ਐਡਮਿੰਟਨ : ਕੈਨੇਡਾ ਦੇ ਅਲਬਰਟਾ ਸੂਬੇ ’ਚ ਕੈਲਗਰੀ ਦੇ ਉੱਤਰ-ਪੂਰਬ ’ਚ ਸਥਿਤ ਇਕ ਗੁਰਦੁਆਰੇ ਦੇ ਬਾਹਰ ਦੋ ਧਿਰਾਂ ਵਿਚਕਾਰ ਝੜਪ ਹੋ ਗਈ। ਜਿਸ ਕਾਰਨ ਚਾਰ ਸਿੱਖ ਜ਼ਖ਼ਮੀ ਹੋ ਗਏ। ਕੈਲਗਰੀ ਪੁਲਿਸ ਨੇ ਦੱਸਿਆ ਕਿ ਉਨ੍ਹਾਂ ਨੂੰ ਐਤਵਾਰ ਸ਼ਾਮ 7: 45 ਵਜੇ ਬੋਲਵਰਡ ਦੇ ਗੁਰਦੁਆਰੇ ਤੋਂ ਫੋਨ ਕਾਲ ਆਈ ਕਿ ਇੱਥੇ ਪ੍ਰਬੰਧਕੀ ਕਮੇਟੀ ਨੂੰ ਲੈ ਕੇ ਚੱਲ ਰਹੇ ਪ੍ਰਦਰਸ਼ਨ ਦੌਰਾਨ ਦੋ ਧੜਿਆਂ ’ਚ ਝੜਪ ਹੋ ਗਈ ਹੈ।
ਪੁਲਿਸ ਨੇ ਦਸਿਆ ਕਿ ਪ੍ਰਦਰਸ਼ਨ ਦੌਰਾਨ ਹੋਏ ਹਮਲੇ ਦੌਰਾਨ ਚਾਰ ਲੋਕਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਪੁਲਿਸ ਅਨੁਸਾਰ ਇਸ ਝੜਪ ’ਚ 50 ਤੋਂ 100 ਲੋਕ ਸ਼ਾਮਿਲ ਸਨ। ਇਸ ਦੌਰਾਨ ਹਥਿਆਰਾਂ ਦੀ ਵਰਤੋਂ ਵੀ ਕੀਤੀ ਗਈ ਪਰ ਇਸ ਸਬੰਧੀ ਅਜੇ ਕੋਈ ਗ੍ਰਿਫਤਾਰੀ ਨਹੀਂ ਹੋਈ। ਪੁਲਿਸ ਨੇ ਇਸ ਸਬੰਧੀ ਵਿਸਥਾਰਤ ਜਾਣਕਾਰੀ ਨਹੀਂ ਦਿੱਤੀ। ਪ੍ਰਦਰਸ਼ਨ ਕਰਨ ਵਾਲਿਆਂ ਵਿਚੋਂ ਇਕ ਗੁਰਪ੍ਰਤਾਪ ਬੈਦਵਾਨ ਨੇ ਕਿਹਾ ਕਿ ਗੁਰਦੁਆਰੇ ਦੀ ਚੁਣੀ ਹੋਈ ਲੀਡਰਸ਼ਿਪ ਕਮੇਟੀ ਦੇ ਵਿਰੋਧ ਵਿਚ ਕੁੱਝ ਲੋਕ ਇਕੱਠੇ ਹੋ ਕੇ ਮੀਟਿੰਗ ਕਰ ਰਹੇ ਸਨ। ਉਨ੍ਹਾਂ ਨੇ ਕਿਹਾ, ‘‘ਅਸੀਂ ਉਨ੍ਹਾਂ ਵਲੋਂ ਰਹਿਤ ਮਰਿਆਦਾ ਦੀ ਉਲੰਘਣਾ ਅਤੇ ਕਈ ਗਲਤ ਕੰਮਾਂ ਅਤੇ ਸ਼ਿਕਾਇਤਾਂ ਦਾ ਵਿਰੋਧ ਕਰਨ ਲਈ ਬੈਠਕ ਕਰ ਰਹੇ ਸੀ।
ਗੁਰਪ੍ਰਤਾਪ ਸਿੰਘ ਅਨੁਸਾਰ ਕਮੇਟੀ ਵਿਰੁੱਧ 24 ਦਸੰਬਰ ਤੋਂ ਵਿਰੋਧ ਹੋ ਰਿਹਾ ਹੈ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਪ੍ਰਬੰਧਕੀ ਕਮੇਟੀ ਵੱਲੋਂ ਕਾਨੂੰਨ ਦੀ ਉਲੰਘਣਾ ਕੀਤੀ ਜਾ ਰਹੀ ਹੈ। ਉਹ ਲਗਾਤਾਰ ਮੁਜ਼ਾਹਰਾ ਕਰ ਰਹੇ ਹਨ ਪਰ ਗੁਰਦੁਆਰੇ ਦੀ ਪ੍ਰਬੰਧਕੀ ਕਮੇਟੀ ਨੇ ਉਨ੍ਹਾਂ ਨਾਲ ਮਸਲਾ ਹੱਲ ਕਰਨ ਲਈ ਸੰਪਰਕ ਨਹੀਂ ਕੀਤਾ।
ਗੁਰੂਘਰ ਦੀ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਗੁਰਜੀਤ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਕਮੇਟੀ ’ਚ ਸ਼ਾਮਿਲ ਜਿਨ੍ਹਾਂ ਵਿਅਕਤੀਆਂ ’ਤੇ ਉਂਗਲੀ ਚੁੱਕੀ ਜਾ ਰਹੀ ਹੈ, ਉਹ ਵਿਸਾਖੀ ਮੌਕੇ ਬਕਾਇਦਾ ਗੁਰੂ ਗ੍ਰੰਥ ਸਾਹਿਬ ਦੀ ਹਾਜ਼ਰੀ ’ਚ ਅੰਮ੍ਰਿਤ ਛਕਣਗੇ। ਪ੍ਰਬੰਧਕੀ ਕਮੇਟੀ ਦੇ ਮੈਂਬਰਾਂ ਨੇ ਗੁਰੂਘਰ ’ਚ ਵਾਪਰੀ ਇਸ ਮੰਦਭਾਗੀ ਘਟਨਾ ਦੀ ਨਿੰਦਾ ਕੀਤੀ ਹੈ।
- Advertisement -
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।