ਮੋਹਾਲੀ : ਮੋਹਾਲੀ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ ਹੋਇਆ। ਕੁੱਝ ਬਦਮਾਸ਼ ਕਿਸੇ ਦੀ ਗੱਡੀ ਖੋਹ ਕੇ ਫ਼ਰਾਰ ਹੋਏ ਸਨ। ਪਿੰਡ ਬੜਮਾਜਰਾ ਵਿੱਚ ਪੁਲਿਸ ਅਤੇ ਬਦਮਾਸ਼ਾਂ ਦੋਵਾਂ ਪਾਸਿਆਂ ਤੋਂ ਗੋਲੀਬਾਰੀ ਹੋਈ । ਸੂਚਨਾ ਮਿਲਣ ਤੇ ਮੋਹਾਲੀ ਪੁਲਿਸ ਨੇ ਨਾਕਾ ਲਾਇਆ ਹੋਇਆ ਸੀ ਅਤੇ ਇਸ ਦੌਰਾਨ ਮੋਹਾਲੀ ਪੁਲਿਸ ਨੇ ਇਕ ਗੱਡੀ ਨੂੰ ਰੋਕਣ ਦੀ ਕੋਸ਼ਸ਼ ਕੀਤੀ ਤਾਂ ਅੱਗੋ ਬਦਮਾਸ਼ਾਂ ਨੇ ਗੋਲੀਆਂ ਚਲਾ ਦਿੱਤੀਆਂ।
ਇਹ ਸਾਰੀ ਘਟਨਾ ਮੋਹਾਲੀ ਦੇ ਫ਼ੇਜ਼ 6, ਦਾਰਾ ਸਟੂਡੀਓ ਲਾਗੇ ਇਲਾਕੇ ਜੁਜਾਰ ਨਗਰ ਲਾਗੇ ਵਾਪਰੀ ਹੈ। ਮਿਲੀ ਜਾਣਕਾਰੀ ਅਨੁਸਾਰ ਬਦਮਾਸ਼ ਭਜ ਕੇ ਜੁਜਾਰ ਨਗਰ ਦੇ ਰਿਹਾਇਸ਼ੀ ਇਲਾਕੇ ਵਿਚ ਲੁਕੇ ਹੋਏ ਹਨ। ਹੁਣ ਪੁਲਿਸ ਨੇ ਇਲਾਕੇ ਨੂੰ ਘੇਰਾ ਪਾ ਲਿਆ ਹੈ ਅਤੇ ਸਰਚ ਮੁਹਿੰਮ ਚਲਾਈ ਜਾ ਰਹੀ ਹੈ। ਸੂਤਰਾਂ ਅਨੁਸਾਰ ਬਦਮਾਸ਼ਾਂ ਦੀ ਗਿਣਤੀ 3 ਤੋਂ ਚਾਰ ਹੈ।
ਦੱਸ ਦਈਏ ਕਿ ਅੰਮ੍ਰਿਤਸਰ ਦੇ ਪੌਸ਼ ਇਲਾਕੇ ਮਜੀਠਾ ਰੋਡ ‘ਤੇ ਸ਼ਨੀਵਾਰ ਅੱਧੀ ਰਾਤ ਨੂੰ ਲੁਟੇਰੇ ਗੋਲੀਆਂ ਚਲਾ ਕੇ ਡਾਕਟਰ ਤੋਂ ਕਾਰ ਖੋਹ ਕੇ ਫ਼ਰਾਰ ਹੋ ਗਏ ਸਨ। ਕੇਡੀ ਹਸਪਤਾਲ ਦੇ ਡਾਕਟਰ ਕੇਡੀ ਦੀ ਪਤਨੀ ਨੂੰ ਉਨ੍ਹਾਂ ਦੇ ਫੈਮਿਲੀ ਫ੍ਰੈਂਡ ਡਾਕਟਰ ਤਰਨ ਬੇਰੀ ਆਪਣੀ ਔਡੀ ਗੱਡੀ ਵਿੱਚ ਛੱਡਣ ਆ ਰਹੇ ਸਨ। ਇਸ ਦੌਰਾਨ ਉਨ੍ਹਾਂ ਦਾ ਪਿੱਛਾ ਕਰ ਰਹੇ ਲੁਟੇਰਿਆਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ। ਡਰ ਕਰਕੇ ਡਾਕਟਰ ਨੇ ਗੱਡੀ ਰੋਕ ਲਈ, ਕਾਰ ਨੂੰ ਲੈ ਕੇ ਬਦਮਾਸ਼ ਫਰਾਰ ਹੋ ਗਏ ਸਨ।
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.