ਡੇਰਾ ਬਾਬਾ ਨਾਨਕ ‘ਚ ਵੋਟਿੰਗ ਦੌਰਾਨ ਤਣਾਅ, ਆਪਸ ‘ਚ ਭਿੜੇ ਵਰਕਰ

Global Team
2 Min Read

ਬਟਾਲਾ: ਹਲਕਾ ਡੇਰਾ ਬਾਬਾ ਨਾਨਕ ਵਿਖੇ ਜ਼ਿਮਨੀ ਚੋਣ ਲਈ ਬੁੱਧਵਾਰ ਸਵੇਰੇ 7 ਵਜੇ ਵੋਟਿੰਗ ਸ਼ੁਰੂ ਹੋ ਗਈ। ਵੋਟਿੰਗ ਦੌਰਾਨ ਸਵੇਰੇ ਤੜਕੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਵਿਚਾਲੇ ਝੜਪ ਹੋ ਗਈ। ਜਿਸ ਕਾਰਨ ਮਾਹੌਲ ਤਣਾਅਪੂਰਨ ਹੋ ਗਿਆ। ਮੌਕੇ ‘ਤੇ ਪਹੁੰਚੇ ਕਾਂਗਰਸੀ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ ਨੇ ਇਕ ਦੂਜੇ ‘ਤੇ ਗੰਭੀਰ ਦੋਸ਼ ਲਾਏ।

ਮਾਮਲਾ ਐਨਾ ਵੱਧ ਗਿਆ ਕਿ ਪੁਲਿਸ ਨੇ ਮੌਕੇ ‘ਤੇ 100 ਤੋਂ ਵੱਧ ਪੁਲਿਸ ਮੁਲਾਜ਼ਮ ਤਾਇਨਾਤ ਕਰ ਦਿੱਤੇ। ਇਹ ਘਟਨਾ ਡੇਰਾ ਬਾਬਾ ਨਾਨਕ ਦੇ ਪਿੰਡ ਡੇਰਾ ਪਠਾਣਾ ਦੀ ਹੈ।

ਸੁਖਜਿੰਦਰ ਸਿੰਘ ਰੰਧਾਵਾ ਨੇ ਦੋਸ਼ ਲਾਇਆ ਕਿ ਪਿੰਡ ਦੇ ਬਾਹਰੋਂ ਗੈਂਗਸਟਰਾਂ ਨੇ ਆ ਕੇ ਕਾਂਗਰਸੀ ਸਮਰਥਕਾਂ ’ਤੇ ਹਮਲਾ ਕੀਤਾ ਹੈ। ਦੂਜੇ ਪਾਸੇ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਚੋਣਾਂ ਵਿਚ ਸਮਰਥਕਾਂ ਦੀ ਆਪਸ ਵਿਚ ਝੜਪ ਹੁੰਦੀ ਰਹਿੰਦੀ ਹੈ। ਉਹਨਾਂ ਕਿਹਾ ਕਿ ਉਹ ਸੁਖਜਿੰਦਰ ਸਿੰਘ ਰੰਧਾਵਾ ਤੋਂ ਡਰਨ ਵਾਲੇ ਨਹੀਂ ਹਨ। ਉਹਨਾਂ ਕਿਹਾ ਕਿ ਉਹ ਸਿਰਫ 23 ਨਵੰਬਰ ਤੱਕ ਉਡੀਕ ਕਰਨ।

ਡੇਰਾ ਬਾਬਾ ਨਾਨਕ ਤੋਂ ਕਾਂਗਰਸ ਦੀ ਉਮੀਦਵਾਰ ਤੇ ਲੋਕ ਸਭਾ ਮੈਬਰ ਸੁਖਜਿੰਦਰ ਰੰਧਾਵਾ ਦੀ ਪਤਨੀ ਜਤਿੰਦਰ ਕੌਰ ਰੰਧਾਵਾ ਨੇ ਆਪਣੇ ਪਿੰਡ ਧਾਰੋਵਾਲੀ ‘ਚ ਆਪਣੀ ਵੋਟ ਦਾ ਇਸਤੇਮਾਲ ਕੀਤਾ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment