ਫਤਿਹਗੜ੍ਹ ਸਾਹਿਬ: ਵਿਧਾਨ ਸਭਾ ਹਲਕਾ ਫਤਿਹਗੜ੍ਹ ਸਾਹਿਬ ਦੇ ਬੂਥ ਨੰਬਰ 62 ਤੇ 63 ਤੇ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਦੋ ਗੁੱਟ ਆਪਸ ਚ ਭਿੜ ਗਏ ਅਤੇ ਪੁਲਿਸ ਮੂਕ ਦਰਸ਼ਕ ਬਣ ਕੇ ਦੇਖਦੀ ਰਹੀ ਤੇ ਕੁਝ ਮਿੰਟਾਂ ਵਿੱਚ ਬੂਥ ਨੂੰ ਪੁਲੀਸ ਨੇ ਛਾਉਣੀ ਵਿਚ ਤਬਦੀਲ ਕਰ ਦਿੱਤਾ।
ਗੁਰਕੀਰਤ ਸਿੰਘ ਅਤੇ ਗੁਰਪ੍ਰੀਤ ਸਿੰਘ ਲਾਲੀ ਨੇ ਕਿਹਾ ਕਿ ਭਾਜਪਾ ਅਤੇ ਆਪ ਆਗੂਆਂ ਵੱਲੋਂ ਧੱਕੇਸ਼ਾਹੀ ਕੀਤੀ ਜਾ ਰਹੀ ਹੈ ਜਦੋਂ ਕਿ ਉਹ ਸ਼ਾਂਤਮਈ ਢੰਗ ਨਾਲ ਖੜ੍ਹੇ ਸਨ ਇਹ ਕੁਝ ਲੋਕ ਆਏ ਉਨ੍ਹਾਂ ਦੇ ਨਾਲ ਹੱਥੋਪਾਈ ਕਰਨ ਲੱਗ ਗਏ। ਉਨ੍ਹਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਸ ਧੱਕੇਸ਼ਾਹੀ ਕਰਨ ਵਾਲਿਆਂ ਦੇ ਖਿਲਾਫ ਕਾਰਵਾਈ ਕੀਤੀ ਜਾਵੇ।
ਉਥੇ ਹੀ ਦੂਜੀ ਧਿਰ ਨੇ ਇਲਜ਼ਾਮ ਲਗਾਉਂਦਿਆਂ ਦੱਸਿਆ ਗਿਆ ਕਿ ਉਕਤ ਵਿਅਕਤੀਆਂ ਵੱਲੋਂ ਜਾਅਲੀ ਵੋਟ ਪਵਾਈ ਜਾ ਰਹੀ ਸੀ ਜਿਸ ਨੂੰ ਰੋਕਣ ਤੇ ਉਨ੍ਹਾਂ ਵੱਲੋਂ ਝਗੜਾ ਸ਼ੁਰੂ ਕਰ ਦਿੱਤਾ। ਉਨ੍ਹਾਂ ਦੋਸ਼ ਲਗਾਇਆ ਕਿ ਉਕਤ ਵਿਅਕਤੀ ਵਲੋਂ ਝਗੜਾ ਕਰ ਉਨਾਂ ਦੀ ਦਾੜ੍ਹੀ ਵੀ ਪੁੱਟੀ ਗਈ ਹੈ।
ਹਰ ਅਪਡੇਟ ਲਈ ਲਿੰਕ ‘ਤੇ ਕਲਿੱਕ ਕਰੋ: ਪੰਜਾਬ ਵਿਧਾਨ ਸਭਾ ਚੋਣਾਂ 2022 LIVE