ਦੁੱਨੇਵਾਲਾ: ਬਠਿੰਡਾ ਦੇ ਪਿੰਡ ਦੁੱਨੇਵਾਲਾ ‘ਚ ਸ਼ੁੱਕਰਵਾਰ ਨੂੰ ਮੁੜ ਤੋਂ ਕਿਸਾਨਾਂ ਨੇ ਪ੍ਰਸ਼ਾਸਨ ਖਿਲਾਫ਼ ਮੋਰਚਾ ਖੋਲ੍ਹ ਦਿੱਤਾ। ਦਰਅਸਲ, ਧਰਨਾ ਦੇ ਰਹੇ ਕਿਸਾਨਾਂ ਨੂੰ ਹਟਾਉਣ ਲਈ ਪੁਲਿਸ ਪਹੁੰਚੀ ਸੀ। ਇਸ ਦੌਰਾਨ ਕਿਸਾਨ ਭੜਕ ਗਏ। ਕਿਸਾਨਾਂ ਅਤੇ ਪੁਲਿਸ ਦੰ ਆਹਮੋ-ਸਾਹਮਣੇ ਹੋਣ ਕਾਰਨ ਸਥਿਤੀ ਤਣਾਅਪੂਰਨ ਬਣੀ ਹੋਈ ਹੈ। ਪੁਲਿਸ ਨੂੰ ਕਿਸਾਨਾਂ ਨੂੰ ਖਦੇੜਨ ਲਈ ਤਾਕਤ ਦੀ ਵਰਤੋਂ ਕਰਨੀ ਪਈ। ਪੁਲਿਸ ਨੇ ਕਿਸਾਨਾਂ ‘ਤੇ ਲਾਠੀਚਾਰਜ ਕੀਤਾ ਅਤੇ ਅੱਥਰੂ ਗੈਸ ਦੇ ਗੋਲੇ ਵੀ ਛੱਡੇ ਹਨ। ਮੌਕੇ ‘ਤੇ ਭਾਰੀ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ। ਪੁਲਿਸ ਵਿਭਾਗ ਦੇ ਉੱਚ ਅਧਿਕਾਰੀ ਵੀ ਮੌਕੇ ‘ਤੇ ਪਹੁੰਚ ਗਏ।
ਜ਼ਿਲ੍ਹਾ ਪ੍ਰਸ਼ਾਸਨ ਬਠਿੰਡਾ ਨੇ ਕੱਲ੍ਹ ਪਿੰਡ ਦੁੱਨੇਵਾਲਾ, ਸ਼ੇਰਗੜ੍ਹ ਅਤੇ ਭਗਵਾਨਗੜ੍ਹ ਦੀ 8 ਕਿਲੋਮੀਟਰ ਜ਼ਮੀਨ ਆਪਣੇ ਕਬਜ਼ੇ ਵਿੱਚ ਲੈ ਲਈ ਸੀ। ਕਿਸਾਨ ਇਸ ਲਈ 70 ਲੱਖ ਰੁਪਏ ਪ੍ਰਤੀ ਏਕੜ ਮੁਆਵਜ਼ੇ ਦੀ ਮੰਗ ਕਰ ਰਹੇ ਹਨ। ਜਦੋਂਕਿ ਪ੍ਰਸ਼ਾਸਨ ਨੇ ਕਿਹਾ ਹੈ ਕਿ ਉਸ ਨੂੰ 47 ਲੱਖ ਰੁਪਏ ਦਿੱਤੇ ਜਾਣਗੇ। ਅੱਜ ਪੁਲੀਸ ਕਾਰਵਾਈ ਕਰ ਕੇ ਵੱਡੀ ਗਿਣਤੀ ਵਿੱਚ ਕਿਸਾਨਾਂ ਤੋਂ ਜ਼ਮੀਨ ਛੁਡਵਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਪੁਲਿਸ ਇਸ ਨੂੰ ਲੈ ਕੇ ਪਿੰਡ ਦੁੱਨੇਵਾਲਾ ਪਹੁੰਚ ਗਈ ਹੈ। ਉਨ੍ਹਾਂ ਨੂੰ ਇੱਥੋਂ ਹਟਾਉਣ ਲਈ ਪੁਲਿਸ ਉਨ੍ਹਾਂ ‘ਤੇ ਅੱਥਰੂ ਗੈਸ ਦੇ ਗੋਲੇ ਛੱਡ ਰਹੀ ਹੈ ਅਤੇ ਸਥਿਤੀ ਤਣਾਅਪੂਰਨ ਬਣੀ ਹੋਈ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।