲਿਸ ਦੀਆਂ ਟੀਮਾਂ ਘਟਨਾ ਵਾਲੀ ਥਾਂ ‘ਤੇ ਘੁੰਮ ਰਹੀਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਨੇ ਬਦਮਾਸ਼ਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਬਦਮਾਸ਼ਾਂ ਨੇ ਪੁਲਿਸ ’ਤੇ ਗੋਲੀਆਂ ਚਲਾ ਦਿੱਤੀਆਂ। ਜਿਸ ਤੋਂ ਬਾਅਦ ਸੀਆਈਏ ਸਟਾਫ਼ ਸਿਟੀ ਦੀ ਟੀਮ ਨੇ ਜਵਾਬੀ ਕਾਰਵਾਈ ਕੀਤੀ। ਇਸ ਘਟਨਾ ‘ਚ ਦੋ ਗੁਰਗੇ ਜ਼ਖ਼ਮੀ ਹੋ ਗਏ। ਫਿਲਹਾਲ ਦੋਵਾਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਜਾ ਰਿਹਾ ਹੈ। ਦੋਵੇਂ ਗੁਰਗੇ ਲਾਰੈਂਸ ਬਿਸ਼ਨੋਈ ਗੈਂਗ ਨਾਲ ਸਬੰਧਿਤ ਹਨ। ਮੁਲਜ਼ਮ ਜਲੰਧਰ ਪੁਲਿਸ ਨੂੰ ਇੱਕ ਪੁਰਾਣੇ ਕੇਸ ਵਿੱਚ ਲੋੜੀਂਦੇ ਸਨ। ਇਹ ਮੁਕਾਬਲਾ ਸਿਟੀ ਪੁਲਿਸ ਵੱਲੋਂ ਵਡਾਲਾ ਚੌਕ ਨੇੜੇ ਕੀਤਾ ਗਿਆ।
ਜਾਣਕਾਰੀ ਮੁਤਾਬਕ ਲੰਮਾ ਪਿੰਡ ‘ਚ ਹੋਏ ਦੋਹਰੇ ਕਤ.ਲ ਕਾਂਡ ਦੇ ਦੋਸ਼ੀ ਨੂੰ ਦਿੱਲੀ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਜਿਸ ਤੋਂ ਬਾਅਦ ਅੱਜ ਦੋਵਾਂ ਦੋਸ਼ੀਆਂ ਨੂੰ ਹਥਿਆਰ ਬਰਾਮਦ ਕਰਨ ਲਈ ਘਟਨਾ ਵਾਲੀ ਥਾਂ ‘ਤੇ ਲਿਆਂਦਾ ਗਿਆ। ਪਰ ਇਸ ਦੌਰਾਨ ਮੁਲਜ਼ਮਾਂ ਨੇ ਘਟਨਾ ਵਾਲੀ ਥਾਂ ਤੋਂ ਹਥਿਆਰ ਕੱਢ ਲਏ ਅਤੇ ਪੁਲਿਸ ’ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਪੁਲਿਸ ਵੱਲੋਂ ਕੀਤੀ ਜਵਾਬੀ ਕਾਰਵਾਈ ਵਿੱਚ ਦੋਸ਼ੀ ਦੀ ਲੱਤ ਵਿੱਚ ਗੋਲੀ ਲੱਗ ਗਈ ਅਤੇ ਉਹ ਜ਼ਖਮੀ ਹੋ ਗਿਆ। ਜਿਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।