ਪਾਕਿਸਤਾਨ ਦੀ ਲੜਾਈ ਲੰਡਨ ਤੱਕ ਪਹੁੰਚੀ, ਇਮਰਾਨ ਖਾਨ ਅਤੇ ਨਵਾਜ਼ ਸ਼ਰੀਫ ਦੇ ਸਮਰਥਕਾਂ ਵਿੱਚ ਝੜਪ

TeamGlobalPunjab
3 Min Read

ਲੰਡਨ- ਇਮਰਾਨ ਖਾਨ ਦੇ ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ ਪਾਕਿਸਤਾਨ ‘ਚ ਨਵੀਂ ਸਰਕਾਰ ਬਣਾਉਣ ਦੀ ਕਵਾਇਦ ਸ਼ੁਰੂ ਹੋ ਗਈ ਹੈ। ਇਸ ਦੌਰਾਨ ਲੰਡਨ ‘ਚ ਸਾਬਕਾ ਪੀਐੱਮ ਨਵਾਜ਼ ਸ਼ਰੀਫ ਦੇ ਸਮਰਥਕਾਂ ਅਤੇ ਇਮਰਾਨ ਦੇ ਸਮਰਥਕਾਂ ਵਿਚਾਲੇ ਲੜਾਈ ਹੋਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਲੰਡਨ ‘ਚ ਨਵਾਜ਼ ਸ਼ਰੀਫ ਅਤੇ ਇਮਰਾਨ ਖਾਨ ਦੇ ਸਮਰਥਕਾਂ ‘ਚ ਝੜਪ ਹੋ ਗਈ। ਇਹ ਸਭ ਉਸ ਸਮੇਂ ਹੋਇਆ ਜਦੋਂ ਨਵਾਜ਼ ਸ਼ਰੀਫ ਦੇ ਘਰ ਦੇ ਬਾਹਰ ਉਨ੍ਹਾਂ ਦੇ ਸਮਰਥਕ ਜਸ਼ਨ ਮਨਾ ਰਹੇ ਸਨ, ਅਤੇ ਇਮਰਾਨ ਦੇ ਸਮਰਥਕ ਵੀ ਉੱਥੇ ਪਹੁੰਚ ਗਏ।

ਦਰਅਸਲ, ਪਾਕਿਸਤਾਨ ਵਿੱਚ ਸੱਤਾ ਤਬਦੀਲੀ ਦਾ ਅਸਰ ਲੰਡਨ ਵਿੱਚ ਦੇਖਣ ਨੂੰ ਮਿਲਿਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਲੰਡਨ ‘ਚ ਨਵਾਜ਼ ਸ਼ਰੀਫ ਦੀ ਰਿਹਾਇਸ਼ ਦੇ ਬਾਹਰ ਉਨ੍ਹਾਂ ਦੇ ਸਮਰਥਕ ਇਕੱਠੇ ਹੋ ਰਹੇ ਸਨ, ਇਸ ਦੌਰਾਨ ਇਮਰਾਨ ਖਾਨ ਦੇ ਸਮਰਥਕ ਵੀ ਉੱਥੇ ਪਹੁੰਚ ਗਏ। ਜਲਦੀ ਹੀ ਕਿਸੇ ਗੱਲ ਨੂੰ ਲੈ ਕੇ ਦੋ ਗੁੱਟਾਂ ਵਿੱਚ ਝੜਪ ਹੋ ਗਈ। ਫਿਲਹਾਲ ਦੱਸਿਆ ਜਾ ਰਿਹਾ ਹੈ ਕਿ ਆਪਸ ‘ਚ ਲੜ ਰਹੇ ਦੋਵਾਂ ਧਿਰਾਂ ਦੇ ਸਮਰਥਕਾਂ ਨੂੰ ਉਥੋਂ ਹਟਾ ਦਿੱਤਾ ਗਿਆ ਹੈ।

ਇਹ ਸਭ ਉਦੋਂ ਹੋਇਆ ਜਦੋਂ ਪਾਕਿਸਤਾਨ ਵਿੱਚ ਇਮਰਾਨ ਖਾਨ ਦੀ ਸਰਕਾਰ ਡਿੱਗੀ ਹੈ। ਇਸ ਤੋਂ ਪਹਿਲਾਂ ਵੀ ਹਾਲ ਹੀ ‘ਚ ਲੰਡਨ ‘ਚ ਨਵਾਜ਼ ਸ਼ਰੀਫ ਦੇ ਦਫਤਰ ‘ਤੇ ਹਮਲੇ ਦੀ ਗੱਲ ਸਾਹਮਣੇ ਆਈ ਸੀ। ਨਵਾਜ਼ ਸ਼ਰੀਫ ‘ਤੇ ਦੋ ਵਾਰ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ। ਦੱਸਿਆ ਜਾ ਰਿਹਾ ਹੈ ਕਿ ਇਸ ਹਮਲੇ ‘ਚ ਕਈ ਲੋਕ ਜ਼ਖਮੀ ਹੋਏ ਹਨ, ਜਦਕਿ ਕੁਝ ਲੋਕਾਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ, ਜਿਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।

ਪਾਕਿਸਤਾਨ ‘ਚ ਲੰਬੇ ਸਮੇਂ ਤੋਂ ਚੱਲ ਰਹੇ ਅੜਿੱਕੇ ਤੋਂ ਬਾਅਦ ਨੈਸ਼ਨਲ ਅਸੈਂਬਲੀ ‘ਚ ਬੇਭਰੋਸਗੀ ਮਤੇ ਦੀ ਹਾਰ ਕਾਰਨ ਮੌਜੂਦਾ ਸਮੇਂ ‘ਚ ਇਮਰਾਨ ਖਾਨ ਦੀ ਸਰਕਾਰ ਡਿੱਗ ਗਈ ਹੈ। ਇਸ ਦੇ ਨਾਲ ਹੀ ਨਵੀਂ ਸਰਕਾਰ ਬਣਾਉਣ ਦੀਆਂ ਕੋਸ਼ਿਸ਼ਾਂ ਤੇਜ਼ ਹੋ ਗਈਆਂ ਹਨ। ਬੇਭਰੋਸਗੀ ਮਤਾ ਹਾਰਨ ਤੋਂ ਬਾਅਦ ਇਮਰਾਨ ਖਾਨ ਨੇ ਟਵੀਟ ਕੀਤਾ ਕਿ ਵਿਦੇਸ਼ੀ ਸਾਜ਼ਿਸ਼ ਖਿਲਾਫ਼ ਆਜ਼ਾਦੀ ਦਾ ਸੰਘਰਸ਼ ਫਿਰ ਤੋਂ ਸ਼ੁਰੂ ਹੋ ਗਿਆ ਹੈ। ਉਨ੍ਹਾਂ ਨੇ ਇਹ ਵੀ ਲਿਖਿਆ ਕਿ ਪਾਕਿਸਤਾਨ ਦੇ ਲੋਕ ਹਮੇਸ਼ਾ ਆਪਣੀ ਪ੍ਰਭੂਸੱਤਾ ਅਤੇ ਲੋਕਤੰਤਰ ਦੀ ਰੱਖਿਆ ਕਰਦੇ ਹਨ।

- Advertisement -

ਦੱਸ ਦੇਈਏ ਕਿ ਨੈਸ਼ਨਲ ਅਸੈਂਬਲੀ ਵਿੱਚ ਬੇਭਰੋਸਗੀ ਮਤੇ ਨੂੰ ਰੋਕਣ ਦੀਆਂ ਕਈ ਕੋਸ਼ਿਸ਼ਾਂ ਦੇ ਬਾਵਜੂਦ ਵੋਟਿੰਗ ਹੋਈ। 342 ਮੈਂਬਰੀ ਸਦਨ ਵਿੱਚ 174 ਮੈਂਬਰਾਂ ਨੇ ਮਤੇ ਦੇ ਹੱਕ ਵਿੱਚ ਵੋਟ ਪਾਈ। ਸੱਤਾ ਤੋਂ ਲਾਂਭੇ ਹੋਣ ਤੋਂ ਬਾਅਦ ਇਮਰਾਨ ‘ਤੇ ਪਾਬੰਦੀਆਂ ਦਾ ਦੌਰ ਸ਼ੁਰੂ ਹੋ ਗਿਆ ਹੈ। ਉਹ ਦੇਸ਼ ਛੱਡ ਕੇ ਨਹੀਂ ਜਾ ਸਕਣਗੇ, ਉਨ੍ਹਾਂ ਦੀ ਪਾਰਟੀ ਦੇ ਨੇਤਾ ਦੇ ਘਰ ਛਾਪਾ ਮਾਰਿਆ ਗਿਆ ਹੈ। ਅਵਿਸ਼ਵਾਸ ਪ੍ਰਸਤਾਵ ‘ਚ ਇਮਰਾਨ ਦੀ ਹਾਰ ਤੋਂ ਬਾਅਦ ਹੁਣ ਸ਼ਾਹਬਾਜ਼ ਸ਼ਰੀਫ ਨੂੰ ਪੀਐਮ ਬਣਨਾ ਤੈਅ ਮੰਨਿਆ ਜਾ ਰਿਹਾ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment