ਤਰਨਤਾਰਨ: ਤਰਨਤਾਰਨ ਪੁਲਿਸ ਅਤੇ ਅੱਤਵਾਦੀ ਲਖਬੀਰ ਸਿੰਘ ਲੰਡਾ ਗੈਂਗ ਦੇ ਤਿੰਨ ਮੈਂਬਰਾਂ ਵਿਚਕਾਰ ਮੁਕਾਬਲਾ ਹੋਇਆ ਹੈ। ਇਸ ਦੌਰਾਨ ਦੋ ਗੈਂਗ.ਸਟਰ ਜ਼ਖਮੀ ਹੋ ਗਏ ਹਨ। ਪੁਲਿਸ ਨੇ ਦੱਸਿਆ ਕਿ ਲੰਡਾ ਗੈਂਗ ਦੇ 3 ਮੈਂਬਰਾਂ ਨੇ ਪੁਲਿਸ ਪਾਰਟੀ ‘ਤੇ ਗੋ.ਲੀਆਂ ਚਲਾ ਦਿੱਤੀਆਂ, ਜਿਸ ਦੇ ਜਵਾਬ ‘ਚ ਪੁਲਿਸ ਨੇ ਵੀ ਗੋਲੀਆਂ ਚਲਾਈਆਂ। ਇਸ ਘਟਨਾ ਵਿੱਚ ਦੋ ਮੁਲਜ਼ਮ ਜ਼ਖ਼ਮੀ ਹੋ ਗਏ। ਪੁਲਿਸ ਨੇ 3 ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ।
ਪੁਲਿਸ ਵਲੋਂ ਫੜੇ ਗਏ ਗੈਂਗਸਟਰਾਂ ਦੀ ਪਛਾਣ ਕੁਲਦੀਪ ਸਿੰਘ ਲੱਡੂ, ਯਾਦਵਿੰਦਰ ਸਿੰਘ ਯਾਦਾ ਅਤੇ ਪ੍ਰਭਜੀਤ ਸਿੰਘ ਜੱਜ ਵਜੋਂ ਹੋਈ ਹੈ। ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਤਿੰਨੋਂ ਗੈਂਗਸਟਰ ਮੰਡ ਖੇਤਰ ਦੇ ਪਿੰਡ ਧੁੰਨ ਢਾਏਵਾਲ ਵਿਖੇ ਇੱਕ ਜਗ੍ਹਾ ‘ਤੇ ਬੈਠੇ ਹੋਏ ਹਨ। ਜਿਸ ਤੋਂ ਬਾਅਦ ਇਹ ਪੁਲਿਸ ਨੇ ਕਾਰਵਾਈ ਕੀਤੀ ਹੈ।
ਦੇਰ ਰਾਤ ਹੋਇਆ ਐਨਕਾਊਂਟਰ
ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਹੋਈ ਗੌਲੀਬਾਰੀ ਦੌਰਾਨ ਕੁਲਦੀਪ ਸਿੰਘ ਲੱਡੂ ਅਤੇ ਯਾਦਵਿੰਦਰ ਸਿੰਘ ਯਾਦਾ ਦੇ ਪੈਰਾਂ ਵਿਚ ਗੋਲੀਆਂ ਲਗੀਆਂ ਹਨ, ਜਿਸ ਕਰ ਕੇ ਦੋਵੇਂ ਜ਼ਖ਼ਮੀਆਂ ਨੂੰ ਪੁਲਿਸ ਨੇ ਹਸਪਤਾਲ ਦਾਖ਼ਲ ਕਰਵਾਇਆ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।