ਮੁਹਾਲੀ ‘ਚ ਮੁੜ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਹੋਇਆ ਮੁਕਾਬਲਾ, ਦੋ ਗੈਂਗਸਟਰ ਗ੍ਰਿਫ਼ਤਾਰ

Rajneet Kaur
1 Min Read

ਮੁਹਾਲੀ: ਖਰੜ ਦੇ ਦਾਊਂਮਾਜਰਾ ਨੇੜੇ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਹੋਏ ਮੁਕਾਬਲੇ ‘ਚ ਮੁਹਾਲੀ ਜ਼ਿਲ੍ਹੇ ਦੀ ਸੀਆਈਏ ਪੁਲਿਸ ਨੇ  ਦੋ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਕ ਮੁਲਜ਼ਮ ਦੇ ਗੋਲੀ ਲੱਗੀ ਹੈ। ਹਾਲ ਹੀ ਵਿੱਚ ਕੁਰਾਲੀ ਵਿੱਚ ਇੱਕ ਕਾਂਗਰਸੀ ਆਗੂ ਦੇ ਘਰ ਦੇ ਬਾਹਰ ਗੋਲੀਆਂ ਚਲਾ ਕੇ ਮੁਲਜ਼ਮ ਫਰਾਰ ਹੋਏ ਸਨ।

ਮਿਲੀ ਜਾਣਕਾਰੀ ਅਨੁਸਾਰ ਕਾਂਗਰਸੀ ਆਗੂ ਦੇ ਘਰ ਦੇ ਬਾਹਰ ਗੋਲੀਬਾਰੀ ਕਰਨ ਦੇ ਮਾਮਲੇ ‘ਚ ਕਾਰਵਾਈ ਕਰ ਰਹੀ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਖਰੜ ਨੇੜੇ ਦਾਊਂਮਾਜਰਾ ‘ਚ 3 ਗੈਂਗਸਟਰ ਲੁਕੇ ਹੋਏ ਹਨ। ਪੁਲਿਸ ਨੇ ਤੁਰੰਤ ਇਨ੍ਹਾਂ ਗੈਂਗਸਟਰਾਂ ਨੂੰ ਘੇਰ ਲਿਆ। ਜਿਸ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਨੂੰ ਆਤਮ ਸਮਰਪਣ ਕਰਨ ਲਈ ਕਿਹਾ ਪਰ ਉਨ੍ਹਾਂ ਪੁਲਿਸ ‘ਤੇ ਗੋਲੀਆਂ ਚਲਾ ਦਿੱਤੀਆਂ। ਪੁਲਿਸ ਦੀ ਜਵਾਬੀ ਗੋਲੀਬਾਰੀ ਦੌਰਾਨ ਇੱਕ ਗੈਂਗਸਟਰ ਜ਼ਖ਼ਮੀ ਹੋ ਗਿਆ। ਇਸ ਦੌਰਾਨ ਪੁਲਿਸ ਨੇ 2 ਗੈਂਗਸਟਰਾਂ ਨੂੰ ਗ੍ਰਿਫਤਾਰ ਕੀਤਾ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment