ਨਿਹੰਗਾਂ ਤੇ ਪੁਲਿਸ ਵਿਚਾਲੇ ਹੋਈ ਝੜਪ, 20 ‘ਤੇ FIR ਦਰਜ

Rajneet Kaur
2 Min Read

ਅੰਮ੍ਰਿਤਸਰ:ਪੰਜਾਬ ਦੇ ਅੰਮ੍ਰਿਤਸਰ ‘ਚ ਦੇਰ ਰਾਤ ਨਿਹੰਗਾਂ ਅਤੇ ਪੁਲਿਸ ਵਿਚਾਲੇ ਝੜਪ ਹੋ ਗਈ। ਮਾਮਲਾ ਵਧਦਾ ਦੇਖ ਜਦੋਂ ਵਾਧੂ ਪੁਲਿਸ ਫੋਰਸ ਮੌਕੇ ’ਤੇ ਪਹੁੰਚੀ ਤਾਂ ਨਿਹੰਗ ਵਾਹਨਾਂ ’ਚ ਬੈਠ ਕੇ ਫ਼ਰਾਰ ਹੋ ਗਏ। ਪੁਲਿਸ ਨੇ ਨਿਹੰਗ ਪੰਡੋਰੀ ਵੜੈਚ ਵਾਸੀ ਤੇਜਵੀਰ ਸਿੰਘ ਦੀ ਪਹਿਚਾਣ ਕਰਕੇ 20 ਦੇ ਕਰੀਬ ਅਣਪਛਾਤੇ ਨੌਜਵਾਨਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਇਸ ਦੇ ਨਾਲ ਹੀ ਬਟਾਲਾ ਵਿੱਚ ਵੀ ਚਲਾਨ ਕੱਟਣ ਨੂੰ ਲੈ ਕੇ ਨਿਹੰਗਾਂ ਦੀ ਪੁਲਿਸ ਵਿਚਾਲੇ ਝੜਪ ਹੋ ਗਈ।

DSP ਪਰਮਿੰਦਰ ਸਿੰਘ ਭੰਡਾਲ ਨੇ ਦੱਸਿਆ ਕਿ ਘਟਨਾ ਸੁਲਤਾਨਵਿੰਡ ਰੋਡ ਦੀ ਹੈ। ਸਾਕਾ ਨੀਲਾ ਤਾਰਾ ਦੀ ਬਰਸੀ ਮੌਕੇ ਅੰਮ੍ਰਿਤਸਰ ਵਿੱਚ ਪੁਲਿਸ ਨੇ ਸੁਰੱਖਿਆ ਵਧਾ ਦਿੱਤੀ ਹੈ। ਪੁਲਿਸ ਵੱਲੋਂ ਰਾਤ ਸਮੇਂ ਸੁਲਤਾਨਵਿੰਡ ਇਲਾਕੇ ਵਿੱਚ ਚੈਕਿੰਗ ਕੀਤੀ ਜਾ ਰਹੀ ਸੀ। ਉਦੋਂ ਹੀ ਮੁਲਜ਼ਮ ਤੇਜਬੀਰ ਸਿੰਘ ਨਿਹੰਗ ਬਾਣੇ ਵਿੱਚ ਉਥੇ ਪਹੁੰਚ ਗਿਆ। 3-4 ਗੱਡੀਆਂ ਵਿੱਚ ਦੋ ਦਰਜਨ ਦੇ ਕਰੀਬ ਨਿਹੰਗ ਵੀ ਉਨ੍ਹਾਂ ਦੇ ਨਾਲ ਸਨ। ਪੁਲਿਸ ਨੇ ਜਿਵੇਂ ਹੀ ਰੋਕਿਆ ਤਾਂ ਦੋਸ਼ੀ ਅਤੇ ਹੋਰ ਨਿਹੰਗਾਂ ਨੇ ਪੁਲਿਸ ਨਾਲ ਝਗੜਾ ਕਰਨਾ ਸ਼ੁਰੂ ਕਰ ਦਿੱਤਾ। ਇਸ ਦੌਰਾਨ ਪੁਲਿਸ ਨੇ ਬੈਕਅੱਪ ਟੀਮ ਨੂੰ ਉਥੇ ਬੁਲਾ ਲਿਆ। ਜਿਵੇਂ ਹੀ ਪੁਲਿਸ ਟੀਮਾਂ ਪਹੁੰਚੀਆਂ ਤਾਂ ਦੋਸ਼ੀ ਨਿਹੰਗ ਵਾਹਨਾਂ ‘ਚ ਸਵਾਰ ਹੋ ਕੇ ਭੱਜ ਗਏ ਪਰ ਪੁਲਿਸ ਨੇ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment